LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਡੀਜ਼ਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਰੂਪਨਗਰ 'ਚ ਡਰਾਈਵਰਾਂ ਨੇ ਖੋਲ੍ਹਿਆ ਸਰਕਾਰ ਖਿਲਾਫ਼ ਮੋਰਚਾ

petrol disel

ਰੂਪਨਗਰ: ਦੇਸ਼ ਵਿੱਚ ਲਗਾਤਾਰ ਵਧ ਰਹੀਆਂ ਡੀਜ਼ਲ ਪੈਟਰੋਲ (Petrol Diesel Prices) ਦੀਆਂ ਕੀਮਤਾਂ ਨੂੰ ਲੈ ਕੇ ਜਨਤਾ ਕਾਫੀ ਪਰੇਸ਼ਾਨ ਦਿਖਾਈ ਦੇ ਰਹੀ ਹੈ। ਡੀਜ਼ਲ ਅਤੇ ਪੈਟਰੋਲ (Petrol Diesel Prices) ਦੇ ਰੇਟ ਦਿਨੋਂ ਦਿਨ ਆਸਮਾਨ ਨੂੰ ਛੂਹਣ ਕਰਕੇ ਇਸ ਦਾ ਸਿੱਧਾ ਅਸਰ  ਗ਼ਰੀਬ ਲੋਕਾਂ ਦੀ ਜੇਬ੍ਹ ਉੱਤੇ ਪੈ ਰਿਹਾ ਹੈ।

ਇਸੇ ਦੇ ਚੱਲਦੇ ਰੂਪਨਗਰ ਦੇ ਵਿਚ ਟਰੱਕ ਡਰਾਈਵਰਾਂ ਦੇ ਵੱਲੋਂ ਡੀਜ਼ਲ  (Petrol Diesel Prices) ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।  ਇਸ ਮੌਕੇ ਡਰਾਈਵਰਾਂ ਨੇ ਆਪਣਾ ਦੁੱਖ ਸੁਣਾਉਂਦੇ ਹੋਏ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ਕਈ ਗੁਣਾਂ ਵਧ ਚੁੱਕੀਆਂ ਹਨ ਤੇ ਇਸ ਨਾਲ ਟਰੱਕ ਡਰਾਈਵਰਾਂ ਨੂੰ ਦਿਹਾੜੀ ਵੀ ਬਚ ਨਹੀਂ ਰਹੀ। 

ਇਹ ਵੀ ਪੜ੍ਹੋ- 16 ਸਾਲਾ ਮੁੰਡੇ ਨੇ ਰਚਿਆ ਇਤਿਹਾਸ, India Book of Records' ਚ ਦਰਜ ਕਰਵਾਇਆ ਨਾਮ

ਟਰੱਕ ਡਰਾਈਵਰਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਡੀਜ਼ਲ ਦੀਆਂ ਕੀਮਤਾਂ ਘਟਾਈਆਂ ਜਾਣ ਵਰਨਾ ਆਉਣ ਵਾਲੇ ਦਿਨਾਂ ਦੇ ਵਿੱਚ ਦੇਸ਼ ਭਰ ਦੇ ਟਰੱਕ ਡਰਾਈਵਰ ਚੱਕਾ ਜਾਮ ਕਰਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।

ਜੇਕਰ ਅੱਜ ਪੈਟਰੋਲ ਦੀ ਕੀਮਤ ਦੀ ਗੱਲ ਕਰੀਏ ਅੱਜ  (Petrol Diesel Prices) ਪੈਟਰੋਲ ਦੀ ਕੀਮਤ 26 ਪੈਸੇ ਤੇ ਡੀਜ਼ਲ ਦੀ ਕੀਮਤ 7 ਪੈਸੇ ਪ੍ਰਤੀ ਲਿਟਰ ਵਧਾਈ ਗਈ ਹੈ। ਇਸ ਵਾਧੇ ਤੋਂ ਬਾਅਦ ਅੱਜ ਦਿੱਲੀ ਵਿੱਚ ਪੈਟਰੋਲ 97.76 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ 88.30 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ। ਬ੍ਰੈਂਟ ਕਰੂਡ ਦੀ ਕੀਮਤ ਵੀ 75 ਡਾਲਰ ਪ੍ਰਤੀ ਬੈਰਲ ਤੋਂ ਪਾਰ ਪਹੁੰਚ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤ ਭੁੱਲਰ ਦਾ ਵੱਡਾ ਖੁਲਾਸਾ, 'ਮੇਰਾ ਵੀ ਹੋ ਸਕਦੈ ਐਨਕਾਊਂਟਰ'

In The Market