LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਕਾਂਗਰਸ ਕਲੇਸ਼ : ਮੁੱਖ ਮੰਤਰੀ ਦੇ ਅਸਤੀਫ਼ੇ ਦੀਆਂ ਖ਼ਬਰਾਂ 'ਤੇ ਕੈਪਟਨ ਦਾ ਬਿਆਨ

cm hy

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਸਿਆਸੀ ਹੱਲ ਚੱਲ ਵੀ ਵੱਧਦੀ ਜਾ ਰਹੀ ਹੈ। ਇਸ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (CM Amarinder Singh) ਦੇ ਅਸਤੀਫੇ ਦੀਆਂ ਖਬਰਾਂ ਸਾਹਮਣੇ ਆ ਰਹੀ ਹਨ।  ਇਸ ਦੌਰਾਨ ਬੀਤੇ ਦਿਨੀ (Navjot Singh Sidhu) ਨਵਜੋਤ ਸਿੰਘ ਸਿੱਧੂ ਨਾਲ ਰਾਜਨੀਤਿਕ ਲੜਾਈ ਦੌਰਾਨ ਆਪਣੇ ਅਸਤੀਫੇ ਦੀਆਂ ਖਬਰਾਂ ਨੂੰ ਖਾਰਜ ਕਰ ਦਿੱਤਾ।

ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ (Ravin Thukral) ਨੇ ਉਨ੍ਹਾਂ ਦੇ ਅਸਤੀਫੇ ਦੀਆਂ ਖ਼ਬਰਾਂ ਨੂੰ “humbug” ਕਰਾਰ ਦਿੰਦੇ ਹੋਏ ਸਪੱਸ਼ਟ ਕੀਤਾ ਕਿ ਉਨ੍ਹਾਂ ਨੇ ਨਾ ਤਾਂ ਅਸਤੀਫਾ ਦਿੱਤਾ ਹੈ ਅਤੇ ਨਾ ਹੀ ਅਜਿਹਾ ਕਰਨ ਦੀ ਪੇਸ਼ਕਸ਼ ਕੀਤੀ ਹੈ।

 

ਰਵੀਨ ਠੁਕਰਾਲ ਦਾ ਟਵੀਟ--- 
ਠੁਕਰਾਲ ਨੇ ਕਿਹਾ, "ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫਾ ਦੇਣ ਦੀਆਂ ਮੀਡੀਆ ਰਿਪੋਰਟਾਂ ਅਫਵਾਹ ਹਨ। ਉਨ੍ਹਾਂ ਨੇ ਨਾਹ ਤਾਂ ਅਜਿਹਾ ਕੁਝ ਕੀਤਾ ਹੈ ਅਤੇ ਨਾ ਹੀ ਅਜਿਹਾ ਕਰਨ ਦੀ ਪੇਸ਼ਕਸ਼ ਕੀਤੀ ਹੈ। ਉਹ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਕਾਂਗਰਸ ਨੂੰ ਜਿੱਤ ਦਿਵਾਉਣਗੇ, ਜਿਵੇਂ ਕਿ ਉਨ੍ਹਾਂ ਨੇ 2017 ਵਿੱਚ ਕੀਤਾ ਸੀ।

 

"ਸਿੱਧੂ ਅਤੇ ਸਿੰਘ ਦੋਵੇਂ ਇੱਕ-ਦੂਜੇ ਨਾਲ ਤਕਰਾਰਬਾਜ਼ੀ ਕਰ ਰਹੇ ਹਨ ਅਤੇ ਇੱਕ ਦੂਜੇ ਖਿਲਾਫ ਜਨਤਕ ਬਿਆਨਬਾਜ਼ੀ ਕਰਦੇ ਹੋਏ ਪਾਰਟੀ ਨੂੰ ਮਾਲੇਕਰਜੁਨ ਖੜਗੇ ਦੀ ਅਗਵਾਈ ਵਿਚ ਤਿੰਨ ਮੈਂਬਰੀ ਪੈਨਲ ਗਠਿਤ ਕਰਨ ਦਾ ਫ਼ੈਸਲਾ ਕਰਦੇ ਹੋਏ ਧੜੇਬੰਦੀ ਨੂੰ ਖ਼ਤਮ ਕਰਨ ਲਈ ਕਿਹਾ ਹੈ।

 

In The Market