LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਫਤਿਹਗੜ੍ਹ ਸਾਹਿਬ 'ਚ ਬਣੇਗੀ 1000 ਏਕੜ ਦੀ ਟੈਕਸਟਾਈਲ ਪਾਰਕ, CM ਮਾਨ ਨੇ ਕੇਂਦਰ ਨੂੰ ਭੇਜਿਆ ਪ੍ਰਸਤਾਵ

7 sep bhagwant

ਚੰਡੀਗੜ੍ਹ- ਫਤਿਹਗੜ੍ਹ ਸਾਹਿਬ ਵਿੱਚ ਹੁਣ ਪ੍ਰਧਾਨ ਮੰਤਰੀ ਮਿੱਤਰ ਸਕੀਮ ਤਹਿਤ ਟੈਕਸਟਾਈਲ ਪਾਰਕ ਬਣਾਇਆ ਜਾਵੇਗਾ। ਪੰਜਾਬ ਸਰਕਾਰ ਇਸ ਪ੍ਰਧਾਨ ਮੰਤਰੀ ਮੈਗਾ ਇੰਟੀਗ੍ਰੇਟਿਡ ਟੈਕਸਟਾਈਲ ਅਤੇ ਐਪੇਰਲ ਪਾਰਕ ਲਈ 1000 ਏਕੜ ਜ਼ਮੀਨ ਦੇਵੇਗੀ। ਸੀਐਮ ਭਗਵੰਤ ਮਾਨ ਨੇ ਇਸ ਲਈ ਕੇਂਦਰ ਨੂੰ ਪ੍ਰਸਤਾਵ ਭੇਜਿਆ ਹੈ।

Also Read: BSF ਨੇ ਫਾਜ਼ਿਲਕਾ ’ਚ ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ, ਕਾਰਤੂਸ ਵੀ ਮਿਲੇ

ਇਸ ਸਬੰਧੀ ਕੇਂਦਰੀ ਕੱਪੜਾ ਮੰਤਰੀ ਪਿਊਸ਼ ਗੋਇਲ ਨੂੰ ਪੱਤਰ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਇਹ ਪਾਰਕ ਲੁਧਿਆਣਾ ਦੇ ਮੱਤੇਵਾੜਾ ਵਿੱਚ ਬਣਾਇਆ ਜਾ ਰਿਹਾ ਸੀ। ਉਥੇ ਮੌਜੂਦ ਲੋਕਾਂ ਨੇ ਇਸ ਦਾ ਵਿਰੋਧ ਕੀਤਾ। ਜਿਸ ਤੋਂ ਬਾਅਦ ਸੀਐੱਮ ਭਗਵੰਤ ਮਾਨ ਨੇ ਇਸ ਨੂੰ ਰੱਦ ਕਰ ਦਿੱਤਾ।

ਪ੍ਰਦੂਸ਼ਣ ਨਾਲ ਸਬੰਧਤ ਨਿਯਮਾਂ ਦੀ ਕੀਤੀ ਜਾਵੇਗੀ ਪਾਲਣਾ
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਇਸ ਪਾਰਕ ਨੂੰ ਬਣਾਉਂਦੇ ਸਮੇਂ ਕੇਂਦਰ ਅਤੇ ਰਾਜ ਦੇ ਪ੍ਰਦੂਸ਼ਣ ਬੋਰਡ ਨਾਲ ਸਬੰਧਤ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਮੁੱਢਲੀ ਸ਼ਰਤ 1000 ਏਕੜ ਜ਼ਮੀਨ ਇਕੋ ਥਾਂ ਹੋਣਾ ਹੈ। ਜਿਸ ਨੂੰ ਪੰਜਾਬ ਸਰਕਾਰ ਨੇ ਫਤਿਹਗੜ੍ਹ ਸਾਹਿਬ ਵਿਖੇ ਲੱਭ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਾਜੈਕਟ ਨਾਲ ਸਬੰਧਤ ਸਾਰੀਆਂ ਜ਼ਰੂਰਤਾਂ ਨੂੰ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ।

Also Read: ਘਰ 'ਚੋਂ ਅਚਾਨਕ ਮਿਲੇ 9 ਪੁਰਾਣੇ ਨੋਟ, ਵੇਚਿਆ ਤਾਂ ਮਿਲੇ 47 ਲੱਖ ਰੁਪਏ!

ਮਾਨ ਨੇ ਕਿਹਾ- ਪਾਰਕ ਤੋਂ ਦੇਸ਼ ਦਾ ਟੈਕਸਟਾਈਲ ਬਣੇਗਾ ਪੰਜਾਬ
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਫਤਿਹਗੜ੍ਹ ਸਾਹਿਬ ਵਿੱਚ ਇਸ ਪਾਰਕ ਦੇ ਬਣਨ ਨਾਲ ਪੰਜਾਬ ਦੇਸ਼ ਦਾ ਟੈਕਸਟਾਈਲ ਹੱਬ ਬਣ ਜਾਵੇਗਾ। ਇਸ ਪ੍ਰੋਜੈਕਟ ਨਾਲ ਪੰਜਾਬ ਵਿੱਚ ਉਦਯੋਗਿਕ ਵਿਕਾਸ ਹੋਵੇਗਾ। ਇਸ ਨਾਲ ਜਿੱਥੇ ਨਿਵੇਸ਼ਕਾਂ ਨੂੰ ਆਕਰਸ਼ਿਤ ਕੀਤਾ ਜਾਵੇਗਾ, ਉੱਥੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ।

In The Market