LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ੍ਰੀ ਕਰਤਾਰਪੁਰ ਸਾਹਿਬ ਬਿਨਾਂ ਸਿਰ ਢੱਕੇ ਤਸਵੀਰਾਂ ਖਿਚਵਾਉਣ ਵਾਲੀ ਮਾਡਲ ਨੇ ਮੰਗੀ ਮੁਆਫੀ

30n2

ਚੰਡੀਗੜ੍ਹ: ਪਾਕਿਸਤਾਨੀ ਮਾਡਲ (Pakistani model) ਸਵਾਲਾ ਲਾਲਾ ਨੇ ਪਾਕਿਸਤਾਨ (Pakistan) ਦੇ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਵਿੱਚ ਫੋਟੋਸ਼ੂਟ (Photoshoot) ਕਰਵਾਉਣ ਲਈ ਮੁਆਫੀ (Apologies) ਮੰਗੀ ਹੈ। ਉਸ ਨੇ ਇੰਸਟਾਗ੍ਰਾਮ ਅਕਾਊਂਟ (Instagram account) 'ਤੇ 'ਸੌਰੀ' ਦੀ ਫੋਟੋ ਪੋਸਟ ਕੀਤੀ ਹੈ। ਇਤਰਾਜ਼ਯੋਗ ਫੋਟੋ ਡਿਲੀਟ ਕਰਨ ਤੋਂ ਬਾਅਦ ਮਾਡਲ ਲਾਲਾ ਨੇ ਕਿਹਾ ਕਿ ਉਹ ਕਰਤਾਰਪੁਰ ਸਾਹਿਬ (Kartarpur Sahib) ਦੇ ਇਤਿਹਾਸ ਅਤੇ ਸਿੱਖ ਧਰਮ (Sikhism) ਬਾਰੇ ਜਾਣਨ ਲਈ ਗਈ ਸੀ। ਜੇਕਰ ਉਸ ਦੀ ਫੋਟੋ ਤੋਂ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਉਹ ਮੁਆਫੀ ਮੰਗਦੀ ਹੈ।

Also Read: ਨਹੀਂ ਰਹੇ ਚੰਡੀਗੜ੍ਹ ਦੇ 'ਲੰਗਰ ਬਾਬਾ' ਜਗਦੀਸ਼ ਅਹੂਜਾ, 21 ਸਾਲਾਂ ਤੋਂ ਕਰ ਰਹੇ ਸਨ 'ਲੰਗਰ ਦੀ ਸੇਵਾ'

ਲਾਹੌਰ ਦੀ ਮਾਡਲ ਸਵਾਲਾ ਲਾਲਾ ਨੇ ਕਿਹਾ ਕਿ ਇਹ ਕਿਸੇ ਫੋਟੋਸ਼ੂਟ ਦਾ ਹਿੱਸਾ ਨਹੀਂ ਸੀ। ਉਹ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਣਾ ਚਾਹੁੰਦੀ ਸੀ। ਮੈਂ ਉੱਥੇ ਲੋਕਾਂ ਨੂੰ ਫੋਟੋਆਂ ਖਿਚਵਾਉਂਦੇ ਦੇਖਿਆ, ਜਿਨ੍ਹਾਂ ਵਿੱਚ ਬਹੁਤ ਸਾਰੇ ਸਿੱਖ ਵੀ ਸ਼ਾਮਲ ਸਨ, ਇਸ ਲਈ ਮੈਂ ਵੀ ਫੋਟੋ ਖਿੱਚਵਾ ਲਈਆਂ। ਇਹ ਤਸਵੀਰਾਂ ਵੀ ਉਸ ਥਾਂ ਦੀਆਂ ਨਹੀਂ ਹਨ ਜਿੱਥੇ ਲੋਕ ਮੱਥਾ ਟੇਕਦੇ ਹਨ। ਉਸ ਨੇ ਸਮੁੱਚੀ ਸਿੱਖ ਕੌਮ ਤੋਂ ਮੁਆਫੀ ਮੰਗਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਇਸ ਦਾ ਖਿਆਲ ਰੱਖੇਗੀ। ਇਸ ਮਾਮਲੇ 'ਚ ਸਟੋਰ ਮੰਨਤ ਕਲੌਥਿੰਗ ਅਤੇ ਮਾਡਲ ਸਵਾਲਾ ਲਾਲਾ ਦਾ ਕਹਿਣਾ ਹੈ ਕਿ ਇਹ ਕਿਸੇ ਫੋਟੋਸ਼ੂਟ ਦਾ ਹਿੱਸਾ ਨਹੀਂ ਸੀ। ਹਾਲਾਂਕਿ, ਮੰਨਤ ਕਲੋਥਿੰਗ ਨੇ ਬਾਅਦ ਵਿੱਚ ਮਾਡਲ ਦੀਆਂ ਇਨ੍ਹਾਂ ਤਸਵੀਰਾਂ ਨੂੰ ਆਪਣੇ ਸੋਸ਼ਲ ਮੀਡੀਆ ਅਕਾਉਂਟਸ 'ਤੇ 50 ਫੀਸਦੀ ਤੱਕ ਦੀ ਛੋਟ ਦੇ ਲੇਬਲ ਨਾਲ ਪੋਸਟ ਕੀਤਾ।

Also Read: ਪਤਨੀ ਨੇ ਪ੍ਰੇਮੀ ਤੋਂ ਕਰਵਾਇਆ ਪਤੀ ਦਾ ਕਤਲ, ਸਕੂਲ ਟਾਈਮ ਦੇ ਪ੍ਰੇਮੀ ਸਣੇ 2 ਗ੍ਰਿਫਤਾਰ

ਮਾਡਲ ਦੇ ਫੋਟੋਸ਼ੂਟ ਦਾ ਪਤਾ ਲੱਗਦਿਆਂ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਜਤਾਇਆ ਸੀ। ਪ੍ਰਧਾਨ ਮਨਜਿੰਦਰ ਸਿਰਸਾ ਨੇ ਕਿਹਾ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪਾਕਿਸਤਾਨੀ ਸਰਕਾਰ ਨੂੰ ਕਾਰਵਾਈ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਪਾਕਿਸਤਾਨ ਸਰਕਾਰ ਦੇ ਇੱਕ ਮੰਤਰੀ ਨੇ ਤੁਰੰਤ ਸਟੋਰ ਅਤੇ ਮਾਡਲ ਨੂੰ ਤਾੜਨਾ ਕੀਤੀ ਅਤੇ ਮੁਆਫੀ ਮੰਗਣ ਲਈ ਕਿਹਾ। ਹਾਲਾਂਕਿ, ਦਿੱਲੀ ਕਮੇਟੀ ਨੇ ਇਸ ਮਾਮਲੇ ਵਿੱਚ ਭਾਰਤ ਦੇ ਵਿਦੇਸ਼ ਮੰਤਰਾਲੇ ਨੂੰ ਵੀ ਸ਼ਿਕਾਇਤ ਕੀਤੀ ਹੈ ਕਿ ਪਾਕਿ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਦਬਾਅ ਬਣਾਇਆ ਜਾਵੇ ਕਿ ਸ੍ਰੀ ਕਰਤਾਰਪੁਰ ਸਾਹਿਬ ਪਿਕਨਿਕ ਸਪਾਟ ਨਾ ਬਣੇ।

In The Market