LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬੱਸਾਂ ਤੋਂ ਨਹੀਂ ਹਟਣਗੀਆਂ ਭਿੰਡਰਾਂਵਾਲਾ ਤੇ ਸਮਰਥਕਾਂ ਦੀਆਂ ਤਸਵੀਰਾਂ, PEPSU ਨੇ ਵਾਪਸ ਲਏ ਹੁਕਮ

2 july web1

ਚੰਡੀਗੜ੍ਹ- ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਅਤੇ ਪੈਪਸੂ ਦੀਆਂ ਕੁਝ ਬੱਸਾਂ ਉੱਤੇ ਲੱਗੀਆਂ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਹੋਰ ਸਮਰਥਕਾਂ ਦੀਆਂ ਤਸਵੀਰਾਂ ਨਹੀਂ ਹਟਾਈਆਂ ਜਾਣਗੀਆਂ। ਹਾਲ ਹੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਰੋਡਵੇਜ਼ ਦੀਆਂ ਵੱਖ-ਵੱਖ ਯੂਨੀਅਨਾਂ ਨੇ ਸਰਕਾਰ ਦੇ ਇਸ ਫੈਸਲੇ 'ਤੇ ਇਤਰਾਜ਼ ਜਤਾਇਆ ਸੀ, ਜਿਸ ਤੋਂ ਬਾਅਦ ਪੈਪਸੂ ਨੇ ਤਸਵੀਰਾਂ ਹਟਾਉਣ ਦੇ ਹੁਕਮ ਵਾਪਸ ਲੈ ਲਏ ਹਨ।

Also Read: ਹੁਣ ਡੀਲਰ ਕੋਲ ਹੀ ਹੋਵੇਗੀ ਨਵੇਂ ਵਾਹਨ ਦੀ ਰਜਿਸਟ੍ਰੇਸ਼ਨ, ਸਮਾਰਟ RC ਦੀ ਹੋਮ ਡਿਲਵਰੀ

ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਪ੍ਰੋਫੈਸਰ ਮਹਿੰਦਰਪਾਲ ਸਿੰਘ ਨੇ ਇਸ ਸਬੰਧੀ ਪੈਪਸੂ ਦੀ ਐਮਡੀ ਪੂਨਮਦੀਪ ਕੌਰ ਨਾਲ ਮੀਟਿੰਗ ਕੀਤੀ, ਜਿਸ ਤੋਂ ਬਾਅਦ ਪੈਪਸੂ ਨੇ ਵਾਪਸੀ ਦਾ ਪੱਤਰ ਜਾਰੀ ਕਰ ਦਿੱਤਾ। ਜ਼ਿਕਰਯੋਗ ਹੈ ਕਿ ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਅਤੇ ਪੈਪਸੂ ਦੀਆਂ ਕੁਝ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਵੱਲੋਂ ਉਨ੍ਹਾਂ ਦੀਆਂ ਬੱਸਾਂ 'ਤੇ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਸਮਰਥਕਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਸਨ, ਜਿਸ 'ਤੇ ਪੰਜਾਬ ਪੁਲਿਸ ਨੇ ਇਤਰਾਜ਼ ਜਤਾਇਆ ਤੇ ਬੱਸਾਂ ਤੋਂ ਤਸਵੀਰਾਂ ਹਟਾਉਣ ਦੇ ਹੁਕਮ ਜਾਰੀ ਕਰ ਦਿੱਤੇ। ਇਨ੍ਹਾਂ ਹੁਕਮਾਂ ਦੇ ਆਧਾਰ ’ਤੇ ਪੈਪਸੂ ਨੇ ਵੀ ਪੱਤਰ ਜਾਰੀ ਕਰਕੇ ਇਨ੍ਹਾਂ ਨੂੰ ਹਟਾਉਣ ਲਈ ਕਿਹਾ ਸੀ।

ADGP ਨੇ ਜਾਰੀ ਕੀਤੇ ਸਨ ਹੁਕਮ
ਏ.ਡੀ.ਜੀ.ਪੀ. ਲਾਅ ਐਂਡ ਆਰਡਰ ਪੰਜਾਬ ਦਫ਼ਤਰ ਦੀ ਤਰਫੋਂ ਰਾਜ ਦੇ ਕਮਿਸ਼ਨਰਾਂ ਅਤੇ ਜ਼ਿਲ੍ਹਾ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਗਏ ਸਨ, ਜਿਸ ਵਿਚ ਬੱਸਾਂ ਦੇ ਨੰਬਰ ਵੀ ਦੱਸੇ ਗਏ ਸਨ ਅਤੇ ਸਪੱਸ਼ਟ ਤੌਰ 'ਤੇ ਦੱਸਿਆ ਗਿਆ ਸੀ ਕਿ ਪੀ.ਆਰ.ਟੀ.ਸੀ. ਅਤੇ ਪੈਪਸੂ ਦੀਆਂ ਬਰਨਾਲਾ, ਬਠਿੰਡਾ ਅਤੇ ਸੰਗਰੂਰ ਦੇ ਡਿਪੂਆਂ ਵਿਚ ਕੁਝ ਬੱਸਾਂ ਉੱਤੇ ਜਰਨੈਲ ਸਿੰਘ ਭਿੰਡਰਾਂਵਾਲਾ, ਜਗਤਾਰ ਸਿੰਘ ਹਵਾਰਾ ਦੀਆਂ ਤਸਵੀਰਾਂ ਤੋਂ ਇਲਾਵਾ ਕੁਝ ਭੜਕਾਊ ਸ਼ਬਦਾਵਲੀ ਵੀ ਲਿਖੀ ਗਈ ਹੈ। ਏਡੀਜੀਪੀ ਨੇ ਇਨ੍ਹਾਂ ਤਸਵੀਰਾਂ ਅਤੇ ਨਾਅਰਿਆਂ ਨੂੰ ਜਲਦ ਤੋਂ ਜਲਦ ਜਨਤਕ ਅਤੇ ਸਰਕਾਰੀ ਬੱਸਾਂ ਤੋਂ ਹਟਾਉਣ ਦੇ ਹੁਕਮ ਦਿੱਤੇ ਹਨ।

Also Read: 31 ਜੁਲਾਈ ਨੂੰ ਪੰਜਾਬ 'ਚ ਰੇਲਾਂ ਦਾ ਕੀਤਾ ਜਾਵੇਗਾ ਚੱਕਾ ਜਾਮ, SKM ਨੇ ਕੀਤਾ ਵੱਡਾ ਐਲਾਨ

SGPC ਨੇ ਹੁਕਮਾਂ 'ਤੇ ਜਤਾਇਆ ਸੀ ਇਤਰਾਜ਼
ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਪੁਲਿਸ ਵਿਭਾਗ ਦੇ ਇਨ੍ਹਾਂ ਹੁਕਮਾਂ ਦੀ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਵਿਚ ਜਰਨੈਲ ਸਿੰਘ ਭਿੰਡਰਾਂਵਾਲਾ ਅਤੇ ਹੋਰ ਸਮਰਥਕਾਂ ਦੀਆਂ ਤਸਵੀਰਾਂ ਨੂੰ ਇਤਰਾਜ਼ਯੋਗ ਦੱਸਿਆ ਗਿਆ ਹੈ, ਜੋ ਕਿ ਗਲਤ ਹੈ। ਅਜਿਹੇ ਹੁਕਮ ਪੰਜਾਬ ਦੇ ਲੋਕਾਂ ਦੇ ਵਿਸ਼ਵਾਸ ਨੂੰ ਪ੍ਰਭਾਵਿਤ ਕਰਦੇ ਹਨ।

In The Market