LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਨੇ ਮਹਾਰਾਣੀ ਪ੍ਰਨੀਤ ਕੌਰ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ

24n parneet

ਚੰਡੀਗੜ੍ਹ- ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ (Punjab Congress In Charge Harish Chaudhary) ਨੇ ਪਟਿਆਲਾ (Patiala) ਤੋਂ ਸੰਸਦ ਮੈਂਬਰ (MP) ਤੇ ਪੰਜਾਬ (Punjab) ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Amarinder Singh) ਦੀ ਪਤਨੀ ਮਹਾਰੀਣੀ ਪ੍ਰਨੀਤ ਕੌਰ (Preneet Kaur) ਨੂੰ ਨੋਟਿਸ ਜਾਰੀ ਕਰ ਪਾਰਟੀ ਵਿਰੋਧੀ ਗਤੀਵਿਧੀਆਂ ਉੱਤੇ ਉਨ੍ਹਾਂ ਦੇ ਰੁਖ ਨੂੰ ਸਾਫ ਕਰਨ ਲਈ 7 ਦਿਨਾਂ ਦਾ ਸਮਾਂ ਦਿੱਤਾ ਹੈ।

Also Read: ਰੇਲਵੇ 'ਚ 10ਵੀਂ ਪਾਸ ਨੌਜਵਾਨਾਂ ਲਈ ਨਿਕਲੀ ਭਰਤੀ, ਇਸ ਵੈੱਬਸਾਈਟ 'ਤੇ ਕਰੋ ਅਪਲਾਈ

ਨੋਟਿਸ ਵਿਚ ਕਿਹਾ ਗਿਆ ਹੈ ਕਿ ਪਿਛਲੇ ਕਈ ਦਿਨਾਂ ਤੋਂ ਸਾਨੂੰ ਲਗਾਤਾਰ ਕਾਂਗਰਸੀ ਵਰਕਰਾਂ, ਵਿਧਾਇਕਾਂ, ਪਟਿਆਲਾ ਦੇ ਨੇਤਾਵਾਂ ਅਤੇ ਮੀਡੀਆ ਤੋਂ ਤੁਹਾਡੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਦੀਆਂ ਰਿਪੋਰਟਾਂ ਮਿਲ ਰਹੀਆਂ ਹਨ। ਇਹ ਜਾਣਕਾਰੀ ਅਤੇ ਖਬਰਾਂ ਉਦੋਂ ਤੋਂ ਹੀ ਆ ਰਹੀਆਂ ਹਨ ਜਦੋਂ ਤੁਹਾਡੇ ਪਤੀ ਕੈਪਟਨ ਅਮਰਿੰਦਰ ਸਿੰਘ ਜੀ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਆਪਣੀ ਪਾਰਟੀ 'ਪੰਜਾਬ ਲੋਕ ਕਾਂਗਰਸ' ਦੀ ਸਥਾਪਨਾ ਕੀਤੀ ਹੈ। ਸਾਨੂੰ ਤੁਹਾਡੇ ਪਤੀ ਦੀ ਪਾਰਟੀ ਦਾ ਸਾਥ ਦੇਣ ਬਾਰੇ ਮੀਡੀਆ ਵਿੱਚ ਤੁਹਾਡੇ ਖੁੱਲ੍ਹੇ ਐਲਾਨਾਂ ਤੋਂ ਵੀ ਜਾਣੂ ਕਰਵਾਇਆ ਗਿਆ ਹੈ। ਕਿਰਪਾ ਕਰਕੇ ਸੱਤ ਦਿਨਾਂ ਦੇ ਅੰਦਰ ਇਸ ਮੁੱਦੇ 'ਤੇ ਆਪਣਾ ਸਟੈਂਡ ਸਪੱਸ਼ਟ ਕਰੋ ਨਹੀਂ ਤਾਂ ਪਾਰਟੀ ਲੋੜੀਂਦੀ ਅਨੁਸ਼ਾਸਨੀ ਕਾਰਵਾਈ ਕਰਨ ਲਈ ਮਜਬੂਰ ਹੋਵੇਗੀ। 

Also Read: ਸ਼੍ਰੀਨਗਰ ਦੇ ਰਾਮਬਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਤਿੰਨ ਅੱਤਵਾਦੀ ਢੇਰ

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਮੁੱਖ ਮੰਤਰੀ ਅਹੁਤੇ ਤੋਂ ਅਸਤੀਫੇ ਤੋਂ ਬਾਅਦ ਕਾਂਗਰਸ ਦੀ ਮੈਂਬਰੀ ਤੋਂ ਵੀ ਅਸਤੀਫਾ ਦੇ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਪਾਰਟੀ ਦਾ ਵੀ ਐਲਾਨ ਕਰ ਦਿੱਤਾ ਤੇ ਇਸ ਵੇਲੇ ਉਨ੍ਹਾਂ ਦੇ ਭਾਜਪਾ ਨਾਲ ਗਠਜੋੜ ਕਰਨ ਦੀਆਂ ਚਰਚਾਵਾਂ ਦਾ ਬਾਜ਼ਾਰ ਗਰਮ ਹੈ।

Also Read: CM ਵੱਲੋਂ ਲੋੜਵੰਦਾਂ ਤੇ ਬੇਘਰਿਆਂ ਨੂੰ ਪਲਾਟ ਦੇਣ ਤੇ ਬਿਜਲੀ ਮੀਟਰ ਤੁਰੰਤ ਜੋੜਨ ਸਣੇ ਕਈ ਮੰਗਾਂ ਪ੍ਰਵਾਨ

In The Market