LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਪਰਿਵਾਰ ਸਣੇ ਹੋਏ ਨਤਮਸਤਕ

15ap raja warring

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (Punjab Pradesh Congress Committee) ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (New President Amarinder Singh Raja Waring) ਸ਼ੁੱਕਰਵਾਰ ਸਵੇਰੇ ਅੰਮ੍ਰਿਤਸਰ ਪਹੁੰਚੇ (Arrived at Amritsar)। ਇਸ ਦੌਰਾਨ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ (Amrita Waring) ਅਤੇ ਧੀ ਏਕਮ ਵੀ ਪੁੱਜੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਰਾਜਾ ਜੀ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਮਿਲੀ ਹੈ ਤੇ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਰਾਜਾ ਜੀ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ। ਉਨਾਂ ਨੇ ਕਿਹਾ ਕਿ ਕਾਂਗਰਸ (Congress) ਦੀ ਆਪਸੀ ਗੁਟਬਾਜ਼ੀ ਕਰਕੇ ਹੀ ਕਾਂਗਰਸ ਦੀ ਹਾਰ ਹੋਈ ਹੈ। ਨਵਜੋਤ ਸਿੱਧੂ (Navjot Sidhu) ਨੂੰ ਮਿਲਣ ਬਾਰੇ ਪੁੱਛਣ 'ਤੇ ਅੰਮ੍ਰਿਤਾ ਵੜਿੰਗ (Amrita Waring) ਨੇ ਕਿਹਾ ਕਿ ਰਾਜਾ ਜੀ ਨੇ ਸਿੱਧੂ ਜੀ ਨੂੰ ਮਿਲਣ ਲਈ ਕਾਲ ਕੀਤੀ ਸੀ ਪਰ ਉਹ ਅਜੇ ਮਿਲਣਾ ਨਹੀਂ ਚਾਹ ਰਹੇ। Also Read : ਜਲੰਧਰ ਵਿਚ ਦੋ ਧਿਰਾਂ ਵਿਚਾਲੇ ਹੋਈ ਫਾਇਰਿੰਗ 'ਚ ਰਾਹਗੀਰ ਨੂੰ ਲੱਗੀ ਗੋਲੀ, ਹਸਪਤਾਲ ਦਾਖਲ


ਉਨ੍ਹਾਂ ਦੇ ਨਾਲ ਵਰਕਿੰਗ ਪ੍ਰੈਜ਼ੀਡੈਂਟ ਭਾਰਤ ਭੂਸ਼ਣ ਆਸ਼ੂ, ਆਪੋਜ਼ਿਸ਼ਨ ਲੀਡਰ ਪ੍ਰਤਾਪ ਸਿਂਘ ਬਾਜਵਾ ਅਤੇ ਡਿਪਟੀ ਲੀਡਰ ਰਾਜ ਕੁਮਾਰ ਚੱਬੇਵਾਲ ਵੀ ਸਨ। ਉਨ੍ਹਾਂ ਦੇ ਇਸ ਦੌਰੇ ਦੌਰਾਨ ਕੁਝ ਚੋਣਵੇਂ ਕਾਂਗਰਸੀ ਚਿਹਰੇ ਵੀ ਨਜ਼ਰ ਆਏ, ਜਦੋਂ ਕਿ ਹੋਰ ਸੀਨੀਅਰ ਲੀਡਰਸ ਨੂੰ ਇਸ ਦੀ ਕੋਈ ਜਾਣਕਾਰੀ ਹੀ ਨਹੀਂ ਦਿੱਤੀ ਗਈ। ਸਵੇਰੇ 4-50 ਵਜੇ ਦੇ ਕਰੀਬ ਅਮਰਿੰਦਰ ਸਿੰਘ ਰਾਜਾ ਵੜਿੰਗ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ। ਉਨ੍ਹਾਂ ਨੇ ਪਾਲਕੀ ਸਾਹਿਬ ਦੀ ਸੇਵਾ ਕੀਤੀ। ਉਨ੍ਹਾਂ ਦੇ ਨਾਲ ਅੰਮ੍ਰਿਤਸਰ ਰੂਰਲ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਅਤੇ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਮਿੱਠੂ ਮਦਾਨ ਵੀ ਸਨ। ਦੌਰੇ ਦੌਰਾਨ ਅਜੇ ਤੱਕ ਰਾਜਾ ਵੜਿੰਗ ਨੇ ਕੋਈ ਸਿਆਸੀ ਬਿਆਨਬਾਜ਼ੀ ਨਹੀਂ ਕੀਤੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਉਹ ਸਿਰਫ ਗੁਰੂਆਂ ਦਾ ਆਸ਼ੀਰਵਾਦ ਪ੍ਰਾਪਤ ਕਰਨ ਆਏ ਹਨ। ਗੋਲਡਨ ਟੈਂਪਲ ਵਿਚ ਮੱਥਾ ਟੇਕਣ ਤੋਂ ਬਾਅਦ ਕਾਂਗਰਸ ਦੀ ਨਵੀਂ ਬ੍ਰਿਗੇਡ ਦੁਰਗਿਆਣਾ ਮੰਦਰ ਵੀ ਗਈ। ਇਥੇ ਦੁਰਗਿਆਣਾ ਮੰਦਰ ਕਮੇਟੀ ਨੇ ਉਨ੍ਹਾਂ ਨੂੰ ਸਨਮਾਨਤ ਕੀਤਾ। ਇਸ ਤੋਂ ਬਾਅਦ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਭਾਰਤ ਭੂਸ਼ਣ ਅਤੇ ਰਾਜ ਕੁਮਾਰ ਚੱਬੇਵਾਲ ਸ਼੍ਰੀ ਰਾਮ ਤੀਰਥ ਵੀ ਗਏ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। 

In The Market