LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

PSEB ਵਲੋਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ, ਛੇਤੀ ਐਲਾਨੇ ਜਾਣਗੇ Result

singla

ਚੰਡੀਗੜ੍ਹ (ਬਿਊਰੋ)-ਪੰਜਾਬ (ਪੰਜਾਬ) ਵਿਚ ਹੁਣ CBSE ਵਲੋਂ ਅਪਣਾਏ ਜਾਣ ਵਾਲੇ ਫ਼ਾਰਮੂਲੇ (Farmula) ਦੇ ਆਧਾਰ 'ਤੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵਲੋਂ ਨਤੀਜਾ ਐਲਾਨਿਆ ਜਾਵੇਗਾ। ਸੂਬਾ ਸਰਕਾਰ ਨੇ ਕੋਰੋਨਾ ਮਹਾਂਮਾਰੀ (Corona pendamic) ਦੇ ਮੱਦੇਨਜ਼ਰ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਫ਼ੈਸਲਾ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ (Education minister vijay Inder singla) ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮਨਜ਼ੂਰੀ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ।

All About PSEB Board: 10th Exam Cancelled, 12th Postponed, Date Sheet,  Syllabus, Question Papers

Read this- ਮਿਲਖਾ ਸਿੰਘ ਦੀਆਂ ਅਸਥੀਆਂ ਗੁਰਦੁਆਰਾ ਸ੍ਰੀ ਪਤਾਲਪੁਰੀ ਵਿਖੇ ਕੀਤੀਆਂ ਗਈਆਂ ਜਲ ਪ੍ਰਵਾਹ

ਉਨ੍ਹਾਂ ਦੱਸਿਆ ਕਿ ਉਚੇਰੀ ਸਿੱਖਿਆ ਵਾਲੇ ਕੋਰਸਾਂ 'ਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪੇ ਬਹੁਤ ਚਿੰਤਤ ਸਨ। 2020-21 ਦੇ ਵਿੱਦਿਅਕ ਸੈਸ਼ਨ ਦੌਰਾਨ 3,08,000 ਵਿਦਿਆਰਥੀਆਂ ਨੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ 'ਚ 12ਵੀਂ ਜਮਾਤ ਵਿਚ ਦਾਖ਼ਲਾ ਲਿਆ ਸੀ। ਉਨ੍ਹਾਂ ਦੱਸਿਆ ਕਿ ਅਪਣਾਏ ਗਏ ਫ਼ਾਰਮੂਲੇ ਅਨੁਸਾਰ ਸਿੱਖਿਆ ਬੋਰਡ ਕ੍ਰਮਵਾਰ 10ਵੀਂ, 11ਵੀਂ ਅਤੇ 12ਵੀਂ ਜਮਾਤਾਂ ਦੇ ਪ੍ਰਦਰਸ਼ਨ ਦੇ ਆਧਾਰ 'ਤੇ 30:30:40 ਦੇ ਅਨੁਪਾਤ ਅਨੁਸਾਰ ਨਤੀਜਾ ਤਿਆਰ ਕਰੇਗਾ। ਬੋਰਡ ਔਸਤਨ 30 ਫ਼ੀਸਦੀ ਅੰਕ 10ਵੀਂ ਜਮਾਤ ਦੇ ਮੁੱਖ ਪੰਜ ਵਿਸ਼ਿਆਂ 'ਚੋਂ ਤਿੰਨ ਵਧੀਆ ਪ੍ਰਦਰਸ਼ਨ ਵਾਲੇ ਵਿਸ਼ੇ, 30 ਫ਼ੀਸਦੀ ਅੰਕ 11ਵੀਂ ਜਮਾਤ ਦੇ ਪ੍ਰੀ ਬੋਰਡ ਅਤੇ ਪ੍ਰਯੋਗੀ ਪ੍ਰੀਖਿਆ 'ਚ ਪ੍ਰਾਪਤ ਅੰਕ ਅਤੇ 40 ਫ਼ੀਸਦੀ ਅੰਕ 12ਵੀਂ ਵਿਚ ਪ੍ਰੀ-ਬੋਰਡ, ਪ੍ਰਯੋਗੀ ਪ੍ਰੀਖਿਆ ਅਤੇ ਇੰਟਰਨਲ ਅਸੈਸਮੈਂਟ ਵਿਚ ਪ੍ਰਾਪਤ ਅੰਕਾਂ ਦੇ ਆਧਾਰ 'ਤੇ ਨਤੀਜੇ ਦਾ ਖਰੜਾ ਤਿਆਰ ਕਰੇਗਾ।

No school admission without proper birth certificate' - Hindustan Times

Read this- 'ਆਪ' ਵਿਚ ਸ਼ਾਮਲ ਹੋ ਸਕਦੇ ਨੇ ਸਾਬਕਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ

ਜਿਹੜੇ ਵਿਦਿਆਰਥੀਆਂ ਨੇ ਗਿਆਰ੍ਹਵੀਂ ਤੋਂ ਬਾਅਦ ਵਿਸ਼ੇ ਬਦਲੇ ਹਨ ਉਨ੍ਹਾਂ ਦਾ ਨਤੀਜਾ 10ਵੀਂ 'ਚ ਵਧੀਆ ਪ੍ਰਦਰਸ਼ਨ ਵਾਲੇ ਤਿੰਨਾਂ ਵਿਸ਼ਿਆਂ 'ਚੋਂ ਪ੍ਰਾਪਤ ਅਤੇ 12ਵੀਂ ਵਿਚ ਪ੍ਰੀ-ਬੋਰਡ, ਪ੍ਰਯੋਗੀ ਪ੍ਰੀਖਿਆ ਅਤੇ ਇੰਟਰਨਲ ਅਸੈਸਮੈਂਟ ਦੇ ਫ਼ਾਰਮੂਲੇ ਅਨੁਸਾਰ ਤਿਆਰ ਕੀਤਾ ਜਾਵੇਗਾ। ਤੈਅ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਵਿਸਥਾਰਤ ਵੇਰਵੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਅਤੇ ਸਕੂਲਾਂ ਦੇ ਲਾਗ ਇਨ ਆਈ.ਡੀ 'ਤੇ ਵੀ ਜਨਤਕ ਕੀਤਾ ਜਾਵੇਗਾ। ਨਤੀਜੇ 31 ਜੁਲਾਈ ਨੂੰ ਜਾਂ ਇਸ ਤੋਂ ਪਹਿਲਾਂ ਐਲਾਨੇ ਜਾਣ ਦੀ ਆਸ ਹੈ। ਜੋ ਵਿਦਿਆਰਥੀ ਉਕਤ ਫ਼ਾਰਮੂਲੇ ਅਨੁਸਾਰ ਨਤੀਜਿਆਂ ਤੋਂ ਸੰਤੁਸ਼ਟ ਨਹੀਂ ਹੋਣਗੇ, ਉਨ੍ਹਾਂ ਦੀ ਪ੍ਰੀਖਿਆ ਉਦੋਂ ਲਈ ਜਾਵੇਗੀ ਜਦੋਂ ਹਾਲਾਤ ਸੁਖਾਵੇਂ ਹੋ ਜਾਣਗੇ।

In The Market