LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਤੋਂ ਵੱਡੀ ਰਾਹਕ, ਜੰਗਲਾਤ ਘੁਟਾਲੇ 'ਚ ਸਾਬਕਾ ਕਾਂਗਰਸੀ ਮੰਤਰੀ ਨੂੰ ਮਿਲੀ ਜ਼ਮਾਨਤ

5 sep dharamsot

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਮਿਲ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਇਹ ਰਾਹਤ ਦਿੱਤੀ। ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਵੀ ਜ਼ਮਾਨਤ ਮਿਲ ਗਈ ਹੈ। ਹਾਲਾਂਕਿ ਇਸ ਸਬੰਧੀ ਹਾਈ ਕੋਰਟ ਦਾ ਵਿਸਥਾਰਤ ਹੁਕਮ ਆਉਣਾ ਬਾਕੀ ਹੈ। ਧਰਮਸੋਤ ਅਤੇ ਦਲਜੀਤ ਗਿਲਜੀਆਂ ਇਸ ਸਮੇਂ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਜੇਲ੍ਹ ਵਿੱਚ ਹਨ। ਪਿਛਲੀ ਸੁਣਵਾਈ ਦੌਰਾਨ ਸਰਕਾਰ ਅਤੇ ਸਾਬਕਾ ਮੰਤਰੀ ਦੇ ਵਕੀਲਾਂ ਵਿਚਾਲੇ ਬਹਿਸ ਹੋਈ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

Also Read: ਬ੍ਰਿਟੇਨ ਨੂੰ ਅੱਜ ਮਿਲੇਗਾ ਨਵਾਂ ਪ੍ਰਧਾਨ ਮੰਤਰੀ, ਰਿਸ਼ੀ ਸੁਨਕ ਨੇ ਨਤੀਜਿਆਂ ਤੋਂ ਪਹਿਲਾਂ ਕਿਹਾ- ਜੇ ਹਾਰਿਆ ਤਾਂ...

ਜੰਗਲਾਤ ਘੁਟਾਲੇ ਦਾ ਦੋਸ਼ੀ ਸਾਬਕਾ ਮੰਤਰੀ


ਸਾਬਕਾ ਮੰਤਰੀ ਧਰਮਸੋਤ ਅਤੇ ਗਿਲਜੀਆਂ 'ਤੇ ਜੰਗਲਾਤ ਘੁਟਾਲੇ ਦੇ ਦੋਸ਼ ਹਨ। ਧਰਮਸੋਤ 'ਤੇ ਦੋਸ਼ ਹੈ ਕਿ ਉਸ ਨੇ ਦਰੱਖਤ ਕੱਟਣ ਲਈ 500 ਰੁਪਏ ਰਿਸ਼ਵਤ ਲੈਂਦੇ ਸਨ। ਜਿਸ ਕਾਰਨ ਉਨ੍ਹਾਂ ਦੇ ਤਕਰੀਬਨ ਸਵਾ ਕਰੋੜ ਰੁਪਏ ਰਿਸ਼ਵਤ ਲੈਣ ਦਾ ਖੁਲਾਸਾ ਹੋਇਆ। ਜਿਸ ਤੋਂ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ ਅਮਲੋਹ ਸਥਿਤ ਘਰ ਤੋਂ ਤੜਕੇ ਗ੍ਰਿਫਤਾਰ ਕਰ ਲਿਆ। ਉਦੋਂ ਤੋਂ ਉਹ ਜੇਲ੍ਹ ਵਿੱਚ ਹਨ। ਸੰਗਤ ਸਿੰਘ ਗਿਲਜੀਆਂ ਵੀ ਇਸੇ ਕੇਸ ਵਿੱਚ ਮੁਲਜ਼ਮ ਹਨ। ਜਿਨ੍ਹਾਂ ਨੂੰ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਚੁੱਕੀ ਹੈ ਪਰ ਉਨ੍ਹਾਂ ਦੇ ਭਤੀਜੇ ਦਲਜੀਤ ਗਿਲਜੀਆਂ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਉਹ ਜੇਲ੍ਹ ਵਿੱਚ ਵੀ ਬੰਦ ਹੈ।

Also Read: ਅਧਿਆਪਕ ਦਿਵਸ 'ਤੇ CM ਭਗਵੰਤ ਮਾਨ ਦਾ ਵੱਡਾ ਤੋਹਫਾ, ਗੈਸਟ ਫੈਕਲਟੀ ਲਾਗੂ ਤੇ ਮਾਣ ਭੱਤਾ ਵੀ ਵਧਿਆ

'ਆਪ' ਸਰਕਾਰ ਦੇ ਰਾਡਾਰ 'ਤੇ ਪੰਜਾਬ ਦੇ ਕਾਂਗਰਸੀ


ਪੰਜਾਬ ਦੀ 'ਆਪ' ਸਰਕਾਰ ਦੇ ਰਾਡਾਰ 'ਤੇ ਕਾਂਗਰਸ ਦੇ ਕਈ ਸਾਬਕਾ ਮੰਤਰੀ ਹਨ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਬਕਾ ਮੰਤਰੀ ਅਮਰਿੰਦਰ ਰਾਜਾ ਵੜਿੰਗ ਖਿਲਾਫ ਬੱਸ ਬਾਡੀ ਮਾਮਲੇ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਖਿਲਾਫ ਅਰਵਿੰਦ ਕੇਜਰੀਵਾਲ ਦੀ ਫਰਜ਼ੀ ਚਿੱਠੀ ਵਾਇਰਲ ਕਰਨ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਤ੍ਰਿਪਤ ਰਜਿੰਦਰ ਬਾਜਵਾ 'ਤੇ ਜ਼ਮੀਨਾਂ ਵੇਚਣ ਅਤੇ ਸੁਖਜਿੰਦਰ ਰੰਧਾਵਾ ਨੂੰ ਬਦਨਾਮ ਗੈਂਗਸਟਰ ਮੁਖਤਾਰ ਅੰਸਾਰੀ ਨੂੰ ਵੀਆਈਪੀ ਟ੍ਰੀਟਮੈਂਟ ਦੇ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

In The Market