LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਵਿਧਾਨ ਸਭਾ ਚੋਣਾਂ 2022 : ਗੁਰਦੁਆਰਾ ਸਾਹਿਬ 'ਚ ਮੁੱਖ ਮੰਤਰੀ ਚੰਨੀ ਨੇ ਕੀਤੀ ਅਰਦਾਸ, ਦਿੱਤਾ ਇਹ ਬਿਆਨ

20feb cm channi

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਪੰਜਾਬ ਵਿਚ ਅੱਜ ਵੋਟਾਂ (Voting in Punjab today) ਪਾਈਆਂ ਜਾ ਰਹੀਆਂ ਹਨ। ਪੋਲਿੰਗ ਬੂਥਾਂ (Polling booths) 'ਤੇ ਵੋਟਰਾਂ ਦੀਆਂ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਲੋਕ ਅੱਜ ਉਮੀਦਵਾਰਾਂ ਦੀ ਕਿਸਮਤ ਈ.ਵੀ.ਐੱਮ. ਮਸ਼ੀਨਾਂ (EVM Machines) ਵਿਚ ਕੈਦ ਕਰਨਗੇ, ਜਦੋਂ ਕਿ 10 ਮਾਰਚ ਨੂੰ ਨਤੀਜੇ ਐਲਾਨੇ ਜਾਣਗੇ। 117 ਵਿਧਾਨ ਸਭਾ ਹਲਕਿਆਂ (117 Assembly constituencies) 'ਚ ਅੱਜ ਵੋਟਾਂ ਪਾਈਆਂ ਜਾ ਰਹੀਆਂ ਹਨ, ਜਿਸ ਦੇ ਚੱਲਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ।  ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਹੁਣ ਲੋਕਾਂ ਦੀ ਮਰਜ਼ੀ ਹੋਵੇਗੀ ਕਿ ਉਨ੍ਹਾਂ ਨੇ ਕਿਸ ਨੂੰ ਚੁਣਨਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਸਾਰੇ ਯਤਨ ਕੀਤੇ ਹਨ। Also Read : ਪੰਜਾਬ ਵਿਧਾਨ ਸਭਾ ਚੋਣਾਂ 2022- ਵੋਟਰਾਂ 'ਚ ਭਾਰੀ ਉਤਸ਼ਾਹ, ਪੋਲਿੰਗ ਬੂਥਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ

ਇੱਥੇ ਦੱਸਣਯੋਗ ਹੈ ਕਿ ਪੰਜਾਬ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ, ਮੁੱਖ ਚੋਣ ਅਧਿਕਾਰੀ (ਸੀ. ਈ. ਓ.) ਪੰਜਾਬ ਦੇ ਦਫਤਰ ਪੰਜਾਬ ਵਲੋਂ ਚੋਣਾਂ ਲਈ ਪੁਖਤਾ ਬੰਦੋਬਤ ਕੀਤੇ ਗਏ ਹਨ ਤਾਂ ਜੋ ਪੰਜਾਬ ਵਿਚ ਪਾਰਦਰਸ਼ੀ, ਨਿਰਪੱਖ ਅਤੇ ਸਾਂਤੀਪੂਰਨ ਵੋਟਾਂ ਪਵਾਈਆਂ ਜਾ ਸਕਣ। ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ, ਪੰਜਾਬ ਸਰਕਾਰ ਨੇ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ 20 ਫਰਵਰੀ, 2022 ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135 ਬੀ ਦੇ ਉਪਬੰਧਾਂ ਅਨੁਸਾਰ, ਉਦਯੋਗਿਕ ਅਦਾਰਿਆਂ, ਵਪਾਰਕ ਅਦਾਰਿਆਂ, ਦੁਕਾਨਾਂ ਅਤੇ ਹੋਰ ਅਦਾਰਿਆਂ ਦੇ ਮੁਲਾਜ਼ਮਾਂ ਨੂੰ ਪੰਜਾਬ ਵਿਚ 20 ਫਰਵਰੀ, 2022 ਨੂੰ ਵੋਟਾਂ ਦੀ ਮਿਤੀ ਨੂੰ ਤਨਖਾਹ ਸਮੇਤ ਛੁੱਟੀ ਹੈ।

In The Market