LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ 'ਚ ਅੱਤ ਦੀ ਗਰਮੀ ਤੋਂ ਜਲਦ ਮਿਲੇਗਾ ਛੁਟਕਾਰਾ, IMD ਨੇ ਜਾਰੀ ਕੀਤੀ ਐਡਵਾਇਜ਼ਰੀ

27june rain

ਚੰਡੀਗੜ੍ਹ- ਪੰਜਾਬ 'ਚ ਅੱਜ ਤੋਂ ਮੌਸਮ ਵਿਚ ਬਦਲਾਅ ਹੋ ਰਿਹਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ 28 ਜੂਨ ਤੋਂ ਪ੍ਰੀ-ਮਾਨਸੂਨ ਬਾਰਸ਼ ਹੋਵੇਗੀ। ਇਸ ਦੇ ਲਈ ਬੀਤੇ ਦਿਨ ਯਾਨੀ ਐਤਵਾਰ ਤੋਂ ਮੌਸਮ 'ਚ ਬਦਲਾਅ ਦੇਖਣ ਨੂੰ ਮਿਲਿਆ ਹੈ। ਕੱਲ੍ਹ ਆਸਮਾਨ 'ਚ ਅੰਸ਼ਕ ਤੌਰ 'ਤੇ ਬੱਦਲ ਦੇਖਣ ਨੂੰ ਮਿਲੇ ਹਾਲਾਂਕਿ ਭਿਆਨਕ ਗਰਮੀ ਨੇ ਕਈ ਇਲਾਕਿਆਂ ਵਿਚ ਲੋਕਾਂ ਨੂੰ ਬੇਹਾਲ ਕਰ ਦਿੱਤਾ।

Also Read: ਅਮਰੀਕਾ 'ਚ ਸਿੱਖ ਨੌਜਵਾਨ ਸਤਨਾਮ ਸਿੰਘ ਦਾ ਕਤਲ, ਹਮਲਾਵਰ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ

2 ਜੁਲਾਈ ਨੂੰ ਮਾਨਸੂਨ ਆਉਣ ਦੀ ਸੰਭਾਵਨਾ
ਮੌਸਮ ਵਿਭਾਗ ਦੇ ਮੁਤਾਬਕ ਹੁਣ ਸੂਬੇ ਵਿਚ 28 ਜੂਨ ਤੋਂ ਪ੍ਰੀ-ਮਾਨਸੂਨ ਦੀ ਚੰਗੀ ਬਾਰਸ਼ ਦੇਖਣ ਨੂੰ ਮਿਲੇਗੀ। ਇਸ ਦੌਰਾਨ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਚੱਲੇਗੀ। ਕਈ ਜ਼ਿਲਿਆਂ ਵਿਚ ਤੇਜ਼ ਬਾਰਸ਼ ਦੀ ਸੰਭਾਵਨਾ ਵੀ ਹੈ। ਇਸ ਤੋਂ ਬਾਅਦ ਦੋ ਜੁਲਾਈ ਨੂੰ ਮਾਨਸੂਨ ਆਉਣ ਦੀ ਸੰਭਾਵਨਾ ਹੈ।

Also Read: NCB ਵਲੋਂ ਡਰੱਗ ਸਿੰਡੀਕੇਟ ਦਾ ਪਰਦਾਫਾਸ਼, 286 ਕਿੱਲੋ ਗਾਂਜਾ ਜ਼ਬਤ

ਹੁਣ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਵਿਚ ਗਰਮੀ ਦਾ ਕਹਿਰ ਜਾਰੀ ਹੈ। ਪਿਛਲੇ 5 ਦਿਨਾਂ ਵਿਚ ਮੌਸਮ ਦੇ ਮਿਜਾਜ਼ ਤਲਖ ਚੱਲ ਰਹੇ ਹਨ। ਪੰਜਾਬ ਦੇ ਕਈ ਜ਼ਿਲਿਆਂ ਵਿਚ ਪਾਰਾ 40 ਤੋਂ 44 ਡਿਗਰੀ ਤੱਕ ਚੱਲ ਰਿਹਾ ਹੈ। ਸੋਮਵਾਰ ਨੂੰ ਵੀ ਸਵੇਰੇ ਤੇਜ਼ ਧੁੱਪ ਨਿਕਲੀ। ਕੁਝ ਹੀ ਦੇਰ ਵਿਚ ਧੁੱਪ ਵਿਚ ਖੜੇ ਹੋਣਾ ਮੁਸ਼ਕਲ ਹੋਣ ਲੱਗਿਆ। ਉਥੇ ਹੀ ਹਵਾ ਵੀ ਪੂਰੀ ਤਰ੍ਹਾਂ ਨਾਲ ਬੰਦ ਹੋ ਸੀ। ਸਵੇਰੇ 8 ਵਜੇ ਤੋਂ ਬਾਅਦ ਪਾਰਾ ਤੇਜ਼ੀ ਨਾਲ ਵਧਿਆ। ਮੌਸਮ ਮਾਹਰ ਕਹਿ ਰਹੇ ਹਨ। ਕਿ ਪੰਜਾਬ ਵਿਚ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ, ਗਰਜ ਨਾਲ ਮੀਂਹ, ਬੁੰਦਾਬਾਂਦੀ ਦੀ ਸੰਭਾਵਨਾ ਹੈ। ਆਉਣ ਵਾਲੇ ਬੁੱਧਵਾਰ ਨੂੰ ਵੀ ਮੌਸਮ ਅਜਿਹਾ ਹੀ ਰਹੇਗਾ। ਫਿਰ ਜੁਲਾਈ ਦੇ ਪਹਿਲੇ ਹਫਤੇ ਮਾਨਸੂਨ ਆ ਸਕਦਾ ਹੈ।

In The Market