LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਦੇ ਲੋਕਾਂ ਨੂੰ ਜਲਦ ਮਿਲੇਗੀ ਮੁਫਤ 300 ਯੂਨਿਟ ਬਿਜਲੀ, ਸੀ.ਐੱਮ. ਮਾਨ ਨੇ ਕੀਤਾ ਟਵੀਟ

16 ap punjab government

ਚੰਡੀਗੜ੍ਹ: 'ਆਪ' ਸਰਕਾਰ ਪੰਜਾਬ ('Aap' Government Punjab) ਦੇ ਲੋਕਾਂ ਲਈ 300 ਯੂਨਿਟ ਮੁਫਤ ਬਿਜਲੀ (300 units of free electricity for the people) ਦੀ ਪਹਿਲੀ ਗਰੰਟੀ (The first guarantee) ਯਕੀਨੀ ਬਣਾਉਣ ਲਈ ਤਿਆਰ ਹੈ। ਪੰਜਾਬ ਵਿੱਚ ਆਪ ਸਰਕਾਰ (Government in Punjab) 300 ਯੂਨਿਟ ਮੁਫਤ ਬਿਜਲੀ (300 units free electricity) ਦੇਣ ਦਾ ਐਲਾਨ ਕਰ ਦਿੱਤਾ ਹੈ। 16 ਅਪ੍ਰੈਲ ਨੂੰ ਭਗਵੰਤ ਮਾਨ (Bhagwant Mann) ਨੂੰ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਹੋਏ ਨੂੰ ਇੱਕ ਮਹੀਨਾ ਹੋ ਗਿਆ। ਇਸ ਮੌਕੇ CM ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਲਈ ਵੱਡਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਵਲੋਂ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਨੇ 1 ਜੁਲਾਈ ਤੋਂ ਮੁਫਤ ਬਿਜਲੀ ਬਾਰੇ ਲਿਖਿਆ ਹੈ।


ਇਸ ਤੋਂ ਇਲਾਵਾ ਅਖਬਾਰਾਂ ਵਿਚ ਵੀ ਅੱਜ ਪੰਜਾਬ ਦੇ ਮੁੱਖ ਪੰਨਿਆਂ 'ਤੇ ਪੰਜਾਬ ਸਰਕਾਰ ਦਾ ਰਿਪੋਰਟ ਕਾਰਡ ਵੀ ਛਾਪਿਆ ਗਿਆ ਹੈ, ਜਿਸ ਵਿਚ ਪੰਜਾਬ ਸਰਕਾਰ ਵਲੋਂ ਕੀਤੇ ਗਏ ਐਲਾਨਾਂ ਅਤੇ ਉਪਲਬੱਧੀਆਂ ਬਾਰੇ ਦਰਸਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਦੇ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ 14 ਅਪ੍ਰੈਲ ਨੂੰ ਜਲੰਧਰ ਵਿਚ ਆਯੋਜਿਤ ਪ੍ਰੋਗਰਾਮ ਵਿਚ ਸ਼ਿਰਕਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਉਹ 16 ਅਪ੍ਰੈਲ ਨੂੰ ਪੰਜਾਬ ਦੇ ਲੋਕਾਂ ਲਈ ਇਕ ਐਲਾਨ ਕਰਨ ਜਾ ਰਹੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਇਹ ਐਲਾਨ ਕੀ ਹੋਵੇਗਾ। ਤੁਹਾਨੂੰ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਅਧਿਕਾਰੀ ਆਉਣ ਵਾਲੇ ਸੋਮਵਾਰ 18 ਅਪ੍ਰੈਲ ਨੂੰ ਦਿੱਲੀ ਦੇ ਸਕੂਲਾਂ ਦਾ ਦੌਰਾ ਕਰਨ ਜਾ ਰਹੇ ਹਨ। ਇਸ ਦੌਰੇ ਦਾ ਮਕਸਦ ਪੰਜਾਬ ਦੇ ਸਕੂਲਾਂ ਨੂੰ ਦਿੱਲੀ ਦੀ ਤਰਜ਼ 'ਤੇ ਸੁਧਾਰਨਾ ਦੱਸਿਆ ਜਾ ਰਿਹਾ ਹੈ। ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਜਯੰਤੀ 'ਤੇ ਆਯੋਜਿਤ ਇਕ ਸਮਾਗਮ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ 'ਚ ਮਾਨ ਦੇ ਇਸ ਦੌਰੇ ਦੀ ਪੁਸ਼ਟੀ ਕੀਤੀ ਹੈ।

In The Market