LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਬਠਿੰਡਾ PTU ਪਹੁੰਚੇ ਭਗਵੰਤ ਮਾਨ, ਕਿਹਾ-'ਨੌਜਵਾਨਾਂ ਨੂੰ ਨੌਕਰੀ ਲਈ ਖਾਣੇ ਪੈਂਦੇ ਨੇ ਧੱਕੇ'

9a bhagwant maan

ਬਠਿੰਡਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਠਿੰਡਾ ਵਿਖੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ’ਚ ਪਹਿਲੀ ਕਨਵੋਕੇਸ਼ਨ ’ਚ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੀ ਮੌਜੂਦ ਰਹੇ। ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਉਪਰੰਤ ਆਪਣੇ ਸੰਬੋਧਨ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਅਜਿਹੀਆਂ ਪਲਾਨਿੰਗ ਕਰ ਰਹੇ ਹਾਂ ਕਿ ਅੰਗਰੇਜ਼ ਵੀ ਇਥੇ ਨੌਕਰੀਆਂ ਮੰਗਣ ਲਈ ਆਉਣਗੇ। ਉਥੇ ਹੀ ਉਨ੍ਹਾਂ ਨੇ ਕਿਹਾ ਕਿ ਕੁੜੀਆਂ ’ਚ ਟੈਲੇਂਟ ਦੀ ਕੋਈ ਕਮੀ ਨਹੀਂ ਹੈ। 

Also Read: ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰਾਂ ਦੀ ਵੱਡੀ ਖੇਪ ਸਣੇ 16 ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਜਦੋਂ ਵਿਦਿਆਰਥੀਆਂ ਨੂੰ ਡਿਗਰੀ ਦਿੱਤੀ ਜਾਂਦੀ ਹੈ ਤਾਂ ਉਹ ਦਿਨ ਵਿਦਿਆਰਥੀਆਂ ਲਈ ਬੇਹੱਦ ਖ਼ੁਸ਼ੀ ਦਾ ਹੁੰਦਾ ਹੈ ਪਰ ਉਸ ਤੋਂ ਅਗਲੇ ਹੀ ਦਿਨ ਵਿਦਿਆਰਥੀਆਂ ਦਾ ਸੰਘਰਸ਼ ਸ਼ੁਰੂ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਈ ਬੱਚਿਆਂ ਨੂੰ ਡਿਗਰੀਆਂ ਹਾਸਲ ਕਰਕੇ ਵੀ ਨੌਕਰੀਆਂ ਲਈ ਧੱਕੇ ਖਾਣੇ ਪੈਂਦੇ ਹਨ। ਆਈਲੈੱਟਸ ਦਾ ਜ਼ਿਕਰ ਕਰਦੇ ਉਨ੍ਹਾਂ ਕਿਹਾ ਕਿ ਮੈਂ ਅਜਿਹੇ ਬੱਚਿਆਂ ਨੂੰ ਵੀ ਜਾਣਦਾ ਹਾਂ ਜੋ ਪੀ. ਐੱਚ. ਡੀ., ਐੱਮ. ਬੀ. ਏ. ਕਰਕੇ ਆਈਲੈੱਟਸ ਕਰ ਰਹੇ ਹਨ। ਹੁਣ ਤਾਂ ਯੂਨੀਵਰਸਿਟੀਆਂ ’ਚ ਬੱਚੇ ਹੀ ਨਹੀਂ ਆ ਰਹੇ ਹਨ ਕਿਉਂਕਿ 12ਵੀਂ ਤੋਂ ਬਾਅਦ ਬੱਚੇ ਆਈਲੈੱਟਸ ਕਰਕੇ ਵਿਦੇਸ਼ਾਂ ਨੂੰ ਜਾ ਰਹੇ ਹਨ। ਅਜਿਹੀਆਂ ਯੂਨੀਵਰਸਿਟੀਆਂ ਨੂੰ ਪ੍ਰਮੋਟ ਕਰਨ ਦੀ ਲੋੜ ਹੈ, ਜਿਹੜੀਆਂ ਬੇਰੋਜ਼ਗਾਰ ਨਹੀਂ ਪੈਦਾ ਕਰਦੀਆਂ, ਜਿਹੜੀਆਂ ਇਕ ਸਿੱੱਖਿਅਤ ਟੈਕਨੀਕਲੀ ਐਜੂਕੇਸ਼ਨ ਵਿਦਿਆਰਥੀ ਪੈਦਾ ਕਰਦੀਆਂ ਹਨ। ਬੱਚਿਆਂ ਨੂੰ ਡਿਗਰੀ ਮੁਤਾਬਕ ਕੰਮ ਮਿਲੇ, ਉਸ ਦੇ ਲਈ ਇੰਡਸਟਰੀ ਨੂੰ ਵੀ ਪ੍ਰਮੋਟ ਕੀਤਾ ਜਾ ਰਿਹਾ ਹੈ। 

Also Read: ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀਆਂ ਵਧੀਆਂ ਮੁਸ਼ਕਲਾਂ, ਕਿਸੇ ਵੇਲੇ ਵੀ ਹੋ ਸਕਦੀ ਹੈ ਗ੍ਰਿਫਤਾਰੀ

In The Market