LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਮੁੱਖ ਮੰਤਰੀ ਪੰਜਾਬ ਵਲੋਂ ਬੇਜ਼ਮੀਨੇ ਖੇਤ ਕਾਮਿਆਂ ਲਈ ਕਰਜ਼ ਮੁਆਫ਼ੀ ਦੇ ਚੈੱਕ ਵੰਡਣ ਦੀ ਸ਼ੁਰੂਆਤ

amrinder cm

ਸ੍ਰੀ ਆਨੰਦਪੁਰ ਸਾਹਿਬ (ਇੰਟ.)- ਪੰਜਾਬ (Punjab) ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਨੇ ਅੱਜ ਸ੍ਰੀ ਆਨੰਦਪੁਰ ਸਾਹਿਬ (Sri Anandpur Sahib) ਵਿਚ ਸਾਬਕਾ ਪ੍ਰਧਾਨ ਮੰਤਰੀ ਸਵ. ਰਾਜੀਵ ਗਾਂਧੀ (Former Prime Minister late. Rajiv Gandhi) ਦੀ ਜਯੰਤੀ 'ਤੇ ਕਿਸਾਨਾਂ ਲਈ ਕਰਜ਼ਮੁਆਫੀ ਯੋਜਨਾ (Debt waiver plan) ਦਾ ਸ਼ੁਭਆਰੰਭ ਕੀਤਾ। ਇਸ ਯੋਜਨਾ ਤਹਿਤ 2.85 ਲੱਖ ਬੇਜ਼ਮੀਨੇ ਕਿਸਾਨ ਲਾਭ ਲੈ ਸਕਣਗੇ। ਇਨ੍ਹਾਂ ਕਿਸਾਨਾਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ। ਕੈਪਟਨ ਨੇ 21 ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਮੁਆਫੀ ਦਾ ਸਰਟੀਫਿਕੇਟ (Debt waiver certificate) ਦੇ ਕੇ ਇਸ ਦਾ ਸ਼ੁਭਆਰੰਭ ਕੀਤਾ।

Image

Read more- ਸੁਮੇਧ ਸੈਣੀ ਨੂੰ ਲੈ ਕੇ ਸੁਖਜਿੰਦਰ ਰੰਧਾਵਾ ਵਲੋਂ ਕੀਤੇ ਟਵੀਟ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਨੇ ਕੀਤਾ ਟਵੀਟ, ਦਿੱਤੀ ਸਲਾਹ

ਪ੍ਰੋਗਰਾਮ ਵਿਚ ਸੰਸਦ ਮੈਂਬਰ ਮਨੀਸ਼ ਤਿਵਾੜੀ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਰਾਜਕੁਮਾਰ ਵੇਰਕਾ ਅਤੇ ਰਾਜਕੁਮਾਰ ਚਬੇਵਾਲ ਵੀ ਸ਼ਾਮਲ ਹੋਏ। ਪ੍ਰੋਗਰਾਮ ਦੇ ਮੱਦੇਨਜ਼ਰ ਸ਼੍ਰੀ ਆਨੰਦਪੁਰ ਸਾਹਿਬ ਵਿਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ। ਇਸ ਪ੍ਰੋਗਰਾਮ ਬਾਰੇ ਪ੍ਰਸ਼ਾਸਨ ਵਲੋਂ ਪਿਛਲੇ 2 ਦਿਨ ਤੋਂ ਲਗਾਤਾਰ ਮੀਟਿੰਗ ਕੀਤੀ ਜਾ ਰਹੀ ਸੀ। ਪ੍ਰੋਗਰਾਮ ਨੂੰ ਅੰਤਿਮ ਰੂਪ ਦੇਣ ਲਈ ਜ਼ਿਲੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਅਤੇ ਜ਼ਿਲਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਪ੍ਰੋਗਰਾਮ ਨੂੰ ਲੈ ਕੇ ਪੁਖ਼ਤਾ ਪ੍ਰਬੰਧ ਕਰ ਰਹੇ ਸਨ। ਇਸ ਯੋਜਨਾ ਤਹਿਤ ਰੂਪਨਗਰ ਜ਼ਿਲੇ ਵਿਚ ਕਿਸਾਨਾਂ ਦਾ 32.74 ਕਰੋੜ ਰੁਪਏ ਦਾ ਕਰਜ਼ ਮੁਆਫ ਕੀਤਾ ਜਾਵੇਗਾ।

