LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਵਿਧਾਨ ਸਭਾ 'ਚ ਮੁਖਤਾਰ ਅੰਸਾਰੀ ਨੂੰ ਲੈ ਕੇ ਹੰਗਾਮਾ, ਹਰਜੋਤ ਬੈਂਸ ਨੇ ਕੀਤਾ ਵੱਡਾ ਦਾਅਵਾ

28june ansari

ਚੰਡੀਗੜ੍ਹ- ਪੰਜਾਬ ਵਿਧਾਨ ਸਭਾ 'ਚ ਮੰਗਲਵਾਰ ਨੂੰ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਲੈ ਕੇ ਜ਼ਬਰਦਸਤ ਹੰਗਾਮਾ ਹੋਇਆ। ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦਾਅਵਾ ਕੀਤਾ ਕਿ ਅੰਸਾਰੀ ਨੂੰ ਫਰਜ਼ੀ ਐੱਫਆਈਆਰ ਦਰਜ ਕਰਨ ਤੋਂ ਬਾਅਦ 2 ਸਾਲ 3 ਮਹੀਨੇ ਤੱਕ ਪੰਜਾਬ ਦੀ ਜੇਲ੍ਹ ਵਿੱਚ ਰੱਖਿਆ ਗਿਆ ਸੀ। ਜਿਸ ਦਾ ਚਲਾਨ ਪੇਸ਼ ਨਹੀਂ ਕੀਤਾ ਗਿਆ ਹੈ। ਉਹ ਜੇਲ੍ਹ ਵਿੱਚ ਆਪਣੀ ਪਤਨੀ ਨਾਲ ਰਹਿੰਦਾ ਸੀ। ਅੰਸਾਰੀ ਨੂੰ ਜੇਲ੍ਹ ਵਿਚ ਵੀਆਈਪੀ ਟ੍ਰੀਟਮੈਂਟ ਦਿੱਤਾ ਗਿਆ। ਮੈਂ ਇਸ ਮਾਮਲੇ ਵਿੱਚ ਐੱਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਹਨ।

Also Read: ਹਾਈ ਕੋਰਟ ਨੇ ਪੰਜਾਬ 'ਚ ਸ਼ਰਾਬ ਦੇ ਠੇਕੇ ਅਲਾਟ ਕਰਨ 'ਤੇ ਲਗਾਈ ਰੋਕ, ਸਰਕਾਰ ਤੋਂ ਮੰਗਿਆ ਜਵਾਬ

ਜੇਲ੍ਹ ਮੰਤਰੀ ਦੇ ਇਸ ਖੁਲਾਸੇ ਕਾਰਨ ਖੂਬ ਹੰਗਾਮਾ ਸ਼ੁਰੂ ਹੋ ਗਿਆ। ਵਿਰੋਧੀ ਧਿਰ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੇਲ੍ਹ ਮੰਤਰੀ ਨੇ ਵਿਧਾਨ ਸਭਾ ਵਿਚ ਇਹ ਗੱਲ ਕਹੀ ਹੈ। ਜੇਕਰ ਇਹ ਸਾਬਤ ਨਾ ਹੋਇਆ ਤਾਂ ਮੰਤਰੀ ਨੂੰ ਅਸਤੀਫਾ ਦੇਣਾ ਪਵੇਗਾ।

