LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਦਿੱਲੀ ਦੇ ਸਕੂਲਾਂ ਦਾ ਦੌਰਾ

15 ap mann

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant Mann) ਵਲੋਂ ਦਿੱਲੀ ਦੇ ਸਕੂਲਾਂ  (Delhi schools) ਦਾ ਦੌਰਾ ਕੀਤਾ ਜਾਵੇਗਾ। ਇਹ ਦੌਰਾ ਇਸ ਲਈ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਸਕੂਲਾਂ (Schools of Punjab) ਵਿਚ ਵੀ ਸਿੱਖਿਆ ਦੇ ਮਿਆਰ (Standards of education) ਨੂੰ ਉੱਚਾ ਚੁੱਕਿਆ ਜਾ ਸਕੇ। ਇਸ ਦੌਰੇ ਦਾ ਮਕਸਦ ਪੰਜਾਬ ਦੇ ਸਕੂਲਾਂ (Schools of Punjab) ਨੂੰ ਦਿੱਲੀ ਦੀ ਤਰਜ਼ 'ਤੇ ਸੁਧਾਰਨਾ ਦੱਸਿਆ ਜਾ ਰਿਹਾ ਹੈ। ਸੋਮਵਾਰ 18 ਅਪ੍ਰੈਲ ਨੂੰ ਦਿੱਲੀ ਦੇ ਸਕੂਲਾਂ ਦਾ ਦੌਰਾ ਕਰਨ ਜਾ ਰਹੇ ਹਨ। ਬਾਬਾ ਸਾਹਿਬ ਭੀਮ ਰਾਓ ਅੰਬੇਡਕਰ (Baba Sahib Bhim Rao Ambedkar) ਦੀ ਜਯੰਤੀ ਮੌਕੇ ਆਯੋਜਿਤ ਇਕ ਸਮਾਗਮ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਨੇ ਆਪਣੇ ਸੰਬੋਧਨ 'ਚ ਮਾਨ ਦੇ ਇਸ ਦੌਰੇ ਦੀ ਪੁਸ਼ਟੀ ਕੀਤੀ।

'ਆਪ' ਸੁਪਰੀਮੋ ਨੇ ਕਿਹਾ ਕਿ ਸੋਮਵਾਰ, 18 ਅਪ੍ਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਕਈ ਅਧਿਕਾਰੀਆਂ ਨਾਲ ਸਾਡੇ ਸਰਕਾਰੀ ਸਕੂਲਾਂ ਦਾ ਦੌਰਾ ਕਰਨ ਲਈ ਆਉਣਗੇ। ਉਹ ਇਹ ਦੇਖਣ ਲਈ ਆ ਰਹੇ ਹਨ ਕਿ ਅਜਿਹੇ ਸੁਧਾਰ ਕਿਵੇਂ ਕੀਤੇ ਜਾਂਦੇ ਹਨ, ਕਿਉਂਕਿ ਉਨ੍ਹਾਂ ਨੇ ਪੰਜਾਬ ਵਿੱਚ ਵੀ ਅਜਿਹਾ ਹੀ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਪਣੇ ਸਕੂਲਾਂ ਵਿੱਚ ਇਸ ਪੱਧਰ ਤੱਕ ਸੁਧਾਰ ਕੀਤਾ ਹੈ ਕਿ ਪ੍ਰਾਈਵੇਟ ਸਕੂਲਾਂ ਦੇ 3.75 ਲੱਖ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਜਾ ਚੁੱਕੇ ਹਨ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਪਿਛਲੇ ਪੰਜ ਸਾਲਾਂ ਵਿੱਚ ਅਸੀਂ ਸਰਕਾਰੀ ਸਕੂਲਾਂ ਦਾ ਮਿਆਰ ਇਸ ਹੱਦ ਤੱਕ ਸੁਧਾਰਿਆ ਹੈ ਕਿ ਹੁਣ ਇੱਕ ਜੱਜ, ਇੱਕ ਆਈਏਐਸ ਅਧਿਕਾਰੀ ਅਤੇ ਇੱਕ ਰਿਕਸ਼ਾ ਚਾਲਕ ਦੇ ਬੱਚੇ ਇੱਕੋ ਬੈਂਚ 'ਤੇ ਪੜ੍ਹ ਰਹੇ ਹਨ।

ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਇਸ ਹੱਦ ਤੱਕ ਸੁਧਾਰ ਕੀਤਾ ਹੈ ਕਿ ਦੁਨੀਆਂ ਭਰ ਤੋਂ ਲੋਕ ਇਨ੍ਹਾਂ ਸ਼ਾਨਦਾਰ ਤਬਦੀਲੀਆਂ ਨੂੰ ਦੇਖਣ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਆਪਣੀ ਭਾਰਤ ਫੇਰੀ 'ਤੇ ਦਿੱਲੀ ਦੇ ਸਰਕਾਰੀ ਸਕੂਲ ਨੂੰ ਦੇਖਣ ਆਈ ਸੀ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲਾ ਪਲ ਹੈ। ਕੇਜਰੀਵਾਲ ਨੇ ਕਿਹਾ ਕਿ ਹਾਲ ਹੀ ਵਿੱਚ ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਦਿੱਲੀ ਵਿੱਚ ਸਰਕਾਰੀ ਸਕੂਲਾਂ ਨੂੰ ਦੇਖਣ ਆਏ ਸਨ।

In The Market