Image

Read more- ਜਲੰਧਰ ਜਾਣ ਵਾਲੇ ਯਾਤਰੀ ਪਹਿਲਾਂ ਜਾਣ ਲੈਣ ਇਹ ਰੂਟ ਮੈਪ, ਕਿਸਾਨਾਂ ਵਲੋਂ ਦਿੱਤਾ ਜੈ ਰਿਹੈ ਧਰਨਾ
ਦੱਸ ਦਈਏ ਕਿ ਵੀਰਵਾਰ ਨੂੰ ਟਰੇਡ ਯੂਨੀਅਨਾਂ ਨੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨਾਲ ਕਰਜ਼ਾ ਮੁਆਫੀ ਸਮੇਤ ਕੁਝ ਹੋਰ ਮੰਗਾਂ ਸਬੰਧੀ ਇੱਕ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਮੰਤਰੀਆਂ ਅਤੇ ਸਕੱਤਰਾਂ ਨੇ ਵੀ ਸ਼ਾਮਲ ਹੋਣਾ ਸੀ, ਪਰ ਉਨ੍ਹਾਂ ਦੀ ਗੈਰ ਹਾਜ਼ਰੀ ਕਾਰਨ ਮਜ਼ਦੂਰ ਜਥੇਬੰਦੀਆਂ ਗੁੱਸੇ ਵਿੱਚ ਹਨ। ਹਾਲਾਂਕਿ ਬ੍ਰਹਮ ਮਹਿੰਦਰਾ ਨੇ ਉਨ੍ਹਾਂ ਨੂੰ ਮਨਾਉਣ ਲਈ ਮੰਤਰੀਆਂ ਅਤੇ ਹੋਰ ਵਿਭਾਗਾਂ ਦੇ ਸਕੱਤਰਾਂ ਨੂੰ ਬੁਲਾਉਣ ਦੀ ਕੋਸ਼ਿਸ਼ ਕੀਤੀ ਪਰ ਕੋਈ ਨਹੀਂ ਆਇਆ, ਜਿਸ ਤੋਂ ਬਾਅਦ ਮੀਟਿੰਗ 25 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ। ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਲਈ ਪੰਜਾਬ ਸਰਕਾਰ ਸ਼ੁੱਕਰਵਾਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰੇਗੀ।

Image

Read more- ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਰਿਹਾਈ ਨੂੰ ਲੈ ਕੇ ਮੰਤਰੀ ਸੁਖਜਿੰਦਰ ਰੰਧਾਵਾ ਦਾ ਟਵੀਟ, ਕੀਤੀ ਇਹ ਮੰਗ

ਜਿਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮਲ ਹੋਣਗੇ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਆਫੀ ਦਾ ਸਰਟੀਫਿਕੇਟ ਮੁਹੱਈਆ ਕਰਵਾਉਣਗੇ। ਕਰਜ਼ਾ ਮੁਆਫੀ ਦਾ ਇਹ ਫੈਸਲਾ ਸਰਕਾਰ ਨੇ ਪਿਛਲੇ ਸਾਲ ਲਿਆ ਸੀ ਜਿਸ ਨੂੰ ਸਰਕਾਰ ਹੁਣ ਪੂਰਾ ਕਰਨ ਜਾ ਰਹੀ ਹੈ। ਨਾਲ ਹੀ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ 7,600 ਲਾਭਪਾਤਰੀਆਂ ਨੂੰ ਲਾਭ ਮੁਹੱਈਆ ਕਰਵਾਏ ਜਾਣਗੇ। ਕੁੱਲ ਮਿਲਾ ਕੇ ਰਾਜ ਸਰਕਾਰ ਨੇ 5.64 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ 4624 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਲਾਭ ਪ੍ਰਦਾਨ ਕੀਤਾ ਹੈ। ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ, “ਮੰਤਰੀ ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਲਾਭ ਪ੍ਰਦਾਨ ਕਰਨਗੇ।”

In The Market