ਚੰਡੀਗੜ੍ਹ : ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਵਿੱਚ ਪੰਜਾਬ ਨੇ ਕੇਂਦਰ ਨੂੰ ਰਿਪੋਰਟ(PM Security Breach report) ਭੇਜ ਦਿੱਤੀ ਹੈ। ਸੂਤਰਾਂ ਮੁਤਾਬਿਕ ਪੰਜਾਬ ਦੇ ਮੁੱਖ ਸਕੱਤਰ ਨੇ ਰਿਪੋਰਟ ਵਿੱਚ ਤੱਥਾਂ ਸਹਿਤ ਸੁਰੱਖਿਆ ਵਿੱਚ ਢਿੱਲ ਦੇਣ ਵਾਲੀਆਂ ਘਟਨਾਵਾਂ ਦੇ ਕ੍ਰਮ ਦੇ ਵੇਰਵੇ ਦਿੱਤੇ। ਪ੍ਰਧਾਨ ਮੰਤਰੀ ਦੀ ਸੁਰੱਖਿਆ ਹੇਠ ਤਾਇਨਾਤ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਰਿਪੋਰਟ ਬਣਾਈ ਗਈ।
Also Read: ਪੰਜਾਬ ਵਿਧਾਨ ਸਭਾ ਚੋਣਾਂ ਲਈ AAP ਵਲੋਂ ਉਮੀਦਵਾਰਾਂ ਦੀ 8ਵੀਂ ਸੂਚੀ ਜਾਰੀ
ਰਿਪੋਰਟ 'ਚ ਕਿਹਾ ਗਿਆ ਹੈ ਕਿ ਹੋਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਫਲਾਈਓਵਰ ਨੇੜੇ ਹੋਏ ਪ੍ਰਦਰਸ਼ਨ ਨੂੰ ‘ਅਚਾਨਕ’ ਪ੍ਰਦਰਸ਼ਨ ਦੱਸਿਆ ਗਿਆ। ਦੋ ਮੈਂਬਰੀ ਕਮੇਟੀ ਬਾਰੇ ਰਿਪੋਰਟ ਵਿੱਚ ਜਾਣਕਾਰੀ ਦਿੱਤੀ ਗਈ ਹੈ। ਰਿਪੋਰਟ 'ਚ ਕਿਹਾ ਗਿਆ ਹੈ ਕਿ ਸੂਬੇ ਭਰ 'ਚ ਹੋ ਰਹੇ ਪ੍ਰਦਰਸ਼ਨਾਂ ਕਾਰਨ ਸੁਰੱਖਿਆ ਕਰਮਚਾਰੀਆਂ ਦੀ ਜ਼ਿਆਦਾ ਤਾਇਨਾਤੀ ਕੀਤੀ ਗਈ ਸੀ। 9 ਕਿਸਾਨ ਜਥੇਬੰਦੀਆਂ ਨੇ ਪ੍ਰਦਰਸ਼ਨ ਦਾ ਸੱਦਾ ਦਿੱਤਾ। ਇਸ ਦੀ ਸੂਚਨਾ ਕੇਂਦਰ ਨੂੰ ਵੀ ਦਿੱਤੀ ਗਈ ਸੀ। ਰਿਪੋਰਟ ਵਿਚ ਕਿਹਾ ਗਿਆ ਹੈ ਕਿ ਪ੍ਰਧਾਨ ਮੰਤਰੀ ਦਾ ਰਸਤਾ ਸਾਫ਼ ਸੀ, ਪਰ 'ਅਚਾਨਕ' ਪ੍ਰਦਰਸ਼ਨਕਾਰੀ ਪ੍ਰਦਰਸ਼ਨ ਵਾਲੀ ਥਾਂ 'ਤੇ ਆ ਗਏ।
Also Read: ਕੈਨੇਡਾ ਦੇ NDP ਆਗੂ ਜਗਮੀਤ ਸਿੰਘ ਦੇ ਘਰ ਆਈ 'ਨੰਨ੍ਹੀ ਪਰੀ'
ਦੱਸ ਦਈਏ ਕਿ 5 ਜਨਵਰੀ ਦੇ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਦੌਰਾਨ ਕੁਝ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਰਸਤਾ ਰੋਕ ਲਿਆ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਫਿਰੋਜ਼ਪੁਰ ਰੈਲੀ ਦਾ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ। ਇਸ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲਾ ਵਲੋਂ ਪੰਜਾਬ ਸਰਕਾਰ ਨੂੰ ਘਟਨਾ ਸਬੰਧੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਸੀ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर