ਚੰਡੀਗੜ੍ਹ- ਪੰਜਾਬ ਪੁਲਿਸ ਨੇ ਮੋਟਰਸਾਈਕਲਾਂ ਦੀਆਂ ਬਣਾਈਆਂ ‘ਜੁਗਾੜੂ ਰੇਹੜੀਆਂ’ ਤੁਰਤ ਬੰਦ ਕਰਨ ਦੇ ਹੁਕਮ ਦਿੱਤੇ ਹਨ। ਸਾਰਿਆਂ ਜ਼ਿਲ੍ਹਿਆਂ ਦੇ ਐਸਐਸਪੀ ਨੂੰ ਆਰਡਰ ਦਿੱਤਾ ਹੈ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਹੁਕਮਾਂ ’ਚ ਕਿਹਾ ਗਿਆ ਹੈ ਕਿ ਮੋਟਰਸਾਈਕਲਾਂ ਦੀਆਂ ਜਗਾੜੂ ਰੇਹੜੀਆਂ ਬਣਾ ਕੇ ਲੋਕਾਂ ਵੱਲੋਂ ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਸਵਾਰੀਆਂ ਦੀ ਢੋਆ-ਢੁਆਈ ਕੀਤੀ ਜਾਂਦੀ ਹੈ। ਇਸ ਕਾਰਨ ਕੌਮੀ ਮਾਰਗਾਂ ’ਤੇ ਇਹ ਰੇਹੜੀਆਂ ਲੋਕਾਂ ਦੀ ਜਾਨ ਲਈ ਖ਼ਤਰਾ ਵੀ ਬਣ ਰਹੀਆਂ ਹਨ।
Also Read: ਚੰਡੀਗੜ੍ਹ ਨਗਰ ਨਿਗਮ ਵੱਲੋਂ ਰਾਜਾ ਵੜਿੰਗ ਨੂੰ ਨੋਟਿਸ ਦੇ ਨਾਲ 29 ਹਜ਼ਾਰ ਦਾ ਜੁਰਮਾਨਾ
ਜੁਗਾੜੂ ਰੇਹੜੀਆਂ ਦੀ ਵਰਤੋਂ ਸੀਮਿੰਟ, ਬੱਜਰੀ, ਇੱਟਾਂ, ਰੇਤ, ਸਰੀਆ ਅਤੇ ਇਲੈਕਟ੍ਰਾਨਿਕ ਦਾ ਸਾਮਾਨ ਢੋਣ ਲਈ ਵੀ ਕੀਤੀ ਜਾਂਦੀ ਹੈ। ਭਾਰੀ ਸਾਮਾਨ ਲੱਦੀਆਂ ਇਹ ਰੇਹੜੀਆਂ ਹਾਦਸਿਆਂ ਦਾ ਕਾਰਨ ਬਣ ਰਹੀਆਂ ਹਨ। ਵਧੀਕ ਡੀਜੀਪੀ (ਟਰੈਫਿਕ) ਨੇ ਇਹ ਰੇਹੜੀਆਂ ਬੰਦ ਕਰਾਉਣ ਲਈ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਹਨ। ਵਧੀਕ ਡੀਜੀਪੀ ਨੇ ਇਨ੍ਹਾਂ ਰੇਹੜੀਆਂ ਨੂੰ ਬੰਦ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ।
Also Read: ਪੰਜਾਬ ਦੇ ਟਰਾਂਸਪੋਰਟਰਾਂ ਮਿਲੇਗੀ ਰਾਹਤ, ਮਾਨ ਸਰਕਾਰ ਕਰੇਗੀ ਅਹਿਮ ਐਲਾਨ
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Punjab Schools Winter Break: खुशखबरी! स्कूलों में छुट्टियों का ऐलान, जानें कब से कब तक बंद रहेंगे स्कूल
Dal Lake : सर्दी ने तोड़ा 50 साल का रिकॉर्ड; डल झील में जमी बर्फ, भारी बारिश के आसार
Karnatak Road Accident : कर्नाटक में दर्दनाक हादसा! कार पर पलटा कंटेनर, एक ही परिवार के 6 लोगों की मौत