LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੁੜ ਪੰਜਾਬ ਆਉਣਗੇ PM Modi, ਮੋਹਾਲੀ 'ਚ ਹਸਪਤਾਲ ਦਾ ਕਰਨਗੇ ਉਦਘਾਟਨ

17 aug modi

ਚੰਡੀਗੜ੍ਹ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਅਗਸਤ ਨੂੰ ਪੰਜਾਬ ਦਾ ਦੌਰਾ ਕਰਨਗੇ। ਉਹ ਮੁਹਾਲੀ ਦੇ ਮੁੱਲਾਪੁਰ ਵਿੱਚ ਟਾਟਾ ਮੈਮੋਰੀਅਲ ਹਸਪਤਾਲ ਦਾ ਉਦਘਾਟਨ ਕਰਨਗੇ। ਇਹ ਹਸਪਤਾਲ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਨਾਂ 'ਤੇ ਬਣਾਇਆ ਗਿਆ ਹੈ। ਜਿਸ ਵਿੱਚ ਕੈਂਸਰ ਦੇ ਮਰੀਜ਼ਾਂ ਨੂੰ ਸਸਤਾ ਇਲਾਜ ਮਿਲੇਗਾ। ਪੀਐੱਮ ਮੋਦੀ ਦਾ ਇਹ ਦੌਰਾ ਸੁਰੱਖਿਆ ਦੇ ਨਜ਼ਰੀਏ ਤੋਂ ਅਹਿਮ ਹੋਵੇਗਾ।

Also Read: ਬਿਊਟੀ ਸੈਲੂਨ 'ਚ ਮੇਕਅੱਪ ਕਰਵਾ ਰਹੀ ਸੀ ਪਤਨੀ ਤੇ ਉੱਤੋਂ ਆ ਗਿਆ ਪਤੀ, ਫਿਰ ਰੱਬ ਰਾਖਾ...

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਨ ਤੋਂ ਬਾਅਦ ਉਹ ਪਹਿਲੀ ਵਾਰ ਪੰਜਾਬ ਦਾ ਦੌਰਾ ਕਰਨਗੇ। ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਅਤੇ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਕਮੀ ਆਈ ਸੀ। ਜਿਸ ਤੋਂ ਬਾਅਦ ਉਹ ਵਾਪਸ ਚਲੇ ਗਏ ਸਨ। ਇਸ ਤੋਂ ਬਾਅਦ ਉਹ ਚੋਣ ਜ਼ਾਬਤੇ ਦੌਰਾਨ ਰੈਲੀ ਕਰਨ ਲਈ ਪੰਜਾਬ ਆਏ ਸਨ।

ਹਸਪਤਾਲ ਵਿੱਚ 300 ਬਿਸਤਰਿਆਂ ਦੀ ਸਮਰੱਥਾ
ਹੋਮੀ ਭਾਭਾ ਕੈਂਸਰ ਹਸਪਤਾਲ ਦੀ ਸਮਰੱਥਾ 300 ਬਿਸਤਰਿਆਂ ਦੀ ਹੈ। ਇਸ ਵਿੱਚ ਸਰਜੀਕਲ ਓਨਕੋਲੋਜੀ, ਮੈਡੀਕਲ ਓਨਕੋਲੋਜੀ, ਰੇਡੀਏਸ਼ਨ ਓਨਕੋਲੋਜੀ, ਪ੍ਰੀਵੈਨਟਿਵ ਓਨਕੋਲੋਜੀ, ਐਨਸਥੀਸੀਆ ਦੀਆਂ ਓ.ਪੀ.ਡੀਜ਼ ਸ਼ੁਰੂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਐੱਮ.ਆਰ.ਆਈ., ਸੀ.ਟੀ., ਮੈਮੋਗ੍ਰਾਫੀ, ਡਿਜੀਟਲ ਰੇਡੀਓਗ੍ਰਾਫੀ ਆਦਿ ਆਧੁਨਿਕ ਸਹੂਲਤਾਂ ਵੀ ਇੱਥੇ ਉਪਲਬਧ ਹਨ। ਕੇਂਦਰ ਵਿਚ ਬਾਇਓਪਸੀ  ਤੇ ਸੂਪਰਫਿਸ਼ਿਅਲ ਸਰਜਰੀ ਲਈ ਕੀਮੋਥੈਰੇਪੀ ਤੇ ਮਾਮੂਲੀ OTs ਲਈ ਡੇ ਕੇਅਰ ਦੀ ਵੀ ਸਹੂਲਤ ਹੈ।

Also Read: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਫਿਲਹਾਲ ਰਾਹਤ ਨਹੀਂ, 18 ਅਗਸਤ ਨੂੰ ਮੁੜ ਹੋਵੇਗੀ ਸੁਣਵਾਈ

6 ਰਾਜਾਂ ਨੂੰ ਲਾਭ ਮਿਲੇਗਾ
ਪ੍ਰਬੰਧਕਾਂ ਅਨੁਸਾਰ ਇਹ ਹਸਪਤਾਲ 6 ਮਹੀਨਿਆਂ ਵਿੱਚ ਪੂਰੀ ਤਰ੍ਹਾਂ ਤਿਆਰ ਹੋ ਜਾਵੇਗਾ। ਇਸ ਦੇ ਸਾਰੇ 300 ਬੈੱਡ ਕਾਰਜਸ਼ੀਲ ਹੋਣਗੇ। ਇਸ ਨਾਲ ਪੰਜਾਬ ਹੀ ਨਹੀਂ ਸਗੋਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉੱਤਰਾਖੰਡ ਅਤੇ ਰਾਜਸਥਾਨ ਦੇ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਕੈਂਸਰ ਦਾ ਇਲਾਜ ਮਿਲੇਗਾ।

ਮੁੱਖ ਸਕੱਤਰ ਨੇ ਕੀਤਾ ਦੌਰਾ
ਪੀਐਮ ਮੋਦੀ ਦੇ ਪੰਜਾਬ ਆਉਣ ਦੀ ਸੂਚਨਾ ਮਿਲਦੇ ਹੀ ਸਰਕਾਰ ਵੀ ਹਰਕਤ ਵਿੱਚ ਆ ਗਈ ਹੈ। ਕੱਲ੍ਹ ਹੀ ਮੁੱਖ ਸਕੱਤਰ ਵੀਕੇ ਜੰਜੂਆ ਨੇ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦਾ ਦੌਰਾ ਕੀਤਾ। ਜਿੱਥੇ ਡਿਪਟੀ ਡਾਇਰੈਕਟਰ ਆਸ਼ੀਸ਼ ਗੁਲੀਆ ਨੇ ਦੱਸਿਆ ਕਿ ਹੁਣ ਤੱਕ ਇੱਥੋਂ 300 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ।

In The Market