ਜੇਲ੍ਹ ਮੰਤਰੀ ਹਰਜੋਤ ਬੈਂਸ ਦੇ ਖੁਲਾਸੇ
ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਪੰਜਾਬ ਦੀ ਰੋਪੜ ਜੇਲ 'ਚ 2 ਸਾਲ 3 ਮਹੀਨੇ ਤੱਕ ਰੱਖਿਆ ਗਿਆ ਸੀ। ਅੰਸਾਰੀ ਖਿਲਾਫ ਫਰਜ਼ੀ ਐੱਫ.ਆਈ.ਆਰ. ਕੀਤੀ ਗਈ ਸੀ। ਉਸ ਨੇ ਉਸ ਕੇਸ ਵਿਚ ਜਾਣਬੁੱਝ ਕੇ ਜ਼ਮਾਨਤ ਨਹੀਂ ਲਈ ਸੀ। ਉਸ ਦੀ ਪਤਨੀ ਉਸ ਬੈਰਕ ਵਿਚ ਰਹਿੰਦੀ ਸੀ ਜਿੱਥੇ 25 ਕੈਦੀਆਂ ਦੇ ਰਹਿਣ ਦੀ ਥਾਂ ਸੀ। ਯੂਪੀ ਸਰਕਾਰ ਨੇ 26 ਵਾਰ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਪਰ ਉਸ ਨੂੰ ਪੰਜਾਬ ਤੋਂ ਉੱਤਰ ਪ੍ਰਦੇਸ਼ ਨਹੀਂ ਭੇਜਿਆ ਗਿਆ। ਯੂਪੀ ਸਰਕਾਰ ਸੁਪਰੀਮ ਕੋਰਟ ਗਈ। ਇਸ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਨੇ 11 ਲੱਖ ਰੁਪਏ ਫੀਸ ਲੈ ਕੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਨੂੰ ਹਾਇਰ ਕੀਤਾ। ਹੁਣ ਇਸ ਦਾ 55 ਲੱਖ ਦਾ ਬਿੱਲ ਆਇਆ ਹੈ। ਇਹ ਬਿੱਲ ਅਸੀਂ ਕਿਉਂ ਦਈਏ? ਇਸ ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਇਸ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Also Read: ਵਿਧਾਨ ਸਭਾ ਸੈਸ਼ਨ 2022: ਸਿੱਖਿਆ ਮੰਤਰੀ ਮੀਤ ਹੇਅਰ ਤੇ ਰਾਜਾ ਵੜਿੰਗ ਹੋਏ ਆਹਮੋ-ਸਾਹਮਣੇ

ਸਾਬਕਾ ਜੇਲ੍ਹ ਮੰਤਰੀ ਦਾ ਚੈਲੇਂਜ, ਸਾਬਿਤ ਕਰਕੇ ਦਿਖਾਓ
ਜੇਲ੍ਹ ਮੰਤਰੀ ਹਰਜੋਤ ਬੈਂਸ ਦੇ ਦਾਅਵੇ ਤੋਂ ਬਾਅਦ ਕਾਂਗਰਸ ਦੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਅੰਸਾਰੀ ਦੀ ਪਤਨੀ ਜੇਲ੍ਹ ਵਿਚ ਰਹਿੰਦੀ ਸੀ, ਮੰਤਰੀ ਸਾਬਿਤ ਕਰਨ। ਇਸ 'ਤੇ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਜਲਦੀ ਹੀ ਸੱਚਾਈ ਪੰਜਾਬ ਦੇ ਸਾਹਮਣੇ ਆ ਜਾਵੇਗੀ।

ਬਾਜਵਾ ਨੇ ਪੁੱਛਿਆ- ਤਿਹਾੜ ਜੇਲ 'ਚ ਲਾਰੈਂਸ ਕਿਸ ਦੇ ਅਧੀਨ
ਹੰਗਾਮੇ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜੇਕਰ ਗੈਂਗਸਟਰ 'ਤੇ ਬਹਿਸ ਕਰਨੀ ਹੈ ਤਾਂ ਇਸ ਦੀ ਸ਼ੁਰੂਆਤ ਲਾਰੈਂਸ ਤੋਂ ਹੋਣੀ ਚਾਹੀਦੀ ਹੈ। ਤਿਹਾੜ ਜੇਲ੍ਹ ਜਿਸ ਵਿਚ ਲਾਰੈਂਸ ਬੰਦ ਹੈ, ਉਹ ਦਿੱਲੀ ਸਰਕਾਰ ਦੇ ਅਧੀਨ ਹੈ। ਦਿੱਲੀ ਵਿੱਚ ਵੀ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਹੈ। ਇਸ 'ਤੇ 'ਆਪ' ਵਿਧਾਇਕਾਂ ਨੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਪੰਜਾਬ ਲੈ ਕੇ ਆਏ ਹਾਂ।

