LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕਾਰਗਿਲ ਵਿਜੇ ਦਿਵਸ ਮੌਕੇ ਪੰਜਾਬ CM ਨੇ ਸ਼ਹੀਦਾਂ ਨੂੰ ਕੀਤਾ ਨਮਨ 

juva

ਚੰਡੀਗੜ੍ਹ- ਕਾਰਗਿਲ ਵਿਜੇ ਦਿਵਸ (Kargil Vijay Day) ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant) ਨੇ ਸ਼ਹੀਦਾਂ ਨੂੰ ਨਮਨ ਕੀਤਾ ਹੈ। ਇਸ ਮੌਕੇ ਉਨ੍ਹਾਂ ਨੇ ਟਾਈਗਰ ਹਿਲ (Tiger Hill) ਦੀਆਂ ਚੋਟੀਆਂ 'ਤੇ ਤਿਰੰਗਾ ਲਹਿਰਾਉਣ ਵਾਲੇ ਬਹਾਦਰ ਜਵਾਨਾਂ ਦੀ ਦਲੇਰੀ ਨੂੰ ਸਿੱਜਦਾ ਕੀਤਾ। ਕਾਰਗਿਲ ਵਿਜੇ ਦਿਵਸ (Kargil Vijay Day) ਦੇ ਅੱਜ 23 ਸਾਲ ਪੂਰੇ ਹੋ ਚੁੱਕੇ ਹਨ। ਜਿਸ ਨੂੰ ਲੈ ਕੇ ਦੇਸ਼ ਭਰ 'ਚ ਖਾਸ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਹੈ ਅਤੇ ਚੰਡੀਗੜ੍ਹ 'ਚ ਵੀ ਵਾਰ ਮੈਮੋਰੀਅਲ (War Memorial) 'ਤੇ ਖਾਸ ਸਮਾਗਮ ਰੱਖਿਆ ਗਿਆ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant) ਵੱਲੋਂ ਵਿਸ਼ੇਸ਼ ਤੌਰ 'ਤੇ ਜੰਗੀ ਸ਼ਹੀਦਾਂ ਨੂੰ ਨਮਨ ਕੀਤਾ ਗਿਆ ਅਤੇ ਸ਼ਹੀਦਾਂ ਦੀ ਯਾਦ 'ਚ ਕੁਝ ਮਿੰਟ ਦਾ ਮੌਨ ਧਾਰਿਆ ਗਿਆ। ਉਨ੍ਹਾਂ ਤੋਂ ਪਹਿਲਾਂ ਵੱਖ-ਵੱਖ ਫੌਜੀ ਅਧਿਕਾਰੀਆਂ ਦੇ ਨਾਲ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੱਲੋਂ ਵੀ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਮੁੱਖ ਮੰਤਰੀ ਮਾਨ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਾਬਕਾ ਫੌਜੀ ਜਵਾਨਾਂ ਨਾਲ ਵੀ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਦੇ ਮੀਡੀਆ ਦੇ ਮੁਖਾਤਬ ਹੁੰਦਿਆਂ ਕਿਹਾ ਕਿ ਅੱਜ ਦੇ ਦਿਨ ਸਾਡੇ ਜਾਂਬਾਜ਼, ਬਹਾਦਰ ਫੌਜੀਆਂ ਨੇ ਆਪਣੇ ਅਫਸਰਾਂ ਦੇ ਅਧੀਨ ਟਾਈਗਰ ਹਿੱਲ ਨੂੰ ਜਿੱਤਿਆ ਸੀ ਅਤੇ ਦੇਸ਼ ਭਰ ਦੇ ਲੋਕਾਂ 'ਚ ਦੇਸ਼ ਭਗਤੀ ਦੀ ਭਾਵਨਾ ਚੱਲੀ ਸੀ। ਉਨ੍ਹਾਂ ਕਿਹਾ ਕਿ ਕਾਰਗਿਲ ਵਿਜੇ ਦਿਵਸ ਮੌਕੇ ਦੇਸ਼ ਹਿਤ 'ਚ ਕੁਰਬਾਨੀਆਂ ਦੇਣ ਵਾਲੇ ਇਨ੍ਹਾਂ ਬਹਾਦਰ ਜਵਾਨਾਂ ਦੀਆਂ ਸ਼ਹਾਦਤਾਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਸਲਾਮ ਕਰਦਾ ਹਾਂ।

In The Market