LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਧੇ ਵਿਰੋਧੀਆਂ 'ਤੇ ਨਿਸ਼ਾਨੇ

payal

ਪਾਇਲ (ਲੁਧਿਆਣਾ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Punjab CM Charanjit Singh Channi) ਨੇ ਅੱਜ ਇੱਥੇ ਵਿਰੋਧੀਆਂ 'ਤੇ ਨਿਸ਼ਾਨੇ ਸਾਧੇ। ਉਹ ਪਾਇਲ (Payal) ਦੀ ਦਾਣਾ ਮੰਡੀ (Dana mandi) ਵਿਖੇ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਨ ਆਏ ਸਨ। ਉਨ੍ਹਾਂ ਕਿਹਾ ਕਿ ਵਿਰੋਧੀਆਂ ਨੇ ਪੰਜਾਬ (Punjab) ਨੂੰ ਰੱਜ ਕੇ ਲੁੱਟਿਆ ਤੇ ਕੁੱਟਿਆ। ਮੁੱਖ ਮੰਤਰੀ (CM) ਨੇ ਆਪ 'ਤੇ ਵਿਅੰਗ ਕੱਸਦਿਆਂ ਕਿਹਾ ਕਿ ਪੰਜਾਬ ਨੂੰ ਸ਼ਾਮਲਾਟ (Shamlat to Punjab) ਸਮਝ ਕੇ ਦਿੱਲੀ ਵਾਲੇ ਇਥੇ ਕਬਜ਼ਾ ਕਰਨ ਨੂੰ ਫਿਰਦੇ ਹਨ। ਇੱਥੇ ਪੰਜਾਬ ਦੇ ਆਮ ਲੋਕ ਰਾਜ ਕਰਨਗੇ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੇ ਪਿਆਰ ਦਾ ਹੀ ਨਤੀਜਾ ਹੈ ਕਿ ਉਹ ਜਿੱਥੇ ਵੀ ਜਾਂਦੇ ਹਨ ਉੱਥੇ ਆਮ ਲੋਕ ਵੱਧ ਚੜ੍ਹ ਕੇ ਉਨ੍ਹਾਂ ਨੂੰ ਮਿਲਣ ਪੁੱਜ ਜਾਂਦੇ ਹਨ।

Also Read: ਚੋਟੀ ਦੇ ਭ੍ਰਿਸ਼ਟ ਸੂਬਿਆਂ 'ਚ ਪੰਜਾਬ ਦਾ 5ਵਾਂ ਨੰਬਰ, ਜ਼ਮੀਨ ਸਬੰਧੀ ਮਾਮਲਿਆਂ 'ਚ ਹੁੰਦਾ ਹੈ ਵਧੇਰੇ ਭ੍ਰਿਸ਼ਟਾਚਾਰ

ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਪ ਵਾਲੇ ਪੰਜਾਬ ਆ ਕੇ ਦਾਅਵੇ ਤਾਂ ਵੱਡੇ-ਵੱਡੇ ਕਰਦੇ ਹਨ ਪਰ ਸੱਚ ਇਹ ਹੈ ਕਿ ਉਨ੍ਹਾਂ ਨੂੰ ਪੰਜਾਬ ਬਾਰੇ ਪਤਾ ਕੁਝ ਵੀ ਨਹੀਂ ਹੈ। ਆਪ ਵਾਲਿਆਂ ਨੂੰ ਨਾ ਤਾਂ ਪੰਜਾਬ ਦੇ ਰਹਿਣ-ਸਹਿਣ ਬਾਰੇ ਅਤੇ ਨਾ ਹੀ ਪੰਜਾਬ ਦੀਆਂ ਮੁਸ਼ਕਲਾਂ ਬਾਰੇ ਕੁਝ ਪਤਾ ਹੈ। ਉਨ੍ਹਾਂ ਕਿਹਾ ਕਿ ਲੋਕ ਅਜਿਹੇ ਬਾਹਰੀ ਆਗੂਆਂ ਨੂੰ ਬਿਲਕੁਲ ਮੂੰਹ ਨਹੀਂ ਲਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਦੋ ਢਾਈ ਮਹੀਨੇ ਵਿਚ ਯੁੱਗ ਪਰਿਵਰਤਨ ਹੋ ਰਿਹਾ ਹੈ। ਲੋਕਾਂ ਵੱਲੋਂ ਸੌਂਪੀ ਸੇਵਾ ਤੋਂ ਬਾਅਦ ਉਨਾਂ ਨੇ ਉਹ ਮਸਲੇ ਹੱਲ ਕੀਤੇ ਹਨ, ਜਿਹੜੇ ਉਨ੍ਹਾਂ ਨੇ ਖੁਦ ਪਿੰਡੇ ਉੱਤੇ ਹੰਢਾਏ ਹਨ। 

