LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਕਾਂਗਰਸ 'ਚ ਘਮਸਾਣ, ਇੰਚਾਰਜ ਹਰੀਸ਼ ਚੌਧਰੀ ਵਲੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਨੋਟਿਸ

29 aug khaira

ਚੰਡੀਗੜ੍ਹ- ਪੰਜਾਬ ਕਾਂਗਰਸ ਵਿੱਚ ਕਲੇਸ਼ ਵਧ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਵਿਧਾਇਕ ਸੁਖਪਾਲ ਖਹਿਰਾ ਨੂੰ ਨੋਟਿਸ ਭੇਜਿਆ ਹੈ। ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਖਹਿਰਾ ਨੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਦਾ ਧਰਨਾ ਚੁੱਕਣ ਦੀ ਸਲਾਹ ਦਿੱਤੀ ਸੀ। ਇਹ ਧਰਨਾ ਟੈਂਡਰ ਘੁਟਾਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਸਮਰਥਨ ਵਿੱਚ ਸੀ। ਪਾਰਟੀ ਇੰਚਾਰਜ ਨੇ ਖਹਿਰਾ ਤੋਂ ਵੜਿੰਗ ਜਾਂ ਪਾਰਟੀ ਫੋਰਮ ਦੀ ਬਜਾਏ ਸੋਸ਼ਲ ਮੀਡੀਆ 'ਤੇ ਗੱਲ ਕਰਨ 'ਤੇ ਜਵਾਬ ਮੰਗਿਆ ਹੈ।

ਇਸ ਤੋਂ ਪਹਿਲਾਂ ਵੜਿੰਗ ਨੇ ਖਹਿਰਾ ਨੂੰ ਵੀ ਕਿਹਾ ਕਿ ਬਿਨਾਂ ਪੁੱਛੇ ਸਲਾਹ ਨਾ ਦਿੱਤੀ ਜਾਵੇ। ਇਸ ਨਾਲ ਕਦਰ ਘਟਦੀ ਹੈ। ਇਸ 'ਤੇ ਖਹਿਰਾ ਨੇ ਪਲਟਵਾਰ ਕਰਦੇ ਹੋਏ ਕਿਹਾ ਕਿ ਨੇਤਾਵਾਂ ਨੂੰ ਛੋਟੇ ਤੋਂ ਛੋਟੇ ਵਰਕਰ ਦੀ ਸਲਾਹ ਨੂੰ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।

ਦੂਜੇ ਵਿਧਾਇਕ ਸੰਦੀਪ ਜਾਖੜ ਵੀ ਖੋਲ੍ਹ ਚੁੱਕੇ ਮੋਰਚਾ
ਅਬੋਹਰ ਤੋਂ ਕਾਂਗਰਸੀ ਵਿਧਾਇਕ ਸੰਦੀਪ ਜਾਖੜ ਨੇ ਵੀ ਖਹਿਰਾ ਦੇ ਬਹਾਨੇ ਮੋਰਚਾ ਖੋਲ੍ਹ ਦਿੱਤਾ ਹੈ। ਜਾਖੜ ਨੇ ਰਾਜਾ ਵੜਿੰਗ ਨੂੰ ਹੰਕਾਰੀ ਕਿਹਾ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਵਰਗੇ ਸੀਨੀਅਰ ਆਗੂ ਨੂੰ ਜਨਤਕ ਤੌਰ 'ਤੇ ਝਿੜਕਣਾ ਪ੍ਰਧਾਨ ਦੇ ਹੰਕਾਰ ਨੂੰ ਦਰਸਾਉਂਦਾ ਹੈ। ਇਸ ਤਰ੍ਹਾਂ ਇੱਜ਼ਤ ਨਹੀਂ ਮਿਲੇਗੀ।

ਪ੍ਰਨੀਤ ਕੌਰ ਦੇ ਖਿਲਾਫ ਪ੍ਰਤਾਪ ਬਾਜਵਾ ਖੜੇ
ਕਾਂਗਰਸ ਵਿਧਾਇਕ ਦਲ (ਸੀਐੱਲਪੀ) ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਟਿਆਲਾ ਤੋਂ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਮੈਂ ਦਿੱਲੀ ਦੇ ਆਗੂਆਂ ਨਾਲ ਗੱਲ ਕੀਤੀ ਹੈ। ਪ੍ਰਨੀਤ ਹੁਣ ਕਾਂਗਰਸ ਵਿੱਚ ਨਹੀਂ ਹੈ। ਉਨ੍ਹਾਂ ਨੂੰ ਅੱਗੇ ਦੀਆਂ ਟਿਕਟਾਂ ਵੀ ਨਹੀਂ ਮਿਲਣਗੀਆਂ। ਪ੍ਰਨੀਤ ਜਲਦੀ ਹੀ ਭਾਜਪਾ 'ਚ ਸ਼ਾਮਲ ਹੋਣਗੇ।

In The Market