ਖੰਨਾ :ਲੁਧਿਆਣਾ ਦੇ ਖੰਨਾ ਤੋਂ ਇਕ ਬੜੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਨੈਸ਼ਨਲ ਹਾਈਵੇ ਖੰਨਾ ਦੇ ਪੁਲ਼ 'ਤੇ ਤੇਲ ਦਾ ਭਰਿਆ ਟੈਂਕਰ ਪਲਟ ਗਿਆ ਜਿਸ ਨਾਲ ਤੇਲ ਦੇ ਟੈਂਕਰ ਨੂੰ ਅੱਗ ਲੱਗ ਗਈ। ਡਰਾਈਵਰ ਦਾ ਬਚਾਅ ਰਿਹਾ। ਟੈਂਕਰ ਪਲਟ ਜਾਣ ਕਰਕੇ ਡਰਾਈਵਰ ਦੇ ਸੱਟਾਂ ਲੱਗੀਆਂ ਜਿਸ ਨੂੰ ਸਿਵਲ ਹਸਪਤਾਲ ਦਾਖਲ ਕੀਤਾ ਗਿਆ।
ਜਾਣਕਾਰੀ ਅਨੁਸਾਰ ਤੇਲ ਦਾ ਭਰਿਆ ਇਕ ਟੈਂਕਰ ਲੁਧਿਆਣਾ ਤੋਂ ਮੰਡੀ ਗੋਬਿੰਦਗੜ੍ਹ ਵੱਲ ਨੂੰ ਜਾ ਰਿਹਾ ਸੀ। ਜਦੋਂ ਖੰਨਾ ਵਿਖੇ ਬੱਸ ਅੱਡੇ ਦੇ ਸਾਹਮਣੇ ਪੁਲ਼ 'ਤੇ ਪਹੁੰਚਿਆ ਤਾਂ ਟੈਂਕਰ ਦਾ ਟਾਇਰ ਅਚਾਨਕ ਫੱਟ ਗਿਆ ਜਿਸ ਕਰਕੇ ਟੈਂਕਰ ਪੁਲ਼ 'ਤੇ ਹੀ ਪਲਟ ਗਿਆ। ਮੌਕੇ 'ਤੇ ਪੁਲਿਸ ਅਧਿਕਾਰੀਆਂ ਨੇ ਪਹੁੰਚ ਕੇ ਜੀਟੀ ਰੋਡ ਦੇ ਦੋਵੇਂ ਪਾਸੇ ਟ੍ਰੈਫਿਕ ਬੰਦ ਕਰਵਾਈ ਤੇ ਅੱਗ ਬੁਝਾਊ ਅਮਲੇ ਨੂੰ ਬੁਲਾ ਕੇ ਅੱਗ ਉੱਤੇ ਕਾਬੂ ਪਾਉਣ ਦਾ ਯਤਨ ਕੀਤਾ ਜਾ ਰਿਹਾ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
PM Modi in Kuwait : कुवैत पहुंचे पीएम मोदी, गर्मजोशी के साथ हुआ स्वागत
Spicy mango pickle : घर पर बनाएं मसालेदार आम का अचार, जानें बनाने की रेसिपी
Gujarat Parcel Blast: विस्फोट से मचा हड़कंप; पार्सल खोलते ही हुआ जोरदार ब्लास्ट, 2 लोग घायल