LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪਟਵਾਰ ਯੂਨੀਅਨ ਅਤੇ ਕਾਨੂੰਗੋ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ

patwar

ਫਿਰੋਜ਼ਪੁਰ- ਪਟਵਾਰ ਯੂਨੀਅਨ (Patwar Union) ਫਿਰੋਜ਼ਪੁਰ ਅਤੇ ਕਾਨੂੰਗੋ ਐਸੋਸੀਏਸ਼ਨ (Kanungo Association) ਵੱਲੋਂ ਪੰਜਾਬ ਸਰਕਾਰ (Punjab Government) ਖਿਲਾਫ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਜ਼ਬਰਦਰਸ ਪ੍ਰਦਰਸ਼ਨ (protest) ਕੀਤਾ ਗਿਆ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।

ਪੜੋ ਹੋਰ ਖਬਰਾਂ: ਟਵਿੱਟਰ ਨੇ ਇਕ ਮਹੀਨੇ ’ਚ 167 ਵੈੱਬਸਾਈਟਾਂ ਖ਼ਿਲਾਫ਼ ਕੀਤੀ ਕਾਰਵਾਈ

ਇਸ ਦੌਰਾਨ ਜ਼ਿਲਾ ਪ੍ਰਧਾਨ ਰੈਵੇਨਿਊ ਪਟਵਾਰ ਯੂਨੀਅਨ ਜਸਬੀਰ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਵਿਚ 4700 ਦੇ ਕਰੀਬ ਪਟਵਾਰੀਆਂ ਦੀਆਂ ਪੋਸਟਾਂ ਹਨ, ਜਿਨ੍ਹਾਂ ਉਪਰ ਸਿਰਫ਼ 1900 ਦੇ ਕਰੀਬ ਪਟਵਾਰੀ ਕੰਮ ਕਰ ਰਹੇ ਹਨ ਜਦ ਕਿ ਤਿੰਨ ਹਜ਼ਾਰ ਦੇ ਕਰੀਬ ਪੋਸਟਾਂ ਖਾਲੀ ਪਈਆਂ ਹਨ। ਇਕ ਪਟਵਾਰੀ ਕੋਲ ਕਈ ਕਈ ਸਰਕਲਾਂ ਦਾ ਵਾਧੂ ਚਾਰਜ ਹੈ, ਜਿਸ ਕਰ ਕੇ ਉਨ੍ਹਾਂ ਉੱਪਰ ਵਾਧੂ ਕੰਮ ਦਾ ਭਾਰ ਹੈ।

ਪੜੋ ਹੋਰ ਖਬਰਾਂ: ਬੱਚਿਆਂ ਦੇ ਕੋਰੋਨਾ ਪਾਜ਼ੇਟਿਵ ਹੋਣ ਵਿਚਾਲੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ, ਕਿਹਾ-ਬੰਦ ਨਹੀਂ ਹੋਣਗੇ ਸਕੂਲ

ਉਨ੍ਹਾਂ ਕਿਹਾ ਕਿ ਇਸ ਵਾਧੂ ਕੰਮ ਕਰਕੇ ਉਹ ਮਾਨਸਿਕ ਤਣਾਅ ਵਿਚ ਰਹਿੰਦੇ ਹਨ। ਪਰ ਸਰਕਾਰ ਵੱਲੋਂ ਇਨ੍ਹਾਂ ਪੋਸਟਾਂ ਉੱਤੇ ਭਰਤੀ ਨਹੀਂ ਕੀਤੀ ਜਾ ਰਹੀ।  ਉਨ੍ਹਾਂ ਨੇ ਕਿਹਾ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਨੂੰ ਹੋਰ ਸਖਤ ਕਰਨਗੇ।

In The Market