LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PM ਮੋਦੀ ਤੇ ਅਮਿਤ ਸ਼ਾਹ ਜਲਦ ਬਣਨਗੇ ਚੋਣ ਪ੍ਰਚਾਰ ਦਾ ਹਿੱਸਾ, ਸਾਬਕਾ CM ਦਾ ਦਾਅਵਾ

2f bhau and party

ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਧਾਨ ਸਭਾ ਚੋਣਾਂ 'ਚ ਭਾਜਪਾ ਲਈ ਪ੍ਰਚਾਰ ਮੁਹਿੰਮ ਦਾ ਹਿੱਸਾ ਬਣਨਗੇ ਜਾਂ ਨਹੀਂ ਇਸ 'ਤੇ ਸਵਾਲੀਆ ਨਿਸ਼ਾਨ ਬਣਿਆ ਹੋਇਆ ਹੈ। ਪਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਦਾਅਵਾ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਪੀਐਮ ਮੋਦੀ ਅਤੇ ਅਮਿਤ ਸ਼ਾਹ ਪੰਜਾਬ ਵਿੱਚ ਭਾਜਪਾ ਦੀ ਮੁਹਿੰਮ ਦਾ ਹਿੱਸਾ ਹੋਣਗੇ।

Also Read: ਪੰਜਾਬ 'ਚ ਘਟੀ ਕੋਰੋਨਾ ਦੀ ਰਫਤਾਰ ਪਰ ਮੌਤਾਂ ਨੇ ਵਧਾਈ ਚਿੰਤਾ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਪੀਐੱਲਸੀ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗੱਠਜੋੜ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੀਐੱਲਸੀ-ਭਾਜਪਾ-ਅਕਾਲੀ ਦਲ ਦੇ ਸਾਂਝੇ ਗਠਜੋੜ ਲਈ ਪ੍ਰਚਾਰ ਕਰਨ ਲਈ ਜਲਦੀ ਹੀ ਪੰਜਾਬ ਆਉਣਗੇ। ਗਠਜੋੜ ਪੰਜਾਬ ਅਤੇ ਦੇਸ਼ ਦੇ ਹਿੱਤ ਵਿੱਚ ਕੀਤਾ ਗਿਆ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਪੰਜਾਬ ਦੀ ਸੁਰੱਖਿਆ ਦਾ ਮੁੱਦਾ ਉਠਾਇਆ ਹੈ। ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਕਿ ਸੰਵੇਦਨਸ਼ੀਲ ਸਰਹੱਦੀ ਸੂਬੇ ਵਿੱਚ ਸਿਰਫ਼ ਪੀਐੱਲਸੀ-ਭਾਜਪਾ ਗਠਜੋੜ ਹੀ ਸੁਰੱਖਿਆ ਯਕੀਨੀ ਬਣਾ ਸਕਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, "ਸੂਬੇ ਅਤੇ ਦੇਸ਼ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ, ਜਿਸ ਨੂੰ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੀ ਹਮਾਇਤ ਨਾਲ ਸਿਰਫ਼ ਪੀਐੱਲਸੀ ਗੱਠਜੋੜ ਦੁਆਰਾ ਹੀ ਯਕੀਨੀ ਬਣਾਇਆ ਜਾ ਸਕਦਾ ਹੈ।"

Also Read: ਇਕਵਾਡੋਰ 'ਚ ਜ਼ਮੀਨ ਖਿਸਕਣ ਕਾਰਨ ਘੱਟੋ-ਘੱਟ 24 ਲੋਕਾਂ ਦੀ ਮੌਤ ਤੇ ਕਈ ਜ਼ਖਮੀ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਤੋਂ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ, ਉਦੋਂ ਤੋਂ ਹੀ ਦੋਵਾਂ ਆਗੂਆਂ ਦੇ ਨਿੱਜੀ ਤੌਰ 'ਤੇ ਗੂੜ੍ਹੇ ਸਬੰਧ ਰਹੇ ਹਨ। ਪੀਐਲਸੀ ਮੁਖੀ ਨੇ ਰਾਜ ਦੇ ਵਿਕਾਸ ਅਤੇ ਸੁਰੱਖਿਆ ਲਈ ਆਪਣੀਆਂ ਅਭਿਲਾਸ਼ੀ ਯੋਜਨਾਵਾਂ ਦਾ ਖੁਲਾਸਾ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਤੋਂ ਛੇ ਮਹੀਨੇ ਪਹਿਲਾਂ ਸਰਕਾਰ ਵਿੱਚ ਬੇਲੋੜੀਆਂ ਤਬਦੀਲੀਆਂ ਕਰਕੇ ਇਨ੍ਹਾਂ ਸਕੀਮਾਂ ਨੂੰ ਮੁਅੱਤਲ ਕਰ ਦਿੱਤਾ।

ਦੱਸ ਦੇਈਏ ਕਿ ਕਾਂਗਰਸ ਪਾਰਟੀ ਨੇ ਪਿਛਲੇ ਸਾਲ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਪਾਰਟੀ ਬਣਾਈ ਅਤੇ ਹੁਣ ਉਹ ਭਾਜਪਾ ਨਾਲ ਮਿਲ ਕੇ ਚੋਣ ਮੈਦਾਨ ਵਿੱਚ ਉਤਰੇ ਹਨ।

In The Market