LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪ੍ਰਕਾਸ਼ ਸਿੰਘ ਬਾਦਲ ਦਾ ਕਾਂਗਰਸ 'ਤੇ ਵੱਡਾ ਹਮਲਾ, ਕੈਪਟਨ ਬਾਰੇ ਵੀ ਦਿੱਤਾ ਇਹ ਬਿਆਨ

31o badal

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ। ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਜਦੋਂ ਤੱਕ ਕਾਂਗਰਸ ਪਾਰਟੀ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਇਕੱਠੇ ਨਹੀਂ ਚੱਲਦੇ, ਉਦੋਂ ਤੱਕ ਕਾਂਗਰਸ ਨੂੰ ਕਾਮਯਾਬੀ ਨਹੀਂ ਮਿਲੇਗੀ। 

Also Read: ਸੁਨੀਲ ਜਾਖੜ ਨੇ ਇੰਦਰਾ ਗਾਂਧੀ ਦੀ ਬਰਸੀ ਮੌਕੇ ਆਪਣੀ ਸਰਕਾਰ 'ਤੇ ਚੁੱਕੇ ਸਵਾਲ

ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਬਹੁਤ ਵੱਡੀ ਜ਼ਿੰਮੇਵਾਰੀ ਸੀ ਪਰ ਉਹ ਜ਼ਿੰਮੇਵਾਰੀ ਨਿਭਾਅ ਨਹੀਂ ਸਕੀ। ਮੈਂ ਕਦੇ ਵਿਰੋਧੀ ਪਾਰਟੀਆਂ ਦੀ ਨਿੰਦਿਆ ਨਹੀਂ ਕੀਤੀ, ਸਗੋਂ ਮੁੱਦਿਆਂ 'ਤੇ ਲੜਾਈ ਲੜੀ ਹੈ। ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਤੰਜ ਕੱਸਦਿਆਂ ਕਿਹਾ ਕਿ ਜੇਕਰ ਉਹ ਮੁੱਖ ਮੰਤਰੀ ਦੇ ਅਹੁਦੇ ਤੋਂ ਉਤਰ ਗਏ ਸਨ ਤਾਂ ਉਨ੍ਹਾਂ ਵੱਲੋਂ ਬਗ਼ਾਵਤ ਨਹੀਂ ਕੀਤੀ ਜਾਣੀ ਚਾਹੀਦੀ ਸੀ ਕਿਉਂਕਿ ਮੈਨੂੰ ਵੀ ਕਈ ਵਾਰ ਅਹੁਦਾ ਨਹੀਂ ਮਿਲਿਆ ਸੀ ਅਤੇ ਮੈਂ ਵੀ ਪਾਰਟੀ ਵਿਚ ਪੂਰਾ ਕੰਮ ਕੀਤਾ ਪਰ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਹੀ ਛੱਡ ਦਿੱਤੀ, ਇਹ ਨਿੰਦਣਯੋਗ ਹੈ।

Also Read: ਪਾਕਿਸਤਾਨ 'ਚ ਯਾਤਰੀ ਵੈਨ ਹਾਦਸੇ ਦੀ ਸ਼ਿਕਾਰ, 4 ਲੋਕਾਂ ਦੀ ਮੌਤ

ਕਾਂਗਰਸ ਸਰਕਾਰ 'ਤੇ ਤੰਜ ਕੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦਾ ਜੋ ਨੁਕਸਾਨ ਕਾਂਗਰਸ ਪਾਰਟੀ ਨੇ ਕੀਤਾ ਹੈ, ਉਹ ਅੰਗਰੇਜ਼ਾਂ ਅਤੇ ਮੁਗਲਾਂ ਨੇ ਨਹੀਂ ਕੀਤਾ। ਦਿਨੋਂ-ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੱਧਣ ਦੇ ਨਾਲ-ਨਾਲ ਸਬਜ਼ੀਆਂ ਅਤੇ ਹੋਰ ਖਾਣ ਵਾਲੀਆਂ ਚੀਜ਼ਾਂ ਵੀ ਮਹਿੰਗੀਆਂ ਹੋ ਰਹੀਆਂ ਹਨ। ਕਿਸਾਨੀ 'ਤੇ ਵੀ ਇਸ ਦਾ ਬਹੁਤ ਵੱਡਾ ਅਸਰ ਪੈ ਰਿਹਾ ਹੈ ਕਿਉਂਕਿ ਡੀਜ਼ਲ ਦਿਨੋਂ-ਦਿਨ ਮਹਿੰਗਾ ਹੁੰਦਾ ਜਾ ਰਿਹਾ ਹੈ। ਦਿਨੋਂ-ਦਿਨ ਕਿਸਾਨ ਕਰਜ਼ਾਈ ਹੁੰਦਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਨੂੰ ਬਣਦਾ ਉਨ੍ਹਾਂ ਦੀ ਫ਼ਸਲ ਦਾ ਭਾਅ ਨਹੀਂ ਮਿਲਦਾ।

Also Read: ਗੁਰੂ ਨਾਨਕ ਦੇਵ ਜੀ ਬਾਰੇ ਮਾੜੀ ਸ਼ਬਦਾਵਲੀ ਮਾਮਲੇ 'ਚ ਬੋਲੇ ਢੱਡਰੀਆਂ ਵਾਲੇ, 'ਇੰਨੀ ਨਫ਼ਰਤ ਕਿਉਂ?'

In The Market