LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਡਾਕਟਰਾਂ ਦਿੱਤੀ ਘਰੇ ਆਰਾਮ ਕਰਨ ਦੀ ਸਲਾਹ

25j parkash

ਲੁਧਿਆਣਾ- ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੋਮਵਾਰ ਨੂੰ ਪੰਜ ਦਿਨਾਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਹ ਸਿੱਧਾ ਆਪਣੇ ਜੱਦੀ ਪਿੰਡ ਲੰਬੀ ਲਈ ਰਵਾਨਾ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਡੀਐੱਮਸੀ ਹਸਪਤਾਲ ਦੇ ਡਾਕਟਰਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹੁਣ ਘਰ ਹੀ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਉਹ ਕੁਝ ਦਿਨ ਘਰੇ ਹੀ ਆਰਾਮ ਕਰਨਗੇ।

Also Read: ਪਟਿਆਲਾ ਦੇ ਪ੍ਰਸਿੱਧ ਕਾਲੀ ਦੇਵੀ ਮੰਦਰ 'ਚ ਬੇਅਦਬੀ ਦੀ ਕੋਸ਼ਿਸ਼, ਸੁਖਬੀਰ ਬਾਦਲ ਨੇ ਕੀਤੀ ਨਿੰਦਾ

ਪ੍ਰਕਾਸ਼ ਸਿੰਘ ਬਾਦਲ ਦੀ ਛੁੱਟੀ ਹੋਣ ਦੀ ਖਬਰ ਤੋਂ ਬਾਅਦ ਅਕਾਲੀ ਦਲ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਉਹ ਕਈ ਦਿਨਾਂ ਤੋਂ ਆਪਣੇ ਚਹੇਤੇ ਨੇਤਾ ਲਈ ਅਰਦਾਸਾਂ ਕਰ ਰਹੇ ਸਨ। ਸਾਬਕਾ ਮੁੱਖ ਮੰਤਰੀ ਬੁਖਾਰ ਅਤੇ ਖੰਘ ਦੀ ਸਮੱਸਿਆ ਕਾਰਨ ਡੀਐੱਮਸੀ ਹਸਪਤਾਲ ਵਿੱਚ ਦਾਖ਼ਲ ਸਨ। ਜਿੱਥੇ ਉਨ੍ਹਾਂ ਦੀ ਕੋਵਿਡ ਰਿਪੋਰਟ ਪਾਜ਼ੇਟਿਵ ਆਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਡੀਐੱਮਸੀ ਹਸਪਤਾਲ ਵਿੱਚ ਹੀ ਦਾਖਲ ਕਰਵਾਇਆ ਗਿਆ।

Also Read: ਦਿਲ ਦਾ ਦੌਰਾ ਪੈਣ ਕਾਰਨ ਪ੍ਰਸਿੱਧ ਪੰਜਾਬੀ ਗੀਤਕਾਰ ਦੇਵ ਥਰੀਕੇ ਵਾਲਾ ਦਾ ਦੇਹਾਂਤ

ਦੂਜੀ ਰਿਪੋਰਟ ਵੀ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਦੋ ਦਿਨ ਲੁਧਿਆਣਾ ਵਿੱਚ ਰਹੇ ਅਤੇ ਡਾਕਟਰਾਂ ਤੋਂ ਲਗਾਤਾਰ ਅਪਡੇਟ ਲੈ ਰਹੇ ਸਨ। ਹਾਲਾਂਕਿ ਇਹ ਅਫਵਾਹ ਸੀ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਵਿਗੜ ਗਈ ਹੈ, ਪਰ ਡੀਐੱਮਸੀ ਹਸਪਤਾਲ ਦੇ ਡਾਕਟਰਾਂ ਨੇ ਸਪੱਸ਼ਟ ਕੀਤਾ ਸੀ ਕਿ ਉਹ ਠੀਕ ਹਨ। ਉਸ ਨੂੰ ਸੋਮਵਾਰ ਨੂੰ ਛੁੱਟੀ ਦੇ ਦਿੱਤੀ ਗਈ ਹੈ।

In The Market