LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਹੁਣ ਘਰ ਬੈਠਿਆਂ ਦਰਜ ਹੋਵੇਗੀ ਪੁਲਿਸ ਸ਼ਿਕਾਇਤ, ਪੰਜਾਬ ਵਾਸੀਆਂ ਨੂੰ ਮਿਲੀ ਵੱਡੀ ਸਹੂਲਤ

11july e mann

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਇਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਸੂਬਾ ਸਰਕਾਰ ਵਲੋਂ ਪੰਜਾਬ ਪੁਲਿਸ ਦਾ ਜਨਤਕ ਸ਼ਿਕਾਇਤ ਨਿਵਾਰਨ ਪੋਰਟਲ ਜਾਰੀ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਿਸਾਲੀ ਕਦਮ ਦਾ ਉਦੇਸ਼ ਲੋਕਾਂ ਨੂੰ ਘਰ ਬੈਠਿਆਂ ਹੀ ਕੰਪਿਊਟਰ ਦੇ ਇਕ ਕਲਿੱਕ ਉੱਤੇ ਆਨਲਾਈਨ ਸ਼ਿਕਾਇਤਾਂ ਦਰਜ ਕਰਨ, ਸ਼ਿਕਾਇਤਾਂ ਉੱਤੇ ਹੋਈ ਕਾਰਵਾਈ ਉਪਰ ਨਿਗ੍ਹਾ ਰੱਖਣ ਅਤੇ ਰਿਪੋਰਟ ਹਾਸਲ ਕਰਨ ਦੀ ਸਹੂਲਤ ਦੇਣਾ ਹੈ। 

Also Read: ਸਿੱਧੂ ਮੂਸੇਵਾਲਾ ਕਤਲ ਕੇਸ ਦੀ ਨਹੀਂ ਹੋਵੇਗੀ CBI ਜਾਂਚ, ਸੁਪਰੀਮ ਕੋਰਟ ਵਲੋਂ ਕੇਸ ਨੂੰ ਸਿਆਸੀ ਰੰਗ ਨਾ ਦੇਣ ਦੀ ਸਲਾਹ

 

ਸੂਬੇ ਦੇ ਲੋਕਾਂ ਨੂੰ ਮਿਆਰੀ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਦੇ ਆਪਣੀ ਸਰਕਾਰ ਦੇ ਸੰਕਲਪ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਲੱਖਣ ਸਾਫਟਵੇਅਰ ਜਨਤਕ ਸ਼ਿਕਾਇਤ ਨਿਵਾਰਨ ਲਈ ਮੁਕੰਮਲ ਹੱਲ ਮੁਹੱਈਆ ਕਰੇਗਾ। ਉਨ੍ਹਾਂ ਕਿਹਾ ਕਿ ਇਸ ਢਾਂਚੇ ਨਾਲ ਨਾਗਰਿਕ ਆਸਾਨੀ ਨਾਲ ਬਿਨਾਂ ਦਫ਼ਤਰਾਂ ਦੇ ਚੱਕਰ ਕੱਟੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ ਅਤੇ ਸ਼ਿਕਾਇਤਾਂ ਉੱਤੇ ਹੋਈ ਕਾਰਵਾਈ ਬਾਰੇ ਜਾਣ ਸਕਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਣਾਲੀ ਨਾਲ ਭਾਰੀ ਗਿਣਤੀ ’ਚ ਹੁੰਦੀਆਂ ਪੁੱਛ-ਪੜਤਾਲਾਂ ਤੋਂ ਰਾਹਤ ਮਿਲੇਗੀ, ਜਿਸ ਨਾਲ ਲੋਕਾਂ ਦਾ ਕੰਮ ਸਮਾਂਬੱਧ ਤਰੀਕੇ ਨਾਲ ਹੋਵੇਗਾ। ਉਨ੍ਹਾਂ ਨੇ ਵਿਸਥਾਰ ’ਚ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਸਾਫਟਵੇਅਰ ਦਾ ਉਦੇਸ਼ ਸ਼ਿਕਾਇਤਕਰਤਾ ਨੂੰ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਇਨਸਾਫ਼ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਣਾਲੀ ਨਾਲ ਪ੍ਰਸ਼ਾਸਕੀ ਢਾਂਚੇ ’ਚ ਜੁਆਬਦੇਹੀ ਹੋਰ ਵਧੇਗੀ, ਜਿਸ ਨਾਲ ਕੋਈ ਕਾਰਵਾਈ ਨਾ ਕਰਨ ਅਤੇ ਮਾਮਲੇ ਨੂੰ ਬਿਨਾਂ ਵਜ੍ਹਾ ਲਮਕਾਉਣ ਦੀ ਸੂਰਤ ’ਚ ਕਸੂਰਵਾਰ ਪੁਲਸ ਮੁਲਾਜ਼ਮਾਂ ਦੀ ਜੁਆਬਦੇਹੀ ਤੈਅ ਕੀਤੀ ਜਾ ਸਕਦੀ ਹੈ।

Also Read: 12ਵੀਂ ਪਾਸ ਨੌਜਵਾਨਾਂ ਲਈ ਰੇਲਵੇ 'ਚ ਨੌਕਰੀ ਦਾ ਮੌਕਾ, ਮਿਲੇਗੀ ਇੰਨੀ ਤਨਖਾਹ

Pgd.punjabpolice.gov.in ਉੱਤੇ ਜਾਣਾ ਹੋਵੇਗਾ ਅਤੇ ਇਸ ਉਪਰ ਆਪਣਾ ਨਾਂ ਅਤੇ ਮੋਬਾਈਲ ਨੰਬਰ ਦਰਜ ਕਰਨ ਸਮੇਤ ਕੁਝ ਹੋਰ ਛੋਟੀ ਜਿਹੀ ਪ੍ਰਕਿਰਿਆ ’ਚੋਂ ਲੰਘਣ ਤੋਂ ਬਾਅਦ ਪੱਕਾ ਖਾਤਾ ਬਣ ਜਾਂਦਾ ਹੈ। ਇਸ ਤੋਂ ਬਾਅਦ ਇਕ ਪਾਸਵਰਡ ਤਿਆਰ ਹੋਵੇਗਾ ਅਤੇ ਪੋਰਟਲ ਉੱਤੇ ਪੱਕਾ ਖਾਤਾ ਬਣ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਬਾਅਦ ਸ਼ਿਕਾਇਤਕਰਤਾ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਅਤੇ ਨਿਰਧਾਰਤ ਪ੍ਰਣਾਲੀ ਰਾਹੀਂ ਸ਼ਿਕਾਇਤ ਦੀ ਪ੍ਰਗਤੀ ਉਤੇ ਨਜ਼ਰ ਰੱਖੀ ਜਾ ਸਕਦੀ ਹੈ। ਇਸ ਮੌਕੇ ਸੂਬੇ ਦੇ ਪੁਲਸ ਮੁਖੀ ਗੌਰਵ ਯਾਦਵ ਨੇ ਕਿਹਾ ਕਿ ਪੁਲਸ ਵਿਭਾਗ ਦਾ ਇਹ ਉਪਰਾਲਾ ਪ੍ਰਸ਼ਾਸਨਿਕ ਵਿਵਸਥਾ ਨੂੰ ਹੋਰ ਵਧੇਰੇ ਜੁਆਬਦੇਹ ਬਣਾਏਗਾ, ਜਿਸ ਨਾਲ ਪੁਲਸ ਦੇ ਕੰਮਕਾਜ ’ਚ ਹੋਰ ਪਾਰਦਰਸ਼ਿਤਾ ਆਵੇਗੀ।

In The Market