LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਕੈਬਨਿਟ ਨੇ ਦਿੱਤੀ ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਉਣ ਦੀ ਰਸਮੀ ਪ੍ਰਵਾਨਗੀ

captain singh 001

ਚੰਡੀਗੜ੍ਹ (ਇੰਟ.)- ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਇਤਿਹਾਸਕ ਕਸਬਾ ਮਲੇਰਕੋਟਲਾ ਰਾਜ ਦਾ 23ਵਾਂ ਜ਼ਿਲ੍ਹਾ ਬਣਾਉਣ ਦੀ ਰਸਮੀ ਪ੍ਰਵਾਨਗੀ ਦੇ ਦਿੱਤੀ ਹੈ। ਇਸਦੇ ਨਾਲ ਹੀ ਮੰਤਰੀ ਮੰਡਲ ਨੇ ਸਬ ਤਹਿਸੀਲ ਅਮਰਗੜ੍ਹ ਜੋ ਕਿ ਮਾਲੇਰਕੋਟਲਾ ਸਬ-ਡਵੀਜ਼ਨ ਦਾ ਇਕ ਹਿੱਸਾ ਸੀ, ਨੂੰ ਸਬ-ਡਵੀਜ਼ਨ/ਤਹਿਸੀਲ ਵਜੋਂ ਅਪਗ੍ਰੇਡ ਕਰਨ ਲਈ ਪ੍ਰਵਾਨਗੀ ਦੇ ਦਿੱਤੀ। ਇਸ ਤੋਂ ਪਹਿਲਾਂ 14 ਮਈ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲਾ ਐਲਾਨ ਦਿੱਤਾ ਸੀ।

Ready to resign or be dismissed than bow to injustice to farmers': Capt  Amarinder Singh | Cities News,The Indian Express

ਇਹ ਵੀ ਪੜ੍ਹੋ : ਪੁੱਤਰ ਦੀ ਜਾਨ ਬਚਾਉਣ ਲਈ ਪਿਓ ਨੇ ਕੀਤਾ ਅਜਿਹਾ ਕੰਮ, ਜਾਣ ਕੇ ਹੋਵੋਗੇ ਹੈਰਾਨ
ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਈਦ ਮੌਕੇ ਵਰਚੁਅਲ ਤਰੀਕੇ ਨਾਲ ਆਯੋਜਿਤ ਸੂਬਾ ਪੱਧਰੀ ਸਮਾਗਮ ਵਿਚ ਹਿੱਸਾ ਲੈਣ ਦੌਰਾਨ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿਚ ਫਿਰਕੂ ਤਾਕਤਾਂ ਦੀ ਹਾਰ ਨਾਲ ਇਸ ਨੂੰ ਮਜ਼ਬੂਤੀ ਮਿਲੀ ਹੈ। ਮਲੇਰਕੋਟਲਾ ਦੇ ਮਾਣਮੱਤੇ ਇਤਿਹਾਸ ਨੂੰ ਯਾਦ ਕਰਦਿਆਂ ਉਨ੍ਹਾਂ ਨੇ ਕਿਹਾ ਸੀ ਕਿ ਲੰਬੇ ਸਮੇਂ ਤੋਂ ਇਥੋਂ ਦੇ ਲੋਕਾਂ ਦੀ ਇਸ ਨੂੰ ਜ਼ਿਲਾ ਬਣਾਉਣ ਦੀ ਮੰਗ ਸੀ ਜੋ ਅੱਜ ਪੂਰੀ ਹੋ ਰਹੀ ਹੈ। ਮਾਲੇਰਕੋਟਲਾ ਦੇ ਜ਼ਿਲਾ ਬਣਨ ਨਾਲ ਇਥੋਂ ਦੇ ਵਾਸੀਆਂ ਨੂੰ ਆਪਣੀ ਪ੍ਰਸ਼ਾਸਨਿਕ ਸਬੰਧੀ ਮੁਸ਼ਕਲਾਂ ਹਲ ਕਰਨ ਵਿਚ ਸੌਖ ਹੋਵੇਗੀ।

Why did Indian troops not open fire during violent Ladakh clash? Capt  Amarinder Singh asks - India News

ਈਰਾਨੀ ਨੇਵਾ ਦੇ ਸਭ ਤੋਂ ਵੱਡੇ ਜਹਾਜ਼ 'ਚ ਹੋਇਆ 'ਫਾਇਰ ਬਲਾਸਟ' 

ਮੰਤਰੀ ਮੰਡਲ ਵੱਲੋਂ ਸਬ ਤਹਿਸੀਲ ਅਮਰਗੜ੍ਹ ਜੋ ਕਿ ਮਲੇਰਕੋਟਲਾ ਸਬ ਡਿਵੀਜ਼ਨ ਦਾ ਹਿੱਸਾ ਸੀ, ਨੂੰ ਸਬ ਡਿਵੀਜ਼ਨ/ਤਹਿਸੀਲ ਬਣਾਉਣ ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦੇ ਨਾਲ ਹੀ ਮਲੇਰਕੋਟਲਾ ਜ਼ਿਲ੍ਹੇ ਵਿਚ ਹੁਣ ਤਿੰਨ ਸਬ-ਡਿਵੀਜ਼ਨ ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਵਿਚ 192 ਪਿੰਡ, 62 ਪਟਵਾਰ ਸਰਕਲ ਅਤੇ 6 ਕਾਨੂੰਨਗੋ ਸਰਕਲ ਵੀ ਸ਼ਾਮਲ ਹੋਣਗੇ।

In The Market