LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

5 ਮਈ ਤੋਂ ਪੜਾਅਵਾਰ ਅਨਾਜ ਮੰਡੀਆਂ 'ਚ ਬੰਦ ਹੋਵੇਗੀ ਖਰੀਦ, ਲਾਲ ਚੰਦ ਕਟਾਰੂਚੱਕ ਨੇ ਦਿੱਤੀ ਜਾਣਕਾਰੀ

3m anaj

ਚੰਡੀਗੜ੍ਹ : ਸੂਬੇ ਭਰ ਵਿੱਚ ਕਣਕ ਦੀ ਆਮਦ ਵਿੱਚ ਆਈ ਭਾਰੀ ਗਿਰਾਵਟ ਤੋਂ ਬਾਅਦ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਨੇ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਮੁਕੰਮਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿੱਚ ਮੰਡੀਆਂ ਨੂੰ 5 ਮਈ ਤੋਂ ਪੜਾਅਵਾਰ ਢੰਗ ਨਾਲ ਬੰਦ ਕਰਨ ਦੀ ਸ਼ੁਰੂਆਤ ਕੀਤੀ ਜਾਵੇਗੀ।

Also Read: ਗਰਮੀਆਂ 'ਚ AC ਚਲਾਉਂਦੇ ਸਮੇਂ ਬਿਜਲੀ ਦਾ ਬਿੱਲ ਘੱਟ ਕਰਨ ਦੇ Tips

ਇਸ ਸਬੰਧੀ ਨੋਟੀਫਿਕੇਸ਼ਨ ਮੰਡੀ ਬੋਰਡ ਵੱਲੋਂ ਜਾਰੀ ਕੀਤਾ ਜਾਵੇਗਾ। ਮੰਤਰੀ ਨੇ ਸੂਬੇ ਵਿੱਚ ਕਣਕ ਦੀ ਖ਼ਰੀਦ ਬਾਬਤ ਮਹੀਨਾ ਭਰ ਚੱਲੀ ਕਵਾਇਦ 'ਚ ਸ਼ਾਮਲ ਕਿਸਾਨਾਂ, ਆੜ੍ਹਤੀਆਂ, ਮੰਡੀ ਵਿੱਚ ਕੰਮ ਕਰਨ ਵਾਲੇ ਕਾਮਿਆਂ, ਟਰਾਂਸਪੋਰਟਰਾਂ ਤੇ ਸਰਕਾਰੀ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਖ਼ਰੀਦ ਦੀ ਰਫਤਾਰ ਤੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੇ ਬਕਾਏ ਤੇਜ਼ੀ ਨਾਲ ਪਾਉਣ ਉਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਖ਼ਰਾਬ ਮੌਸਮ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਹੋਇਆ ਹੈ ਜਿਸ ਕਾਰਨ ਸੂਬੇ ਦੇ ਬਹੁਤੇ ਹਿੱਸਿਆਂ 'ਚ ਅਨਾਜ ਸੁੰਗੜ ਗਿਆ ਸੀ।

Also Read: ਪਵਿੱਤਰ ਗੁਰਬਾਣੀ ਨਾਲ ਛੇੜਛਾੜ ਦਾ ਮਾਮਲਾ, ਥਮਿੰਦਰ ਸਿੰਘ ਤਨਖ਼ਾਹੀਆ ਕਰਾਰ

ਉਨ੍ਹਾਂ ਨੇ ਕਿਹਾ ਕਿ ਆਲਮੀ ਪੱਧਰ ਉਤੇ ਕਣਕ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ, ਜ਼ਿਆਦਾਤਰ ਰਾਜਾਂ ਵਿੱਚ ਕਣਕ ਦੀ ਸਰਕਾਰੀ ਖ਼ਰੀਦ ਵਿੱਚ ਭਾਰੀ ਗਿਰਾਵਟ ਦੇਖੀ ਗਈ ਪਰ ਇੱਕ ਵਾਰ ਫਿਰ ਪੰਜਾਬ ਨੇ ਕੇਂਦਰੀ ਪੂਲ ਵਿੱਚ ਸਭ ਤੋਂ ਵੱਧ ਕਣਕ ਦਾ ਯੋਗਦਾਨ ਪਾਉਣ ਵਿੱਚ ਦੇਸ਼ ਦੀ ਅਗਵਾਈ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਨੇ ਹੁਣ ਤੱਕ 93 ਲੱਖ ਟਨ ਤੋਂ ਵੱਧ ਕਣਕ ਦੀ ਖ਼ਰੀਦ ਕਰ ਲਈ ਹੈ। ਸੁੰਗੜੇ ਦਾਣਿਆਂ ਸਬੰਧੀ ਨਿਯਮਾਂ ਵਿੱਚ ਢਿੱਲ ਦੇਣ ਵਿੱਚ ਦੇਰੀ ਬਾਰੇ ਪੁੱਛੇ ਸਵਾਲ ਉਤੇ ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੇ ਮੰਡੀਆਂ ਵਿੱਚੋਂ ਨਮੂਨੇ ਲੈਣ ਲਈ ਅਧਿਕਾਰੀਆਂ ਦਾ ਦੂਜਾ ਸਮੂਹ ਭੇਜਣ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਦਾਣਿਆਂ ਦੇ ਸੁੰਗੜਣ ਦੀ ਸਮੱਸਿਆ ਦਾ ਡੂੰਘਾਈ ਨਾਲ ਪਤਾ ਲਗਾਇਆ ਜਾ ਸਕੇ। ਉਨ੍ਹਾਂ ਭਾਰਤ ਸਰਕਾਰ ਦੇ ਦੌਰੇ ਉਤੇ ਆਏ ਅਧਿਕਾਰੀਆਂ ਨੂੰ ਰਾਜ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

In The Market