LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਮਾਮਲਿਆਂ ਇੰਚਾਰਜ ਹਰੀਸ਼ ਰਾਵਤ ਨੂੰ ਮਿਲਣ ਲਈ ਵਿਰੋਧੀ ਖੇਮਾ ਦੇਹਰਾਦੂਨ ਲਈ ਹੋਇਆ ਰਵਾਨਾ 

25bajwa

ਚੰਡੀਗੜ੍ਹ  (ਇੰਟ.)- ਪੰਜਾਬ ਸੀ.ਐੱਮ. ਵਿਰੁੱਧ ਬਗਾਵਤ ਦਾ ਝੰਡਾ ਬੁਲੰਦ ਕਰਨ ਵਾਲੇ ਮੰਤਰੀ ਹੁਣ ਕਾਂਗਰਸ ਹਾਈਕਮਾਨ ਨੂੰ ਮਿਲਣ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਕਰਨਗੇ। ਮੰਤਰੀਆਂ ਵੱਲੋਂ ਅੱਜ ਦੇਹਰਾਦੂਨ ਵਿਖੇ ਹਰੀਸ਼ ਰਾਵਤ ਨਾਲ ਮੁਲਾਕਾਤ ਕਰਨ ਲਈ ਰਵਾਨਾ ਹੋ ਗਏ ਹਨ। ਇਸ ਮਗਰੋਂ ਦਿੱਲੀ ਹਾਈਕਮਾਨ ਨਾਲ ਵੀ ਮੁਲਾਕਾਤ ਕਰਨ ਲਈ ਜਾਣਗੇ। 

If Delhi needs my help tomorrow, I will willingly offer it: Harish Rawat |  India News,The Indian Express

Read more- ਪੀ.ਐੱਮ. ਮੋਦੀ ਨੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਕੀਤੀ ਗੱਲਬਾਤ 

ਦੱਸਣਯੋਗ ਹੈ ਕਿ ਨਵਜੋਤ ਸਿੱਧੂ ਦੇ ਸਮਰਥਨ ’ਚ ਖੁੱਲ੍ਹ ਕੇ ਸਾਹਮਣੇ ਆਏ ਸੀ.ਐੱਮ ਵਿਰੋਧੀ ਧੜੇ ਨੇ ਖੁੱਲ੍ਹੇ ਤੌਰ ’ਤੇ ਜੰਗ ਦਾ ਐਲਾਨ ਕਰ ਦਿੱਤਾ ਹੈ। ਕੈਬਨਿਟ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਉਹ ਹਾਈਕਮਾਨ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਲਈ ਪਾਰਟੀ ਸਭ ਤੋਂ ਉਪਰ ਹੈ ਅਤੇ ਉਨ੍ਹਾਂ ਨੂੰ ਕੈਬਨਿਟ ਦੀ ਕੁਰਸੀ ਜਾਣ ਦਾ ਡਰ ਨਹੀਂ ਹੈ ਪਰ ਜਿਹੜੇ ਮਸਲੇ ਵਿਚਾਰੇ ਗਏ ਹਨ, ਉਨ੍ਹਾਂ ਦਾ ਹੱਲ ਹੋਣਾ ਚਾਹੀਦਾ ਹੈ।

Punjab minister Tript Bajwa tests Covid-19 positive | Deccan Herald

Read more- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਈਆਂ ਚੋਣਾਂ ਦੀ ਵੋਟਾਂ ਦੀ ਗਿਣਤੀ ਸ਼ੁਰੂ

ਇਸ ਲਈ ਉਹ ਹਾਈਕਮਾਨ ਨਾਲ ਮੁਲਾਕਾਤ ਕਰਨਗੇ। ਉਧਰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਉਹ ਬਹੁਤ ਸਮੇਂ ਤੋਂ ਚੁੱਪ ਸਨ ਪਰ ਹੁਣ ਪਾਣੀ ਸਿਰ ਤੋਂ ਲੰਘ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹਾਈਕਮਾਨ ਕੋਈ ਫ਼ੈਸਲਾ ਨਹੀਂ ਲੈਂਦੀ ਹੈ ਤਾਂ ਉਹ ਅਗਾਂਹ ਦੀ ਰਣਨੀਤੀ ਉਲੀਕਣਗੇ।

In The Market