LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ 'ਚ ਪਨਬਸ ਮੁਲਾਜ਼ਮਾਂ ਵਲੋਂ ਚੱਕਾ ਜਾਮ, ਮੰਗਾਂ ਨਾ ਮੰਨਣ 'ਤੇ ਅਣਮਿੱਥੇ ਸਮੇਂ ਤੱਕ ਹੜਤਾਲ ਕਰਨ ਦੀ ਚਿਤਾਵਨੀ

18 may bus

ਚੰਡੀਗੜ੍ਹ- ਪੰਜਾਬ ਰੋਡਵੇਜ਼ ਦੀਆਂ ਬੱਸਾਂ ਵਿੱਚ ਸਫ਼ਰ ਕਰਨ ਵਾਲਿਆਂ ਨੂੰ ਵੀ ਅੱਜ ਹੀ ਬਦਲਵੇਂ ਪ੍ਰਬੰਧ ਕਰਨੇ ਚਾਹੀਦੇ ਹਨ ਕਿਉਂਕਿ ਪਨਬਸ ਮੁਲਾਜ਼ਮਾਂ ਵਲੋਂ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਬੱਸਾਂ ਚਲਾਉਣ ਵਾਲੇ ਕੰਟਰੈਕਟ ਡਰਾਈਵਰਾਂ ਅਤੇ ਆਪਰੇਟਰਾਂ ਵੱਲੋਂ ਕੀਤਾ ਗਿਆ ਹੈ। ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਠੇਕਾ ਆਧਾਰਿਤ ਮੁਲਾਜ਼ਮ ਬੱਸਾਂ ਦੇ ਡਰਾਈਵਰਾਂ ਅਤੇ ਚਾਲਕਾਂ ਸਮੇਤ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚਲੇ ਜਾਣਗੇ।

Also Read: CM ਮਾਨ ਤੇ ਕਿਸਾਨਾਂ ਦੀ ਮੀਟਿੰਗ ਸ਼ੁਰੂ, ਕੀ ਨਿਕਲੇਗਾ ਕਿਸਾਨਾਂ ਦੇ ਮਸਲਿਆਂ ਦਾ ਹੱਲ?

ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਿਛਲੀ ਸਰਕਾਰ ਵੀ ਆਪਣੇ ਵਾਅਦੇ ਤੋਂ ਮੁੱਕਰ ਗਈ ਅਤੇ ਉਨ੍ਹਾਂ ਨੇ ਸੱਤਾ ਤਬਦੀਲੀ ਵਜੋਂ ਲਿਆਂਦੀ ਮੌਜੂਦਾ ਸਰਕਾਰ ਵੀ ਆਪਣੇ ਵਾਅਦੇ ਤੋਂ ਮੁਕਰ ਰਹੀ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਹੜਤਾਲ ਦਾ ਇੱਕ ਵੱਡਾ ਕਾਰਨ ਇਹ ਵੀ ਹੈ ਕਿ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ, ਜੋ ਪੈਸੇ ਕਮਾ ਕੇ ਸਰਕਾਰੀ ਖ਼ਜ਼ਾਨਾ ਭਰ ਰਹੇ ਹਨ, ਨੂੰ ਲੰਮੇ ਸਮੇਂ ਤੋਂ ਤਨਖਾਹਾਂ ਨਹੀਂ ਮਿਲੀਆਂ। ਇਸ ਤੋਂ ਇਲਾਵਾ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਵੱਲੋਂ ਅਜਿਹੇ ਫੈਸਲੇ ਲਏ ਜਾ ਰਹੇ ਹਨ, ਜੋ ਨਾ ਤਾਂ ਆਮ ਜਨਤਾ ਦੇ ਹਿੱਤ ਵਿੱਚ ਹਨ ਅਤੇ ਨਾ ਹੀ ਟਰਾਂਸਪੋਰਟ ਵਿਭਾਗ ਦੇ ਹਿੱਤ ਵਿੱਚ ਹਨ।

Also Read: ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਰਾਜੀਵ ਗਾਂਧੀ ਹੱਤਿਆਕਾਂਡ ਦੇ ਦੋਸ਼ੀ ਪੇਰਾਰੀਵਲਨ ਦੀ ਰਿਹਾਈ ਦੇ ਦਿੱਤੇ ਹੁਕਮ

