LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ 'ਤੇ ਉਨ੍ਹਾਂ ਦੀ ਯਾਦਗਾਰ ਨੂੰ ਮੁੱਖ ਮੰਤਰੀ ਕੈਪਟਨ ਨੇ ਕੀਤਾ ਲੋਕਅਰਪਣ

udham singh

ਸੁਨਾਮ (ਇੰਟ.)- ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਸਿਜਦਾ ਕਰਨ ਅਤੇ ਉਨ੍ਹਾਂ ਦੇ ਦਲੇਰਾਨਾ ਕਾਰਨਾਮੇ ਦੀ ਯਾਦ ਨੂੰ ਚਿਰ ਸਦੀਵੀਂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਵਿਖੇ 2.61 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੀ ਗਈ ਯਾਦਗਾਰ ਭਲਕੇ 31 ਜੁਲਾਈ 2021 ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕ ਅਰਪਿਤ ਕੀਤੀ ਗਈ।

May be an image of 3 people, people standing and outdoors

ਇਸ ਮੌਕੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ, ਸਕੂਲ ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਚੇਅਰਮੈਨ ਮੰਡੀ ਬੋਰਡ ਲਾਲ ਸਿੰਘ ਸਮੇਤ ਕਈ ਹੋਰ ਸ਼ਖ਼ਸੀਅਤਾਂ ਵੀ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜੀਆਂ।

read this- ਪੰਜਾਬ ਸਰਕਾਰ ਦਾ ਸਕੂਲਾਂ ਨੂੰ ਲੈ ਕੇ ਵੱਡਾ ਫੈਸਲਾ, 2 ਅਗਸਤ ਤੋਂ ਲੱਗਣਗੀਆਂ ਸਾਰੀਆਂ ਕਲਾਸਾਂ

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ ਗਈ ਹੈ। ਉਸ ਵਿਚ ਉਨ੍ਹਾਂ ਨੇ ਲਿਖਿਆ ਹੈ 'ਸ਼ਹੀਦ ਊਧਮ ਸਿੰਘ ਜੀ ਦੀ ਜ਼ਿੰਦਗੀ ਪਿਆਰ ਤੇ ਸਤਿਕਾਰ ਨਾਲ ਭਰਪੂਰ ਸੀ, ਜੋ ਕਿ ਉਹਨਾਂ ਦਾ ਆਪਣੀ ਧਰਤੀ ਮਾਂ ਨਾਲ ਸੀ। ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਜੀ ਦੀ ਯਾਦ ਵਿੱਚ ਇਹ ਯਾਦਗਾਰ ਲੋਕਾਂ ਨੂੰ ਸਮਰਪਿਤ ਕਰਦੇ ਹੋਏ ਮੈਨੂੰ ਮਾਣ ਮਹਿਸੂਸ ਹੋ ਰਿਹਾ ਹੈ। ਮੈਨੂੰ ਪੂਰਾ ਯਕੀਨ ਹੈ ਕਿ ਆਉਣ ਵਾਲੀਆਂ ਪੀੜ੍ਹੀਆਂ ਮਹਾਨ ਸ਼ਹੀਦ ਦੀ ਜ਼ਿੰਦਗੀ ਤੋਂ ਪ੍ਰੇਰਿਤ ਹੁੰਦੀਆਂ ਰਹਿਣਗੀਆਂ।


read this- ਭਾਰਤ-ਪਾਕਿ ਸਰਹੱਦ 'ਤੇ ਘੁਸਪੈਠ ਦੀ ਕੋਸ਼ਿਸ਼ ਕਰਦੇ ਘੁਸਪੈਠੀਏ BSF ਦੀ ਫਾਇਰਿੰਗ 'ਚ ਢੇਰ

ਇਸ ਤੋਂ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਵਲੋਂ ਟਵੀਟ ਕੀਤਾ ਗਿਆ ਜਿਸ ਵਿਚ ਉਨ੍ਹਾਂ ਨੇ ਲਿਖਿਆ ਕਿ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਜੀ ਦੀ 81ਵੀਂ ਬਰਸੀ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕਰਦਾ ਹਾਂ।

May be an image of 3 people and people standing

ਜਲਿਆਂਵਾਲਾ ਬਾਗ ਵਿਖੇ ਵਾਪਰੇ ਖੂਨੀ ਸਾਕੇ ਦਾ ਬਦਲਾ ਲੈ ਕੇ ਉਹਨਾਂ ਨੇ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਇੱਕ ਸੱਚੇ ਦੇਸ਼ ਭਗਤ ਵਾਂਗ ਨਿਭਾਈ। ਸ਼ਹੀਦ ਊਧਮ ਸਿੰਘ ਜੀ ਦੀ ਬਹਾਦਰੀ ਸਾਡੀ ਅੱਗੇ ਆਉਣ ਵਾਲੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ। 

May be an image of 3 people and people standing

May be an image of 5 people and people standing

 

In The Market