LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਵਿਧਾਨ ਸਭਾ ਚੋਣਾਂ 2022- ਵੋਟਰਾਂ 'ਚ ਭਾਰੀ ਉਤਸ਼ਾਹ, ਪੋਲਿੰਗ ਬੂਥਾਂ 'ਤੇ ਲੱਗੀਆਂ ਲੰਬੀਆਂ ਲਾਈਨਾਂ

20 feb vatan

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Elections 2022) ਨੂੰ ਲੈ ਕੇ ਅੱਜ ਯਾਨੀ 20 ਫਰਵਰੀ (20 February) ਨੂੰ ਪੂਰੇ ਪੰਜਾਬ ਵਿਚ ਵੋਟਾਂ ਪਾਈਆਂ ਜਾ ਰਹੀਆਂ ਹਨ। ਪੋਲਿੰਗ ਬੂਥਾਂ (Polling booths) 'ਤੇ ਵੋਟਰਾਂ ਦੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ ਦਾ ਵੋਟਰ (Voters of Punjab) ਉਮੀਦਵਾਰਾਂ ਦੇ ਭਵਿੱਖ ਨੂੰ ਮਸ਼ੀਨਾਂ ਵਿਚ ਕੈਦ ਕਰਨ ਲਈ ਉਤਾਰੂ ਹੈ, ਜਦੋਂ ਕਿ ਚੋਣਾਂ ਦੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪਾਈਆਂ ਜਾ ਸਕਣਗੀਆਂ ਜਦੋਂ ਕਿ ਵੋਟਿੰਗ ਦੌਰਾਨ ਜਿਹੜੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਉਨ੍ਹਾਂ ਵਲੋਂ ਆਪਣੀ ਵੋਟ ਪੋਸਟਲ ਪਾਈ ਜਾਵੇਗੀ। ਚੋਣ ਕਮਿਸ਼ਨ (Election Commission) ਵਲੋਂ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀ ਘਟਨਾ ਨੂੰ ਕਿਸੇ ਵਲੋਂ ਅੰਜਾਮ ਨਾ ਦਿੱਤਾ ਜਾਵੇ। ਪੰਜਾਬ ਦੇ ਵੱਖ-ਵੱਖ ਪੋਲਿੰਗ ਬੂਥਾਂ (Polling booths) 'ਤੇ ਲੋਕ ਆਪਣੀ ਵੋਟ ਦੇ ਅਧਿਕਾਰ (Voting rights) ਦੀ ਵਰਤੋਂ ਕਰਨ ਲਈ ਪਹੁੰਚ ਰਹੇ ਹਨ। Also Read : ਪੰਜਾਬ ਚੋਣਾਂ ਦੌਰਾਨ ਇਨ੍ਹਾਂ 'Hot Seats', 'ਤੇ ਹੋਵੇਗਾ ਦਿਲਚਸਪ ਮੁਕਾਬਲਾ 

ਇਸੇ ਤਰ੍ਹਾਂ ਬੰਗਾ ਵਿਧਾਨ ਸਭਾ ਹਲਕੇ ਦੇ ਪਿੰਡ ਸੰਧਵਾਂ ਤੇ ਆਸਪਾਸ ਦੇ ਪਿੰਡਾਂ 'ਚ ਵੋਟ ਪਾਉਣ ਲਈ ਲੋਕਾਂ 'ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ, ਜਦੋਂ ਅੱਠ ਵਜੇ ਤੋਂ ਪਹਿਲਾਂ ਹੀ ਪੋਲਿੰਗ ਬੂਥਾਂ ਦੇ ਬਾਹਰ ਲੋਕਾਂ ਦੀਆਂ ਲੰਮੀਆਂ-ਲੰਮੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਗਈਆ ਤੇ ਵੋਟ ਪਾਉਣ ਲਈ ਵੋਟਰ ਆਪਣੀ ਵਾਰੀ ਦੀ ਉਡੀਕ ਕਰ ਰਹੇ ਹਨ। ਜਾਣਕਾਰੀ ਮੁਤਾਬਕ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਦੀ ਸਮੁੱਚੀ ਮਸ਼ੀਨਰੀ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 24 ਘੰਟੇ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ  ਕੁੱਲ 21499804 ਵੋਟਰ ਹਨ। ਜਿਨ੍ਹਾਂ ਵਿੱਚ 11298081 ਪੁਰਸ਼, 10200996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿੱਚ 1304 ਉਮੀਦਵਾਰ ਚੋਣ ਲੜ ਰਹੇ ਹਨ ਜਿਨ੍ਹਾਂ ਵਿੱਚ 1209 ਪੁਰਸ਼, 93 ਔਰਤਾਂ ਅਤੇ ਦੋ ਟਰਾਂਸਜੈਂਡਰ ਸ਼ਾਮਲ ਹਨ।

In The Market