Also Read: ਡੇਰਾਬੱਸੀ ਗੋਲੀ ਕਾਂਡ: ਮੁਬਾਰਕਪੁਰ ਚੌਕੀ ਇੰਚਾਰਜ ਬਲਵਿੰਦਰ ਸਿੰਘ ਖ਼ਿਲਾਫ਼ FIR ਦਰਜ

ਰੰਧਾਵਾ 'ਤੇ ਪਹਿਲਾਂ ਵੀ ਲੱਗੇ ਸਨ ਦੋਸ਼
ਪਿਛਲੀ ਕਾਂਗਰਸ ਸਰਕਾਰ ਵਿੱਚ ਜੇਲ੍ਹ ਮੰਤਰੀ ਰਹਿ ਚੁੱਕੇ ਸੁਖਜਿੰਦਰ ਰੰਧਾਵਾ ਮੁਖਤਾਰ ਅੰਸਾਰੀ ਨੂੰ ਲੈ ਕੇ ਲਗਾਤਾਰ ਵਿਵਾਦਾਂ ਵਿਚ ਘਿਰੇ ਰਹਿੰਦੇ ਹਨ। ਉਹ ਉੱਤਰ ਪ੍ਰਦੇਸ਼ ਦੇ ਦੌਰੇ 'ਤੇ ਵੀ ਗਏ ਸਨ। ਜਿਸ ਤੋਂ ਬਾਅਦ ਯੂਪੀ ਸਰਕਾਰ ਦੇ ਮੰਤਰੀ ਸਿਧਾਰਥ ਨਾਥ ਸਿੰਘ ਨੇ ਵੀ ਦੋਸ਼ ਲਾਇਆ ਸੀ ਕਿ ਰੰਧਾਵਾ ਨੇ ਅੰਸਾਰੀ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਸੀ। ਹਾਲਾਂਕਿ ਰੰਧਾਵਾ ਨੇ ਇਸ ਤੋਂ ਇਨਕਾਰ ਕੀਤਾ ਹੈ। ਅੰਸਾਰੀ ਉਸ ਸਮੇਂ ਰੋਪੜ ਜੇਲ੍ਹ ਵਿਚ ਬੰਦ ਸੀ।

ਪੰਜਾਬ ਵਿਚ ਦਰਜ ਸੀ ਇਹ ਕੇਸ
ਮੁਖਤਾਰ ਅੰਸਾਰੀ 'ਤੇ ਪੰਜਾਬ ਦੇ ਮੋਹਾਲੀ ਦੇ ਬਿਲਡਰ ਤੋਂ 10 ਕਰੋੜ ਦੀ ਫਿਰੌਤੀ ਮੰਗਣ ਦਾ ਦੋਸ਼ ਸੀ। ਉਸ ਨੂੰ ਪੰਜਾਬ ਪੁਲਿਸ ਵੱਲੋਂ ਪ੍ਰੋਡਕਸ਼ਨ ਵਾਰੰਟ ’ਤੇ ਮੁਹਾਲੀ ਲਿਆਂਦਾ ਗਿਆ ਸੀ। 24 ਜਨਵਰੀ 2019 ਨੂੰ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਰੋਪੜ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਪਿਛਲੇ ਸਾਲ ਅਪ੍ਰੈਲ 'ਚ ਉਸ ਨੂੰ ਪੰਜਾਬ ਤੋਂ ਉੱਤਰ ਪ੍ਰਦੇਸ਼ ਪੁਲਸ ਨੇ ਹਿਰਾਸਤ 'ਚ ਲੈ ਲਿਆ ਸੀ।

In The Market