LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

'ਸਰਕਾਰੀ ਜ਼ਮੀਨਾਂ ਦੇ ਕਬਜ਼ੇ ਛੱਡ ਦਿਓ ਨਹੀਂ ਤਾਂ ਪਾਏ ਜਾਣਗੇ ਨਵੇਂ ਪਰਚੇ ਤੇ ਪੁਰਾਣੇ ਖਰਚੇ'

11m parche

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਖਤ ਚਿਤਾਵਨੀ ਦਿੱਤੀ ਹੈ। ਮਾਨ ਨੇ ਸਾਫ ਸ਼ਬਦਾਂ ਵਿਚ ਆਖ ਦਿੱਤਾ ਹੈ ਕਿ ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ, ਨੂੰ ਅਪੀਲ ਹੈ ਕਿ 31 ਮਈ ਤੱਕ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਹਵਾਲੇ ਕਰ ਦੇਣ। ਅਜਿਹਾ ਨਾ ਕਰਨ ਉਤੇ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।

Also Read: ਮੋਹਾਲੀ ਅਟੈਕ ਮਾਮਲੇ 'ਚ ਪੁਲਿਸ ਦੇ ਅਹਿਮ ਖੁਲਾਸੇ, ਬਰਾਮਦ ਕੀਤਾ ਰਾਕਟ ਲਾਂਚਰ

ਭਗਵਾਨ ਮਾਨ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ ਹੈ- ਜਿਹੜੇ ਵਿਅਕਤੀਆਂ ਨੇ ਸਰਕਾਰੀ ਜਾਂ ਪੰਚਾਇਤੀ ਜ਼ਮੀਨਾਂ ਉਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਨੇ, ਭਾਵੇਂ ਉਹ ਰਾਜਨੀਤਕ ਲੋਕ ਜਾਂ ਅਫਸਰ ਹਨ, ਜਾਂ ਫੇਰ ਕੋਈ ਰਸੂਖਦਾਰ ਲੋਕ ਨੇ..ਓਹਨਾਂ ਨੂੰ ਮੈਂ ਅਪੀਲ ਕਰਦਾ ਹਾਂ ਕਿ 31 ਮਈ ਤੱਕ ਆਪਣੇ ਨਾਜਾਇਜ਼ ਕਬਜ਼ੇ ਛੱਡ ਕੇ ਜ਼ਮੀਨਾਂ ਸਰਕਾਰ ਨੂੰ ਦੇ ਦੇਣ .ਨਹੀਂ ਤਾਂ ਪੁਰਾਣੇ ਖ਼ਰਚੇ ਅਤੇ ਨਵੇਂ ਪਰਚੇ ਪਾਏ ਜਾ ਸਕਦੇ ਨੇ...

Also Read: ਟਰਾਂਸਪੋਰਟ ਵਿਭਾਗ 'ਚ 5 ਅਧਿਕਾਰੀਆਂ ਦੇ ਤਬਾਦਲੇ, ਦੇਖੋ ਪੂਰੀ ਲਿਸਟ

ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਲ਼ਈ ਮੁਹਿੰਮ ਵਿੱਢੀ ਹੋਈ ਹੈ। ਪੰਚਾਇਤ ਮੰਤਰੀ ਦੀਆਂ ਕੋਸ਼ਿਸ਼ਾਂ ਸਦਕਾ ਹੁਣ ਤੱਕ ਸੈਂਕੜੇ ਏਕੜ ਸਰਕਾਰੀ ਜ਼ਮੀਨ ਤੋਂ ਕਬਜ਼ੇ ਛੁਡਵਾਏ ਗਏ ਹਨ। ਇਹ ਜ਼ਮੀਨਾਂ ਲੋਕਾਂ ਨੇ ਕਈ ਸਾਲਾਂ ਤੋਂ ਨੱਪੀਆਂ ਹੋਈਆਂ ਹਨ। ਪਰ ਕਦੇ ਵੀ ਕਿਸੇ ਸਰਕਾਰ ਨੇ ਅਜਿਹੇ ਲੋਕਾਂ ਨੂੰ ਹੱਥ ਨਹੀਂ ਪਾਇਆ। ਹੁਣ ਮਾਨ ਸਰਕਾਰ ਨੇ ਇਸ ਪਾਸੇ ਸਖਤੀ ਨਾਲ ਕਦਮ ਚੁੱਕੇ ਹਨ। ਜਿਸ ਨੂੰ ਭਰਵਾਂ ਹੁੰਗਾਰਾ ਵੀ ਮਿਲ ਰਿਹਾ ਹੈ।

In The Market