LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਟਿਆਲਾ ਹਿੰਸਾ: ਜ਼ਿਲ੍ਹਾ ਫਤਹਿਗੜ੍ਹ ਸਾਹਿਬ 'ਚ ਧਾਰਾ 144 ਲਾਗੂ ਕਰਨ ਦੀ ਸਿਫਾਰਸ਼

30a patiala hinsa

ਪਟਿਆਲਾ- ਪਟਿਆਲਾ ਤੋਂ ਬਾਅਦ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਐਸਐਸਪੀ ਵੱਲੋਂ ਸੁਰੱਖਿਆ ਦੇ ਲਿਹਾਜ਼ ਨਾਲ ਜਿਲ੍ਹੇ ਵਿਚ ਧਾਰਾ 144 ਲਾਗੂ ਕਰਨ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨ ਨੂੰ ਪੱਤਰ ਲਿਖ ਕੇ ਸੁਰੱਖਿਆ ਦੇ ਲਿਹਾਜ਼ ਨਾਲ ਜਿਲ੍ਹੇ ਵਿਚ ਧਾਰਾ 144 ਲਾਗੂ ਕਰਨ ਦੀ ਮੰਗ ਕੀਤੀ ਹੈ।

Also Read: ਐਲੋਨ ਮਸਕ ਲਈ ਟਵੀਟ ਕਰ ਬੁਰੇ ਫਸੇ ਸ਼ੁਭਮਨ ਗਿੱਲ, ਟ੍ਰੋਲਰਸ ਨੇ ਲਾ ਦਿੱਤੀ ਕਲਾਸ

ਉਨ੍ਹਾਂ ਕਿਹਾ ਹੈ ਕਿ ਕੱਲ੍ਹ ਪਟਿਆਲਾ  ਵਿਚ ਦੋ ਧੜਿਆਂ ਵਿਚ ਟਕਰਾਅ ਹੋਇਆ ਸੀ, ਜਿਸ ਕਾਰਨ ਅੱਜ 30 ਅਪਰੈਲ ਨੂੰ ਹਿੰਦੂ ਸੰਗਠਨਾਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਲਈ ਸੁਰਖਿਆ ਦੇ ਲਿਹਾਜ਼ ਨਾਲ ਜਿਲ੍ਹੇ ਵਿਚ ਧਾਰਾ 144 ਲਾਗੂ ਕੀਤੀ ਜਾਵੇ। ਦੱਸ ਦਈਏ ਕਿ ਕੱਲ੍ਹ ਪਟਿਆਲਾ ’ਚ ਉਸ ਸਮੇਂ ਭਾਰੀ ਤਣਾਅ ਦਾ ਮਾਹੌਲ ਬਣ ਗਿਆ ਜਦੋਂ ਦੋ ਧੜਿਆਂ ਵਿਚਕਾਰ ਸਿੱਧਾ ਟਕਰਾਅ ਹੋ ਗਿਆ। ਕਾਲੀ ਮਾਤਾ ਮੰਦਰ ਕੋਲ ਟਕਰਾਅ ਰੋਕਣ ਲਈ ਪੁਲਿਸ ਨੂੰ ਹਵਾ ’ਚ ਗੋਲੀਆਂ ਵੀ ਚਲਾਉਣੀਆਂ ਪਈਆਂ।

Also Read: ਪਾਣੀ ਦੀ ਦੁਰਵਰਤੋਂ 'ਤੇ ਚੰਡੀਗੜ੍ਹ ਮੇਅਰ ਦੀ ਚੇਤਾਵਨੀ, ਕੱਟੇ ਜਾ ਸਕਦੇ ਨੇ ਮੀਟਰ

ਹਾਲਾਤ ਤਣਾਅ ਵਾਲੇ ਬਣੇ ਹੋਣ ਕਾਰਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਮੁੱਚੇ ਪਟਿਆਲਾ ਜ਼ਿਲ੍ਹੇ ’ਚ ਸ਼ੁੱਕਰਵਾਰ ਸ਼ਾਮ 7 ਵਜੇ ਤੋਂ ਲੈ ਕੇ ਸ਼ਨੀਵਾਰ ਸਵੇਰੇ ਸਾਢੇ 6 ਵਜੇ ਤੱਕ ਕਰਫਿਊ ਲਾ ਦਿੱਤਾ ਸੀ। ਦੂਜੇ ਪਾਸੇ ਵੱਖ-ਵੱਖ ਹਿੰਦੂ ਸੰਗਠਨਾਂ ਨੇ ਰੋਸ ਵਜੋਂ 30 ਅਪ੍ਰੈਲ ਨੂੰ ਪਟਿਆਲਾ ਸ਼ਹਿਰ ਬੰਦ ਰੱਖਣ ਦਾ ਸੱਦਾ ਦਿੱਤਾ ਹੈ।

In The Market