LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਕੀ ਨਿਕਲੇਗਾ ਕਿਸਾਨਾਂ ਦੇ ਮਸਲਿਆਂ ਦਾ ਹੱਲ? ਅੱਜ CM ਮਾਨ ਮੰਤਰੀ ਸ਼ਾਹ ਨਾਲ ਕਰਨਗੇ ਮੁਲਾਕਾਤ

19may mannn

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ 'ਤੇ ਹਨ। ਦੁਪਹਿਰ ਬਾਅਦ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਮੁੱਖ ਮੰਤਰੀ ਬਣਨ ਤੋਂ ਬਾਅਦ ਮਾਨ ਦੀ ਸ਼ਾਹ ਨਾਲ ਇਹ ਪਹਿਲੀ ਮੁਲਾਕਾਤ ਹੋਵੇਗੀ। ਇਸ ਦੌਰਾਨ ਸਭ ਤੋਂ ਅਹਿਮ ਮੁੱਦਾ ਸਰਹੱਦੀ ਸੁਰੱਖਿਆ ਦਾ ਹੋਵੇਗਾ। ਪੰਜਾਬ ਦਾ ਤਕਰੀਬਨ 600 ਕਿਲੋਮੀਟਰ ਹਿੱਸਾ ਪਾਕਿਸਤਾਨ ਦੀ ਸਰਹੱਦ ਨਾਲ ਲੱਗਦਾ ਹੈ। ਜਿੱਥੋਂ ਡਰੋਨ ਰਾਹੀਂ ਨਸ਼ੇ ਅਤੇ ਹਥਿਆਰ ਪੰਜਾਬ ਭੇਜੇ ਜਾ ਰਹੇ ਹਨ। ਇਸ ਨੂੰ ਰੋਕਣ ਲਈ ਕੇਂਦਰ ਅਤੇ ਰਾਜ ਵਿਚਕਾਰ ਤਾਲਮੇਲ ਵਧਾਇਆ ਜਾਵੇਗਾ। ਇਸ ਤੋਂ ਇਲਾਵਾ ਬਾਸਮਤੀ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਬਾਰੇ ਵੀ ਚਰਚਾ ਹੋਵੇਗੀ।

Also Read: 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਤੇ SC 'ਚ ਸੁਣਵਾਈ ਅੱਜ, ਸਿੱਧੂ ਦੇ ਸਿਰ ਲਟਕ ਰਹੀ ਸਜ਼ਾ ਦੀ ਤਲਵਾਰ

ਕਿਸਾਨਾਂ ਨੂੰ ਦਿੱਤਾ ਭਰੋਸਾ, ਕਣਕ ਦੇ ਬੋਨਸ 'ਤੇ ਵੀ ਕਰਨਗੇ ਚਰਚਾ
ਪੰਜਾਬ ਦੇ ਮੁੱਖ ਮੰਤਰੀ ਨੇ ਬੁੱਧਵਾਰ ਨੂੰ ਮੋਹਾਲੀ ਵਿੱਚ ਕਿਸਾਨ ਆਗੂਆਂ ਨਾਲ ਮੁਲਾਕਾਤ ਕੀਤੀ। ਮੀਟਿੰਗ ਤੋਂ ਬਾਅਦ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਧਰਨੇ ਵਾਲੀ ਥਾਂ ’ਤੇ ਪੁੱਜੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਾਸਮਤੀ ’ਤੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਗ੍ਰਹਿ ਮੰਤਰੀ ਸ਼ਾਹ ਨਾਲ ਗੱਲਬਾਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਕਿਸਾਨ ਕਣਕ ਦੀ ਘੱਟ ਝਾੜ ਦੇ ਬਦਲੇ 500 ਰੁਪਏ ਪ੍ਰਤੀ ਏਕੜ ਬੋਨਸ ਦੀ ਮੰਗ ਕਰ ਰਹੇ ਹਨ। ਇਸ ਉੱਤੇ ਮਾਨ ਸ਼ਾਹ ਨਾਲ ਗੱਲਬਾਤ ਕਰਨਗੇ।

Also Read: ਮਹਿੰਗਾਈ ਦੀ ਮਾਰ, ਘਰੇਲੂ ਗੈਸ ਸਿਲੰਡਰ 1000 ਰੁਪਏ ਦੇ ਪਾਰ, ਜਾਣੋ ਹੁਣ ਕਿੰਨਾ ਹੋਇਆ ਰੇਟ

ਕੇਂਦਰੀ ਅਰਧ-ਸੈਨਿਕ ਬਲ ਦੀਆਂ 10 ਕੰਪਨੀਆਂ ਮੰਗੀਆਂ
ਪੰਜਾਬ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਰਕਾਰ ਨੇ ਅਰਧ ਸੈਨਿਕ ਬਲਾਂ ਦੀਆਂ 10 ਕੰਪਨੀਆਂ ਮੰਗੀਆਂ ਹਨ। ਡੀਜੀਪੀ ਵੀਕੇ ਭਾਵਰਾ ਨੇ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਇਨ੍ਹਾਂ ਕੰਪਨੀਆਂ ਨੂੰ ਜੂਨ ਮਹੀਨੇ ਲਈ ਵਿਸ਼ੇਸ਼ ਤੌਰ 'ਤੇ ਬੁਲਾਇਆ ਜਾ ਰਿਹਾ ਹੈ। ਇਸ ਮਹੀਨੇ ਸਾਕਾ ਨੀਲਾ ਤਾਰਾ ਦੀ ਯਾਦ ਵਿੱਚ ਘੱਲੂਘਾਰਾ ਦਿਵਸ ਮਨਾਇਆ ਜਾਂਦਾ ਹੈ। ਇਸ ਦੌਰਾਨ ਬਹੁਤ ਹੀ ਸੰਵੇਦਨਸ਼ੀਲ ਥਾਵਾਂ 'ਤੇ ਅਰਧ ਸੈਨਿਕ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਸਥਿਤੀ ਨਾ ਵਿਗੜ ਸਕੇ।

In The Market