LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਕੈਬਨਿਟ ਦੀ ਲੁਧਿਆਣਾ 'ਚ ਹੋਈ ਮੀਟਿੰਗ, ਆਮ ਜਨਤਾ ਦੇ ਹੱਕ 'ਚ ਲਏ ਇਹ ਅਹਿਮ ਫੈਸਲੇ

cab426

ਲੁਧਿਆਣਾ : ਪੰਜਾਬ ਸਰਕਾਰ ਨੇ ਅੱਜ ਸ਼ੁਕਰਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਲੁਧਿਆਣਾ ਵਿਚ ਹੋਈ। ਇਸ ਮੌਕੇ ਪੰਜਾਬ ਦੇ ਹੱਕ ਵਿਚ ਕਈ ਫੈਸਲੇ ਲਏ ਗਏ। ਕੈਬਨਿਟ ਮੀਟਿੰਗ ਖਤਮ ਹੋਣ ਤੋਂ ਬਾਅਕ ਮੁੱਖ ਮੰਤਰੀ ਭਗਵੰਤ ਮਾਨ ਨੇ  ਕਿਹਾ ਕਿ ਹੁਣ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿਚ ਕੈਬਨਿਟ ਮੀਟਿੰਗ ਹੋਇਆ ਕਰੇਗੀ।

ਕੈਬਨਿਟ ਮੀਟਿੰਗ ਦੇ ਅਹਿਮ ਫੈਸਲੇ --

1. ਕੁਦਰਤੀ ਆਫਤ ਜਾਂ ਕਿਸੇ ਵੀ ਕਾਰਨ ਫਸਲਾਂ ਦੇ ਹੋਏ ਖਰਾਬੇ ਦਾ ਮੁਆਵਜਾਂ ਜਿਥੇ ਕਿਸਾਨਾਂ ਨੂੰ ਦਿੱਤਾ ਜਾਵੇਗਾ ਉਥੇ ਨਾਲ ਹੀ ਖੇਤ ਮਜ਼ਦੂਰਾਂ ਨੂੰ 10 ਫੀਸਦ ਮੁਆਵਜ਼ਾ ਮਿਲੇਗਾ।

2. ਪੰਜਾਬ ਵਿਚ ਅਜਿਹੇ ਬਹੁਤ ਮਜ਼ਦੂਰ ਅਜੇ ਵੀ ਹਨ ਜੋ ਰਜਿਸਟਰਡ ਨਹੀਂ ਹਨ, ਇਸ ਲਈ ਉਹ ਕੇਂਦਰ ਤੇ ਪੰਜਾਬ ਦੀਆਂ ਕਈ ਅਜਿਹੀਆਂ ਸਕੀਮਾਂ ਹਨ, ਜਿਨ੍ਹਾਂ ਦਾ ਉਹ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਅਫਸਰਾਂ ਨੂੰ ਹਦਾਇਤਾਂ ਦੇ ਦਿੱਤੀਆਂ ਹਨ ਕਿ ਪਿੰਡ ਪਿੰਡ ਸ਼ਹਿਰ ਸ਼ਹਿਰ ਚੌਕਾਂ ਵਿਚ ਜਾ ਕੇ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇ।

3.ਸੀਐੱਮ ਭਗਵੰਤ ਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਲੋਕਲ ਬਾਡੀਸ ਵਿਚ 87 ਪੋਸਟਾਂ ਭਰੀਆਂ ਜਾਣਗੀਆਂ। ਸਪੋਰਟਸ ਦੇ ਰੂਲ ਬਾਰੇ ਸਰਬਸਮਤੀ ਨਾਲ ਫ਼ੈਸਲਾ ਲਿਆ ਗਿਆ ਹੈ।

4.ਪੀਏਯੂ ਦੇ ਅਧਿਆਪਕਾਂ ਦੀ ਸੋਧੀ ਹੋਈ ਤਨਖ਼ਾਹ ਦੇ ਸਕੇਲ ਇੱਕ ਜਨਵਰੀ 2016 ਤੋਂ ਲਾਗੂ ਹੋਣਗੇ ਅਤੇ ਉਨ੍ਹਾਂ ਨੂੰ 7ਵੇਂ ਪੇ-ਕਮਿਸ਼ਨ ਦੇ ਲਾਭ ਮਿਲਣਗੇ।

In The Market