LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਮਾਨ ਦੀ ਹੋਈ ਅਮਿਤ ਸ਼ਾਹ ਨਾਲ ਮੁਲਾਕਾਤ, ਕਿਹਾ- 'ਰਾਸ਼ਟਰੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ'

19may amit mann

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਲਈ ਰਾਸ਼ਟਰੀ ਸੁਰੱਖਿਆ ਤੋਂ ਵੱਧ ਕੁਝ ਵੀ ਮਹੱਤਵਪੂਰਨ ਨਹੀਂ ਹੈ। ਇਹ ਦੇਸ਼ ਰਹੇਗਾ ਤਾਂ ਅਸੀਂ ਜੀਵਾਂਗੇ। ਕੋਈ ਨਾ ਕੋਈ ਮੰਤਰੀ ਜਾਂ ਮੁੱਖ ਮੰਤਰੀ ਰਹੇਗਾ। ਅਸੀਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਸ ਲਈ ਕੰਮ ਕਰਾਂਗੇ। ਮਾਨ ਨੇ ਵੀਰਵਾਰ ਨੂੰ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਮਾਨ ਨੇ ਕਿਹਾ ਕਿ ਗ੍ਰਹਿ ਮੰਤਰੀ ਸ਼ਾਹ ਨਾਲ ਇਹ ਮੇਰੀ ਪਹਿਲੀ ਮੁਲਾਕਾਤ ਸੀ। ਜਿਸ 'ਚ ਦੋਵਾਂ ਵਿਚਾਲੇ ਸਕਾਰਾਤਮਕ ਚਰਚਾ ਹੋਈ ਹੈ।

Also Read: ਸਿੱਧੂ ਨੂੰ ਸਜ਼ਾ ਤੋਂ ਬਾਅਦ ਪੀੜਤ ਪਰਿਵਾਰ ਦਾ ਬਿਆਨ, ਕਿਹਾ- 'ਰੱਬ ਦੇ ਘਰ ਦੇਰ ਹੈ...'

ਮਾਨ ਨੇ ਕਿਹਾ ਕਿ ਉਹ ਕਿਸੇ ਨੂੰ ਵੀ ਪੰਜਾਬ ਵਿੱਚ ਨਫ਼ਰਤ ਦਾ ਬੀਜ ਨਹੀਂ ਬੀਜਣ ਦੇਣਗੇ। ਇਸ ਦੇ ਲਈ ਕੇਂਦਰ ਨੇ ਪਹਿਲਾਂ ਸਾਨੂੰ ਅਰਧ ਸੈਨਿਕ ਬਲਾਂ ਦੀਆਂ 10 ਕੰਪਨੀਆਂ ਮੁਹੱਈਆ ਕਰਵਾਈਆਂ ਸਨ। ਅੱਜ ਦੀ ਮੀਟਿੰਗ ਤੋਂ ਬਾਅਦ ਗ੍ਰਹਿ ਮੰਤਰੀ ਸ਼ਾਹ ਨੇ ਕਿਹਾ ਹੈ ਕਿ ਸ਼ਾਮ ਤੱਕ 10 ਹੋਰ ਕੰਪਨੀਆਂ ਨੂੰ ਪੰਜਾਬ ਭੇਜਣ ਦੇ ਆਦੇਸ਼ ਦਿੱਤੇ ਜਾਣਗੇ।

Also Read: ਸਿੱਧੂ ਨੂੰ ਸਜ਼ਾ ਮਾਮਲੇ 'ਤੇ ਬੋਲੇ ਸੁਖਬੀਰ ਬਾਦਲ, 'ਪੀੜਤ ਪਰਿਵਾਰ ਨੂੰ 34 ਸਾਲ ਬਾਅਦ ਮਿਲਿਆ ਇਨਸਾਫ'

ਬੋਨਸ, ਐੱਮਐੱਸਪੀ ਬਾਰੇ ਵੀ ਕੀਤੀ ਚਰਚਾ
ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਦੇ ਬੋਨਸ ਬਾਰੇ ਕੇਂਦਰੀ ਗ੍ਰਹਿ ਮੰਤਰੀ ਸ਼ਾਹ ਨਾਲ ਵੀ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਝਾੜ ਘੱਟ ਗਿਆ ਹੈ ਅਤੇ ਦਾਣਾ ਸੁੰਗੜ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਯੂਨੀਅਨ 500 ਰੁਪਏ ਪ੍ਰਤੀ ਏਕੜ ਦੀ ਮੰਗ ਕਰ ਰਹੀ ਹੈ। ਜਿੰਨਾ ਹੋ ਸਕੇ ਕੇਂਦਰ ਨੂੰ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਬਾਸਮਤੀ 'ਤੇ ਘੱਟੋ-ਘੱਟ ਸਮਰਥਨ ਮੁੱਲ ਬਾਰੇ ਵੀ ਚਰਚਾ ਹੋਈ। ਇਸ ਤੋਂ ਇਲਾਵਾ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਵਿੱਚ ਪੰਜਾਬ ਦਾ ਪੁਰਾਣਾ ਕੋਟਾ ਬਹਾਲ ਕਰਨ ਦੀ ਮੰਗ ਕੀਤੀ ਗਈ ਹੈ।

Also Read: 34 ਸਾਲ ਪੁਰਾਣੇ ਰੋਡ ਰੇਜ ਮਾਮਲੇ 'ਚ ਨਵਜੋਤ ਸਿੱਧੂ ਨੂੰ ਜੇਲ੍ਹ, ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ
https://livingindianews.co.in/punjab/malwa/navjot-sidhu-jailed-in-34-year-old-road-rage-case-supreme-court

In The Market