ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਅੱਜ 20 ਫਰਵਰੀ ਨੂੰ ਪੂਰੇ ਪੰਜਾਬ ਵਿਚ ਵੋਟਾਂ (Votes in Punjab) ਪੈਣਗੀਆਂ, ਜਿਸ ਨੂੰ ਲੈ ਕੇ ਚੋਣ ਕਮਿਸ਼ਨ (Election Commission) ਵਲੋਂ ਸਖ਼ਤ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ। ਇਸ ਦੌਰਾਨ ਨੀਮ ਫੌਜੀ ਦਸਤਿਆਂ (Paramilitary forces) ਨੂੰ ਤਾਇਨਾਤ ਕੀਤਾ ਗਿਆ ਹੈ। ਇਸ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਉਮੀਦਵਾਰਾਂ ਵਲੋਂ ਪੋਲਿੰਗ ਬੂਥਾਂ (Polling booths) 'ਤੇ ਤਰ੍ਹਾਂ-ਤਰ੍ਹਾਂ ਦੇ ਇੰਤਜ਼ਾਮ ਕੀਤੇ ਗਏ ਹਨ। ਵੋਟਾਂ ਦੌਰਾਨ ਔਰਤਾਂ ਦੀ ਭਾਈਵਾਲੀ ਨੂੰ ਉਤਸ਼ਾਹਿਤ ਕਰਨ ਲਈ, ਸੰਗਰੂਰ ਜ਼ਿਲ੍ਹੇ ਦੇ ਪੰਜ ਵਿਧਾਨ ਸਭਾ ਹਲਕਿਆਂ ਵਿਚ ਮਹਿਲਾਵਾਂ ਨੂੰ ਸਮਰਪਿਤ ਸੱਤ 'ਪਿੰਕ ਪੋਲਿੰਗ ਸਟੇਸ਼ਨ' ਸਥਾਪਤ ਕੀਤੇ ਗਏ ਹਨ। ਜੋ ਕਿ ਖਿੱਚ ਦਾ ਕੇਂਦਰ ਬਣ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਇਨ੍ਹਾਂ ਸੱਤ ਪੋਲਿੰਗ ਸਟੇਸ਼ਨਾਂ ਦਾ ਪ੍ਰਬੰਧ 20 ਫਰਵਰੀ ਨੂੰ ਪੈਣ ਵਾਲੀਆਂ ਵੋਟਾਂ ਦੌਰਾਨ ਸਿਰਫ਼ ਔਰਤਾਂ ਦੀਆਂ ਟੀਮਾਂ ਵਲੋਂ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜਿਹੇ ਪੋਲਿੰਗ ਬੂਥਾਂ ਵਿਚ ਪੋਲਿੰਗ ਸਟਾਫ਼, ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ ਸਮੇਤ ਸਮੁੱਚਾ ਸਟਾਫ਼ ਔਰਤਾਂ ਦਾ ਹੀ ਹੋਵੇਗਾ। Also Read : ਪੰਜਾਬ ਵਿਧਾਨ ਸਭਾ ਚੋਣਾਂ 2022 : ਅੱਜ 2.14 ਕਰੋੜ ਵੋਟਰ ਕਰਨਗੇ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ
ਤੁਹਾਨੂੰ ਦੱਸ ਦਈਏ ਕਿ ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ, ਜਦੋਂ ਕਿ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣਗੇ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਵਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਸੂਬੇ ਦੀ ਸਮੁੱਚੀ ਮਸ਼ੀਨਰੀ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੀ ਹੈ। ਸੂਬੇ ਵਿੱਚ ਕੁੱਲ 21499804 ਵੋਟਰ ਹਨ, ਜਿਨ੍ਹਾਂ ਵਿੱਚ 11298081 ਪੁਰਸ਼, 10200996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿੱਚ 1304 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਵਿੱਚ 1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਸ਼ਾਮਲ ਹਨ। ਚੋਣ ਮੈਦਾਨ ਵਿਚ ਉੱਤਰੇ ਕੁੱਲ 1304 ਉਮੀਦਵਾਰਾਂ ਵਿੱਚੋਂ 231 ਰਾਸ਼ਟਰੀ ਪਾਰਟੀਆਂ, 250 ਸੂਬਾਈ ਪਾਰਟੀਆਂ, 362 ਗੈਰ ਮਾਨਤਾ ਪ੍ਰਾਪਤ ਪਾਰਟੀਆਂ ਨਾਲ ਸਬੰਧਤ ਹਨ ਜਦਕਿ 461 ਆਜ਼ਾਦ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ 315 ਉਮੀਦਵਾਰ ਅਪਰਾਧਿਕ ਪਿਛੋਕੜ ਵਾਲੇ ਹਨ।
Living India News is 24×7 satellite News channel with deep focus on the North Indian states of Punjab, Haryana, Himachal Pradesh, Jammu Kashmir & Delhi. The channel has its head office in Chandigarh, India. Contact us: info@livingindianews.co.in
Benefits of Fenugreek Seeds: पोषक तत्वों से भरपूर ये छोटे-छोटे दाने आपको बड़ी-बड़ी बीमारियों से देतें है छुटकारा! जानें कैसे
Winter Benefits of Makhana : सर्दियों में ये ड्राई फ्रूट सेहत के लिए है बेहद फायदेमंद, जानें खाने का सही समय और तरीका
Winter Morning Diet: सर्दियों के मौसम में इम्युनिटी को बनाना है स्ट्रांग? आज से करें इन 3 चीजों का सेवन, बीमारियां रहेंगी कोसों दूर