LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

13 ਅਪ੍ਰੈਲ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਫੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ

11 ap cm

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਮੀਟਿੰਗ (Punjab Cabinet Meeting) 13 ਅਪ੍ਰੈਲ ਨੂੰ ਸਵੇਰੇ 11 ਵਜੇ ਹੋਵੇਗੀ। ਬੇਸ਼ੱਕ ਮੀਟਿੰਗ ਦਾ ਏਜੰਡਾ (Of course the agenda of the meeting) ਅਜੇ ਸਪਸ਼ਟ ਨਹੀਂ ਹੈ ਪਰ ਇਸ ਮੀਟਿੰਗ ਵਿੱਚ ਕਈ ਅਹਿਮ ਫੈਸਲਿਆਂ ਉੱਪਰ ਮੋਹਰ ਲੱਗੇਗੀ। ਦੱਸ ਦਈਏ ਕਿ ਆਮ ਆਦਮੀ ਪਾਰਟੀ (Aam Aadmi Party) ਨੇ ਚੋਣਾਂ ਤੋਂ ਪਹਿਲਾਂ ਜਨਤਾ ਨਾਲ ਕਾਫੀ ਵਾਅਦੇ ਕੀਤੇ। ਬੇਸ਼ੱਕ ਸਰਕਾਰ ਬਣੀ (Of course the government was formed) ਨੂੰ ਅਜੇ ਕੁਝ ਸਮਾਂ ਹੀ ਹੋਇਆ ਹੈ ਪਰ ਵਿਰੋਧੀ ਧਿਰਾਂ ਸਵਾਲ ਚੁੱਕ ਰਹੀਆਂ ਹਨ ਕਿ ਆਮ ਆਦਮੀ ਪਾਰਟੀ (Aam Aadmi Party) ਵਾਅਦਿਆਂ ਤੋਂ ਭੱਜ ਰਹੀ ਹੈ। ਇਸ ਲਈ ਪੰਜਾਬ ਸਰਕਾਰ (Government of Punjab) ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਕੰਮ ਵਿੱਚ ਤੇਜ਼ੀ ਲਿਆਉਣਾ ਚਾਹੁੰਦੀ ਹੈ। Also Read : ਪਾਰਟੀ ਵਿਰੋਧੀ ਸੁਰ ਚੁੱਕਣ 'ਤੇ ਹਾਈਕਮਾਂਡ ਨੇ ਸੁਨੀਲ ਜਾਖੜ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ

First cabinet meet: Punjab CM announces 25,000 govt jobs - Hindustan Times
ਤੁਹਾਨੂੰ ਦੱਸ ਦਈਏ ਕਿ ਨੌਕਰੀਆਂ ਤੇ ਬਿਜਲੀ ਮਾਫੀ ਸਣੇ ਕਈ ਮੁੱਦਿਆਂ ਉੱਪਰ ਖੂਬ ਅਲੋਚਨਾ ਹੋਣ ਤੋਂ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਤੋਂ ਸਮਾਂ ਮੰਗਿਆ ਹੈ। ਆਮ ਆਦਮੀ ਪਾਰਟੀ ਦੇ ਫੇਸਬੁੱਕ ਪੇਜ਼ ਉੱਪਰ ਪੋਸਟ ਪਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਓ ਥੋੜ੍ਹਾ ਸਮਾਂ ਦਿਓ। ਉਨ੍ਹਾਂ ਨੇ ਅੱਗੇ ਲਿਖਿਆ ਹੈ ਕਿ ਥੋੜ੍ਹਾ ਸਬਰ ਕਰੋ। ਕੋਈ ਵੀ ਅਜਿਹੀ ਚੀਜ਼ ਨਹੀਂ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ। ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਏਗਾ, ਜਿਸ ਦੀ ਨਹੀਂ ਸੁਣੀ ਜਾਏਗੀ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਜਨਤਾ ਨਾਲ ਕਾਫੀ ਵਾਅਦੇ ਕੀਤੇ ਹਨ। ਬੇਸ਼ੱਕ ਸਰਕਾਰ ਬਣੀ ਨੂੰ ਅਜੇ ਕੁਝ ਸਮਾਂ ਹੀ ਹੋਇਆ ਹੈ ਪਰ ਵਿਰੋਧੀ ਧਿਰਾਂ ਸਵਾਲ ਉਠਾ ਰਹੀਆਂ ਹਨ ਕਿ ਆਮ ਆਦਮੀ ਪਾਰਟੀ ਵਾਅਦਿਆਂ ਤੋਂ ਭੱਜ ਰਹੀ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਸਬਰ ਰੱਖਣ ਦੀ ਨਸੀਹਤ ਦਿੱਤੀ ਹੈ।

In The Market