LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਸਰਕਾਰ ਨੇ AG ਦਿਓਲ ਦਾ ਅਸਤੀਫਾ ਕੀਤਾ ਮਨਜ਼ੂਰ, ਸੁਣਾਇਆ ਇਹ ਫੁਰਮਾਨ

2n deol

ਚੰਡੀਗੜ੍ਹ- ਪੰਜਾਬ ਸਰਕਾਰ ਨੇ ਐਡਵੋਕੇਟ-ਜਨਰਲ (ਏਜੀ) ਏਪੀਐਸ ਦਿਓਲ, ਜਿਨ੍ਹਾਂ ਨੇ 1 ਨਵੰਬਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਨੂੰ ਨਵਾਂ ਅਹੁਦੇਦਾਰ ਨਿਯੁਕਤ ਕੀਤੇ ਜਾਣ ਤੱਕ ਕੰਮਕਾਜ ਜਾਰੀ ਰੱਖਣ ਲਈ ਕਿਹਾ ਹੈ।

Also Read: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਨਾ ਸਾਹਿਬ ਜਾਣਗੇ 3 ਹਜ਼ਾਰ ਸਿੱਖ ਸ਼ਰਧਾਲੂ

ਏ.ਪੀ.ਐੱਸ. ਦਿਓਲ ਦਾ ਅਸਤੀਫਾ 27 ਸਤੰਬਰ ਨੂੰ ਆਪਣੀ ਨਿਯੁਕਤੀ ਤੋਂ ਮਹਿਜ਼ ਇੱਕ ਮਹੀਨੇ ਬਾਅਦ ਆਇਆ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਸਤੀਫਾ ਸੌਂਪਿਆ ਹੈ। ਸੂਤਰਾਂ ਮੁਤਾਬਕ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਅਸਤੀਫਾ ਪ੍ਰਵਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਦਿਓਲ ਦੀ ਨਿਯੁਕਤੀ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦਾ ਛੱਡਣ ਤੋਂ ਤੁਰੰਤ ਬਾਅਦ ਅਤੁਲ ਨੰਦਾ ਦੇ ਅਸਤੀਫ਼ੇ ਤੋਂ ਬਾਅਦ ਖਾਲੀ ਹੋ ਗਈ ਸੀ।

Also Read: ਬਿਹਾਰ 'ਚ ਚੱਲਿਆ JDU ਦਾ ਜਾਦੂ, ਕੁਸ਼ੇਸ਼ਵਰ ਅਸਥਾਨ ਤੇ ਤਾਰਾਪੁਰ ਕੀਤਾ ਫਤਿਹ

ਪੰਜਾਬ ਏਜੀ ਵਜੋਂ ਉਨ੍ਹਾਂ ਦੀ ਨਿਯੁਕਤੀ ਨੇ ਪਾਰਟੀ ਆਗੂਆਂ ਵਿੱਚ ਮਤਭੇਦ ਪੈਦਾ ਕਰ ਦਿੱਤੇ ਕਿਉਂਕਿ ਇਕ ਧੜਾ ਇਸ ਆਧਾਰ 'ਤੇ ਇਸ ਦੇ ਵਿਰੁੱਧ ਸੀ ਕਿ ਉਹ (ਦਿਓਲ) ਬਹਿਬਲ ਕਲਾਂ ਪੁਲਿਸ ਗੋਲੀ ਕਾਂਡ ਦੇ ਦੋਵੇਂ ਮੁਲਜ਼ਮ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲ ਵਜੋਂ ਕੰਮ ਕਰਦੇ ਸਨ। 

Also Read: ਕੈਪਟਨ ਦੇ ਪਾਰਟੀ ਤੋਂ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਨੇ ਸੱਦੀ ਵਿਧਾਇਕਾਂ ਦੀ ਮੀਟਿੰਗ

ਦਿਓਲ ਦੀ ਨਿਯੁਕਤੀ ਤੋਂ ਤੁਰੰਤ ਬਾਅਦ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਏਪੀਐਸ ਦਿਓਲ ਅਤੇ ਇਕਬਾਲ ਪ੍ਰੀਤ ਸਿੰਘ ਸਹੋਤਾ ਦੀ ਕਾਰਜਕਾਰੀ ਡੀਜੀਪੀ ਵਜੋਂ ਨਿਯੁਕਤੀ ਦੇ ਵਿਰੁੱਧ ਸਨ।

In The Market