LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਨਵਜੋਤ ਸਿੱਧੂ ਖਿਲਾਫ ਦਾਇਰ ਪਟੀਸ਼ਨ 'ਤੇ ਅੱਜ ਹਰਿਆਣਾ ਦੇ AG ਦਫਤਰ 'ਚ ਹੋਵੇਗੀ ਸੁਣਵਾਈ

25n4

ਚੰਡੀਗੜ੍ਹ: ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਖਿਲਾਫ ਦਾਇਰ ਅਪਰਾਧਿਕ ਸ਼ਿਕਾਇਤ ਪਟੀਸ਼ਨ (Criminal Complaints Petition) 'ਤੇ ਅੱਜ ਹਰਿਆਣਾ ਦੇ ਐਡਵੋਕੇਟ ਜਨਰਲ (Advocate General) ਦਫਤਰ 'ਚ ਸੁਣਵਾਈ ਹੋਵੇਗੀ। 

Also Read: ਰੇਤ ਦੀ ਵਧੇਰੇ ਕੀਮਤ ਵਸੂਲਣ ਵਾਲਿਆਂ ਦੀ ਦਿਓ ਸੂਚਨਾ, ਮਿਲੇਗਾ 25,000 ਰੁਪਏ ਦਾ ਇਨਾਮ

ਦੱਸ ਦੇਈਏ ਕਿ ਇਹ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਦੇ ਐਡਵੋਕੇਟ ਪਰਮਪ੍ਰੀਤ ਸਿੰਘ ਬਾਜਵਾ ਵੱਲੋਂ ਦਾਇਰ ਕੀਤੀ ਗਈ ਹੈ। ਜੇਕਰ ਅੱਜ ਦੀ ਸੁਣਵਾਈ ਦੌਰਾਨ AG ਦੀ ਮਨਜ਼ੂਰੀ ਮਿਲਦੀ ਹੈ ਤਾਂ ਰਿਪੋਰਟ (Report) ਹਾਈ ਕੋਰਟ ਨੂੰ ਭੇਜ ਦਿੱਤੀ ਜਾਵੇਗੀ।

Also Read: ਫਰਾਂਸ ਤੋਂ ਬ੍ਰਿਟੇਨ ਜਾ ਰਹੇ 31 ਸ਼ਰਨਾਰਥੀਆਂ ਦੀ ਮੌਤ, ਬ੍ਰਿਟੇਨ ਦੇ PM ਜਾਨਸਨ ਨੇ ਪ੍ਰਗਟਾਇਆ ਅਫਸੋਸ

ਜ਼ਿਕਰਯੋਗ ਹੈ ਕਿ ਇਹ ਪਟੀਸ਼ਨ ਉਨ੍ਹਾਂ ਟਵੀਟਸ ਨੂੰ ਲੈ ਕੇ ਦਾਇਰ ਕੀਤੀ ਗਈ ਹੈ, ਜੋ ਕਿ ਅਦਾਲਤ ਦੇ ਇਕ ਜਾਂ ਦੂਜੇ ਮਾਮਲੇ ਦੀ ਸੁਣਵਾਈ ਦੌਰਾਨ ਸਿੱਧੂ ਵੱਲੋਂ ਕੀਤੇ ਗਏ ਹਨ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਹਰ ਸੁਣਵਾਈ ਤੋਂ ਪਹਿਲਾਂ ਉਹ ਟਵੀਟ ਕਰਦੇ ਹਨ ਕਿ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਅੱਜ ਜਨਤਕ ਕੀਤੀ ਜਾਵੇਗੀ। ਜਿਸ ਮਾਮਲੇ ਵਿੱਚ ਸਿੱਧੂ ਟਵੀਟ ਕਰਕੇ ਟਿੱਪਣੀਆਂ ਕਰ ਰਹੇ ਹਨ, ਉਹ ਅਦਾਲਤ ਦੀ ਕਾਰਵਾਈ ਵਿੱਚ ਦਖ਼ਲਅੰਦਾਜ਼ੀ ਹੈ, ਜਿਸ ਦਾ ਨੋਟਿਸ ਲੈਂਦਿਆਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਸਵਾਲ ਵੀ ਉਠਾਇਆ ਕਿ ਜਦੋਂ ਹਾਈਕੋਰਟ ਵਿੱਚ ਸੀਲਬੰਦ ਰਿਪੋਰਟ ਹੈ ਤਾਂ ਸਿੱਧੂ ਨੂੰ ਕਿਵੇਂ ਪਤਾ ਲੱਗ ਜਾਂਦਾ ਹੈ ਕਿ ਉਸ ਵਿੱਚ ਕਿਸ ਦਾ ਨਾਮ ਹੈ।

Also Read: ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਮਹਾਰਾਣੀ ਪ੍ਰਨੀਤ ਕੌਰ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ

In The Market