LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਪਠਾਨਕੋਰਟ ਡਰੱਗ ਇੰਸਪੈਕਟਰ ਬਬਲੀਨ ਕੌਰ ਰਿਸ਼ਵਤਖੋਰੀ ਦੇ ਦੋਸ਼ 'ਚ ਗ੍ਰਿਫਤਾਰ

29june arrest1

ਚੰਡੀਗੜ੍ਹ- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬਾ ਸਰਕਾਰ ਲਗਾਤਾਰ ਐਕਸ਼ਨ ਮੋਡ ਵਿਚ ਨਜ਼ਰ ਆ ਰਹੀ ਹੈ। ਅਜਿਹਾ ਹੀ ਕੁਝ ਪਠਾਨਕੋਟ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ, ਜਿਥੇ ਵਿਜੀਲੈਂਸ ਵਿਭਾਗ ਵਲੋਂ ਵੱਡੀ ਕਾਰਵਾਈ ਕਰਦੇ ਹੋਏ ਸਿਹਤ ਵਿਭਾਗ ਦੇ ਡਰੱਗ ਇੰਸਪੈਕਟਰ ਬਬਲੀਨ ਕੌਰ ਸਣੇ ਦਰਜਾ ਚਾਰ ਕਰਮਚਾਰੀ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਫੜਿਆ ਗਿਆ ਹੈ। ਦੱਸ ਦਈਏ ਕਿ 90 ਹਜ਼ਾਰ ਦੀ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਣ ਦਰਜਾ ਚਾਰ ਦਾ ਕਰਮਚਾਰੀ ਪਹੁੰਚਿਆ ਸੀ, ਜਿਸ ਨੂੰ ਵਿਜੀਲੈਂਸ ਦੀ ਟੀਮ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਵਲੋਂ ਦੋਵਾਂ ਉੱਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

25 ਹਜ਼ਾਰ ਦੀ ਰਿਸ਼ਵਤ ਲੈਂਦਾ ਏ. ਐੱਸ. ਆਈ. ਰੰਗੇ ਹੱਥੀਂ ਕਾਬੂ

Also Read: ਉਦੈਪੁਰ ਕਤਲਕਾਂਡ: ਕਨ੍ਹਈਆ ਲਾਲ ਦੇ ਅੰਤਿਮ ਸੰਸਕਾਰ 'ਤੇ ਲੋਕਾਂ ਦੀ ਭੀੜ, ਰਾਜਸਥਾਨ 'ਚ ਧਾਰਾ 144 ਲਾਗੂ

ਇਸ ਸਬੰਧੀ ਜਦੋਂ ਐੱਸਪੀ ਵਿਜੀਲੈਂਸ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਕ ਸ਼ਿਕਾਇਤ ਮਿਲੀ ਸੀ, ਜਿਸ ਵਿਚ ਪੀੜਤ ਅਰੁਣ ਕੁਮਾਰ ਨੇ ਦੱਸਿਆ ਸੀ ਕਿ ਉਸ ਨੂੰ ਲਾਈਸੈਂਸ ਦੇਣ ਲਈ ਡਰੱਗ ਇੰਸਪੈਕਟਰ ਵਲੋਂ 90000 ਦੀ ਰਿਸ਼ਵਤ ਮੰਗੀ ਗਈ ਸੀ, ਇਸ ਦੇ ਚੱਲਦੇ ਸਾਡੇ ਵਲੋਂ ਕਾਰਵਾਈ ਕੀਤੀ ਗਈ ਤੇ ਜਦੋਂ ਪੀੜਤ 90 ਹਜ਼ਾਰ ਦੀ ਪਹਿਲੀ ਕਿਸ਼ਤ 30 ਹਜ਼ਾਰ ਦੇਣ ਲਈ ਦੋਸ਼ੀ ਕੋਲ ਪਹੁੰਚਿਆ ਤਾਂ ਉਸ ਨੂੰ ਰੰਗੇ ਹੱਥੀਂ ਫੜ ਲਿਆ ਗਿਆ। ਉਨ੍ਹਾਂ ਨੇ ਦੱਸਿਆ ਕਿ ਦਰਜਾ ਚਾਰ ਦੇ ਕਰਮਚਾਰੀ ਨੇ ਦੱਸਿਆ ਕਿ ਉਸ ਨੇ ਇਸ ਸਾਰਾ ਕੰਮ ਡਰੱਗ ਇੰਸਪੈਕਟਰ ਬਬਲੀਨ ਕੌਰ ਦੇ ਕਹਿਣ ਉੱਤੇ ਕੀਤਾ ਸੀ। ਲਿਹਾਜ਼ਾ ਮਾਮਲਾ ਦਰਜ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ।

Also Read: ਚੰਡੀਗੜ੍ਹ 'ਚ GST ਕੌਂਸਲ ਦੀ ਮੀਟਿੰਗ, ਸੂਬਿਆਂ ਨੂੰ ਮੁਆਵਜ਼ੇ ਸਮੇਤ ਕਈ ਮੁੱਦਿਆਂ 'ਤੇ ਫੈਸਲਾ ਮੁਮਕਿਨ

In The Market