Also Read : ਸੀ.ਡੀ.ਐੱਸ. ਰਾਵਤ ਦੀ ਮੌਤ ਨੂੰ ਲੈ ਕੇ ਮਾਹਰਾਂ ਨੇ ਲਿਆ ਚੀਨ ਦਾ ਨਾਂ, ਭੜਕਿਆ ਗਲੋਬਲ ਟਾਈਮਜ਼

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਸਲਾਮ ਹੈ, ਜਿਸ ਵਿਚ 700 ਤੋਂ ਜ਼ਿਆਦਾ ਕਿਸਾਨ ਸ਼ਹੀਦ ਹੋ ਗਏ ਪਰ ਮੋਦੀ ਦਾ ਹੰਕਾਰ ਟੁੱਟ ਗਿਆ ਤੇ ਕਾਲੇ ਕਾਨੂੰਨ ਰੱਦ ਹੋਏ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਵਿਕਾਸ ਲਈ ਦਿਨ ਰਾਤ ਇੱਕ ਕਰਕੇ ਕੰਮ ਕਰ ਰਹੇ ਹਨ ਤੇ ਹਲਕਾ ਪਾਇਲ ਦੇ ਵਿਕਾਸ ਸਬੰਧੀ ਵੀ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਬੱਸ ਰੂਟਾਂ ਦੇ ਨਵੇਂ ਪਰਮਿਟ ਨੌਜਵਾਨਾਂ ਨੂੰ ਦਿੱਤੇ ਜਾਣਗੇ। ਪੰਜਾਬ ਵਿੱਚ 2 ਕਿਲੋ ਵਾਟ ਤੱਕ ਦੇ ਕੁਨੈਕਸ਼ਨਾਂ ਦੇ 1500 ਕਰੋੜ ਰੁਪਏ ਦਾ ਬਕਾਇਆ ਮੁਆਫ਼ ਕੀਤਾ ਗਿਆ ਹੈ। ਬਿਜਲੀ 3 ਰੁਪਏ ਪ੍ਰਤੀ ਯੂਨਿਟ ਸਸਤੀ ਕੀਤੀ ਗਈ ਹੈ। ਪੈਟਰੋਲ ਸਸਤਾ ਕੀਤਾ ਗਿਆ ਹੈ। ਬਿਜਲੀ ਦੇ ਅਗਲੇ ਬਿੱਲ ਜਿਹੜੇ ਆਉਣਗੇ। ਉਨ੍ਹਾਂ 'ਚ ਰੇਟ ਘੱਟ ਹੋ ਕੇ ਆਵੇਗਾ। ਪਿੰਡਾਂ ਦੀਆਂ ਪਾਣੀ ਵਾਲਿਆਂ ਮੋਟਰਾਂ ਦੇ ਬਿੱਲ ਮੁਆਫ ਕਰ ਦਿੱਤੇ ਹਨ। 

Also Read : 11 ਦਸੰਬਰ ਸਵੇਰੇ 9 ਵਜੇ ਤੋਂ ਹੋਵੇਗੀ ਕਿਸਾਨਾਂ ਦੀ ਘਰ ਵਾਪਸੀ, ਸਿੰਘੂ ਬਾਰਡਰ 'ਤੇ ਖੁਸ਼ੀ ਦਾ ਮਾਹੌਲ
ਪਾਇਲ ਤੇ ਮਲੌਦ ਦੇ ਵਿਕਾਸ ਲਈ 2-2 ਕਰੋੜ ਦੇਣ ਦਾ ਐਲਾਨ ਕੀਤਾ। ਸਿਵਲ ਹਸਪਤਾਲ ਪਾਇਲ ਵਿਚ ਪੋਸਟ ਮਾਰਟਮ ਦੀ ਸਹੂਲਤ, ਗੰਦੇ ਪਾਣੀ ਦੇ ਨਿਕਾਸ ਲਈ 40 ਲੱਖ, ਪਾਇਲ ਬੀਜਾ ਸੜਕ ਦੀ ਵਿਸ਼ੇਸ਼ ਮੁਰੰਮਤ, ਨੰਬਰਦਾਰੀ ਜੱਦੀ ਪੁਸ਼ਤੀ ਸਰਬਰਾਹੀ ਤਹਿਤ ਨਵੀਂ ਸ਼ਰਤ ਨਾਲ ਦੇਣ, ਪਾਇਲ ਮੰਡੀ ਦੇ ਸ਼ੈੱਡ ਲਈ ਗਰਾਂਟ, ਅਹਿਮਦਗੜ੍ਹ ਤੋਂ ਚੰਡੀਗੜ੍ਹ ਬਾਰਸਤਾ ਪਾਇਲ ਅਤੇ ਚਿੰਤਪੂਰਨੀ ਤੱਕ ਦਾ ਬੱਸ ਰੂਟ ਬਹਾਲ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੇ ਅਮਨ ਸ਼ਾਂਤੀ ਲਈ ਕੁਰਬਾਨੀ ਕੀਤੀ ਤੇ ਉਨ੍ਹਾਂ ਦੇ ਖੇਤਰ ਵਿਚ ਵਿਕਾਸ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ।

In The Market