ਉਨ੍ਹਾਂ ਕਿਹਾ ਕਿ ਅਧਿਕਾਰੀ ਉਨ੍ਹਾਂ ਉੱਤੇ ਦਬਾਅ ਬਣਾ ਰਹੇ ਹਨ ਕਿ ਬੱਸ ਵਿਚ ਸਵਾਰੀਆਂ ਪੂਰੀਆਂ ਹੋਣ ਤੋਂ ਬਾਅਦ ਰਸਤੇ ਵਿਚ ਸਵਾਰੀਆਂ ਨਾ ਬਿਠਾਈਆਂ ਜਾਣ। ਲੰਬੇ ਰੂਟ ਦੀਆਂ ਬੱਸਾਂ ਨੂੰ ਰਸਤੇ ਵਿੱਚ ਕਿਤੇ ਵੀ ਨਾ ਰੋਕਿਆ ਜਾਵੇ ਪਰ ਜੇਕਰ ਬੱਸਾਂ ਨੂੰ ਰਸਤੇ ਵਿੱਚ ਸਵਾਰੀ ਲੈਣ ਲਈ ਨਾ ਰੋਕਿਆ ਗਿਆ ਤਾਂ ਲੋਕ ਸਫ਼ਰ ਕਿਵੇਂ ਕਰਨਗੇ। ਫਿਰ ਬੱਸ ਅੱਡੇ ਕਿਉਂ ਬਣਾਏ ਗਏ ਹਨ? ਇਨ੍ਹਾਂ ਦਾ ਕੋਈ ਵਜੂਦ ਨਹੀਂ ਰਹਿ ਜਾਵੇਗਾ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਸਰਕਾਰਾਂ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੇ ਭਰੋਸੇ ਤਾਂ ਦੇ ਰਹੀਆਂ ਹਨ ਪਰ ਅਜੇ ਤੱਕ ਕਿਸੇ ਨੂੰ ਵੀ ਰੈਗੂਲਰ ਨਹੀਂ ਕੀਤਾ ਗਿਆ।

Also Read: ਪੂਨਮ ਪਾਂਡੇ ਵੋਟ ਹਾਸਲ ਕਰਨ ਲਈ ਅਪਣਾਇਆ ਸੀ ਟੀ-ਸ਼ਰਟ ਉਤਾਰਨ ਦਾ ਪੈਂਤਰਾ, ਕਰ ਗਿਆ ਕੰਮ

ਮੌਜੂਦਾ ਸਰਕਾਰ ਨੇ ਵੀ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਸਾਰਿਆਂ ਨੂੰ ਬਰਾਬਰ ਤਨਖਾਹ ਅਤੇ ਛੁੱਟੀਆਂ ਦਿੱਤੀਆਂ ਜਾਣਗੀਆਂ। ਠੇਕਾ ਪ੍ਰਣਾਲੀ ਖ਼ਤਮ ਕਰਕੇ ਸਿੱਧੀ ਰੈਗੂਲਰ ਭਰਤੀ ਕੀਤੀ ਜਾਵੇਗੀ। ਸੱਤਾ ਵਿੱਚ ਆਉਂਦੇ ਹੀ ਠੇਕਾ ਕਾਮਿਆਂ ਨੂੰ ਰੈਗੂਲਰ ਕੀਤਾ ਜਾਵੇਗਾ ਪਰ ਸੱਚਾਈ ਇਹ ਹੈ ਕਿ ਬਦਲੀ ਹੋਈ ਸਰਕਾਰ ਵੀ ਪੁਰਾਣੀਆਂ ਪਾਰਟੀਆਂ ਦੇ ਨਕਸ਼ੇ-ਕਦਮ 'ਤੇ ਚੱਲ ਪਈ ਹੈ। ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਵਿਭਾਗ ਦੇ ਅਧਿਕਾਰੀਆਂ ਅਤੇ ਸਰਕਾਰ ਅੱਗੇ ਕੁਝ ਮੰਗਾਂ ਰੱਖੀਆਂ ਹਨ, ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਣਮਿੱਥੇ ਸਮੇਂ ਲਈ ਚੱਕਾ ਜਾਮ ਕੀਤਾ ਜਾਵੇਗਾ।

In The Market