LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਕਾਂਗਰਸ ਵਲੋਂ 'ਆਵਾਜ਼ ਪੰਜਾਬ ਦੀ' ਮੈਨੀਫੈਸਟੋ ਮੁਹਿੰਮ ਦੀ ਕੀਤੀ ਸ਼ੁਰੂਆਤ

14d bajwa

ਚੰਡੀਗੜ੍ਹ : ਕਾਂਗਰਸ (Congress) ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਕਾਂਗਰਸ ਭਵਨ (Punjab Congress Bhawan) ਵਿਖੇ 'ਆਵਾਜ਼ ਪੰਜਾਬ ਦੀ' ਮੈਨੀਫੈਸਟੋ ਮੁਹਿੰਮ (Manifesto Campaign) ਦੀ ਸ਼ੁਰੂਆਤ ਕੀਤੀ ਗਈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਦਾ ਡਰਾਫਟ 15 ਦਿਨਾਂ ਅੰਦਰ ਤਿਆਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਮੈਨੀਫੈਸਟੋ 'ਚ ਜੋ ਵੀ ਕਮੀ-ਪੇਸ਼ੀ ਹੋਵੇਗੀ, ਉਸ 'ਚ ਸੁਧਾਰ ਲਿਆਂਦਾ ਜਾਵੇਗਾ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਵੱਲੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ ਚੇਅਰਮੈਨ ਲਾਇਆ ਗਿਆ ਹੈ। ਇਸ ਤੋਂ ਬਾਅਦ ਅੱਜ ਉਨ੍ਹਾਂ ਵੱਲੋਂ ਮੈਨੀਫੈਸਟੋ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। 

Also Read: Urvashi Rautela ਨੇ ਨੇਤਨਯਾਹੂ ਨੂੰ ਸਿਖਾਈ ਹਿੰਦੀ, ਕਿਹਾ 'ਸਭ ਸ਼ਾਨਦਾਰ, ਸਭ ਵਧੀਆ'

 

ਉਨ੍ਹਾਂ ਕਿਹਾ ਕਿ ਕਾਂਗਰਸ ਦਾ ਮੁੱਖ ਮਕਸਦ ਸੂਬੇ ਅੰਦਰ ਸਿੱਖਿਆ, ਸਿਹਤ ਸਹੂਲਤਾਂ ਅਤੇ ਹੋਰ ਮੁੱਦਿਆਂ ਵੱਲ ਧਿਆਨ ਕੇਂਦਰਿਤ ਕਰਨਾ ਹੈ ਤਾਂ ਕਿ ਪੰਜਾਬ ਨੂੰ ਖ਼ੁਸ਼ਹਾਲ ਬਣਾਇਆ ਜਾ ਸਕੇ। ਬਾਜਵਾ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਸੂਬੇ ਦੇ ਹਜ਼ਾਰਾਂ ਲੋਕਾਂ ਦੀਆਂ ਜਾਨਾਂ ਗਈਆਂ ਹਨ ਅਤੇ ਇਨ੍ਹਾਂ ਸਾਰੀਆਂ ਚੀਜ਼ਾਂ ਵੱਲ ਧਿਆਨ ਦੇਣਾ ਪਵੇਗਾ।

Also Read: ਮੁੰਬਈ ਦੇ ਡਾਂਸ ਬਾਰ 'ਤੇ ਪੁਲਿਸ ਦਾ ਛਾਪਾ, ਤਹਿਖਾਨੇ 'ਚ ਇਤਰਾਜ਼ਯੋਗ ਹਾਲਤ 'ਚ ਮਿਲੀਆਂ 17 ਡਾਂਸਰਾਂ

ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਅਜੇ ਆਪਣੇ ਵਾਅਦੇ ਪੂਰੇ ਕਰਨ ਲਈ ਕੁੱਝ ਦਿਨ ਬਾਕੀ ਹਨ ਅਤੇ ਸਭ ਕੁੱਝ ਪੂਰਾ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਹੁਤ ਸਾਰੇ ਕੰਮ ਕੀਤੇ ਹਨ ਅਤੇ ਜਿਹੜੇ ਛੋਟੇ-ਛੋਟੇ ਕੰਮ ਰਹਿੰਦੇ ਹਨ, ਉਨ੍ਹਾਂ ਨੂੰ ਵੀ ਪੂਰਾ ਕਰ ਲਿਆ ਜਾਵੇਗਾ।

Also Read: ਬੇਅਦਬੀ ਮਾਮਲੇ 'ਚ ਪੰਜਾਬ ਸਰਕਾਰ ਦੇ ਫ਼ੈਸਲੇ ਖਿਲਾਫ ਹਾਈ ਕੋਰਟ ਪਹੁੰਚਿਆ ਰਾਮ ਰਹੀਮ

In The Market