LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

CM ਹਾਊਸ 'ਚ ਧਰਨਾ: ਹਿਰਾਸਤ 'ਚ ਲਏ ਸਾਬਕਾ ਮੰਤਰੀਆਂ ਖ਼ਿਲਾਫ਼ ਕੇਸ ਦਰਜ ਕਰਨ ਦਾ ਵਿਰੋਧ ਕਰ ਰਹੇ ਕਾਂਗਰਸੀ

9 junecm house

ਚੰਡੀਗੜ੍ਹ- ਪੰਜਾਬ ਕਾਂਗਰਸ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਦੇ ਹੱਕ ਵਿੱਚ ਨਿੱਤਰ ਆਈ ਹੈ। ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਦੇ ਅੰਦਰ ਧਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਮਿਲਣ ਦਾ ਸਮਾਂ ਦਿੱਤਾ ਸੀ। ਜਿਸ ਤੋਂ ਬਾਅਦ ਉਹ ਸਵੇਰੇ ਚੰਡੀਗੜ੍ਹ ਪਹੁੰਚੇ ਹਨ। ਇਸ ਧਰਨੇ ਤੋਂ ਬਾਅਦ ਪੁਲਿਸ ਨੇ ਕਾਂਗਰਸੀ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ।

Also Read: ਨਵੀਂ ਐਕਸਾਈਜ਼ ਪਾਲਿਸੀ ਤੋਂ ਬਾਅਦ ਜਾਣੋਂ ਕਿੰਨੀ ਸਸਤੀ ਹੋਵੇਗੀ ਸ਼ਰਾਬ ਤੇ ਬੀਅਰ?

ਉਨ੍ਹਾਂ ਨੂੰ ਪਹਿਲੇ ਅੱਧੇ ਘੰਟੇ ਤੱਕ ਬਾਹਰ ਖੜ੍ਹਾ ਰੱਖਿਆ ਗਿਆ। ਫਿਰ ਅੰਦਰ ਬੁਲਾ ਕੇ ਸਾਰਿਆਂ ਦੀ ਤਲਾਸ਼ੀ ਲਈ ਗਈ। ਮੋਬਾਈਲ ਕੱਢ ਲਏ ਸਨ। ਮਾਨ ਨੇ ਅੰਦਰ ਆ ਕੇ ਉਨ੍ਹਾਂ ਨਾਲ ਮੁਲਾਕਾਤ ਨਹੀਂ ਕੀਤੀ। ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਅਤੇ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕੇਸ ਦਾ ਕਾਂਗਰਸ ਵਿਰੋਧ ਕਰ ਰਹੀ ਹੈ।

ਧਰਮਸੋਤ ਨੇ ਦਰੱਖਤਾਂ ਦੀ ਕਟਾਈ ਵਿਚ ਖਾਧਾ ਕਮਿਸ਼ਨ
ਪੰਜਾਬ ਵਿਜੀਲੈਂਸ ਬਿਊਰੋ ਨੇ ਦਾਅਵਾ ਕੀਤਾ ਕਿ ਸਾਧੂ ਸਿੰਘ ਧਰਮਸੋਤ ਨੇ ਮੰਤਰੀ ਹੁੰਦਿਆਂ ਦਰੱਖਤਾਂ ਦੀ ਕਟਾਈ ਲਈ ਕਮਿਸ਼ਨ ਖਾਧਾ। ਉਹ ਇੱਕ ਦਰੱਖਤ ਲਈ 500 ਰੁਪਏ ਕਮਿਸ਼ਨ ਲੈਂਦਾ ਸੀ। ਕਾਨੂੰਨੀ ਪਰਮਿਟ 'ਤੇ ਕੱਟੇ ਗਏ ਦਰੱਖਤਾਂ ਦੀ ਡੀਲਿੰਗ ਧਰਮਸੋਤ ਦੇ ਬੰਦੇ ਕਰਦੇ ਸਨ। ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਰਹਿ ਚੁੱਕੇ ਧਰਮਸੋਤ ਵੱਲੋਂ ਕਰੀਬ 1.25 ਕਰੋੜ ਦੀ ਰਿਸ਼ਵਤਖੋਰੀ ਦਾ ਖੁਲਾਸਾ ਕਰਨ ਦਾ ਦਾਅਵਾ ਕੀਤਾ ਗਿਆ ਸੀ। ਧਰਮਸੋਤ ਫਿਲਹਾਲ ਵਿਜੀਲੈਂਸ ਬਿਊਰੋ ਦੇ ਰਿਮਾਂਡ 'ਤੇ ਹੈ। ਹਾਲਾਂਕਿ ਧਰਮਸੋਤ ਨੇ ਇਨ੍ਹਾਂ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਹੈ।

Also Read: ਵੱਡੀ ਖ਼ਬਰ: ਮੂਸੇਵਾਲਾ ਕਤਲਕਾਂਡ ਮਾਮਲੇ 'ਚ ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤੇ ਬਠਿੰਡਾ ਦੇ ਕੇਸ਼ਵ ਤੇ ਚੇਤਨ

ਟ੍ਰੀ ਗਾਰਡ 'ਚ ਗਿਲਜੀਆਂ ਦਾ ਘਪਲਾ
ਵਿਜੀਲੈਂਸ ਬਿਊਰੋ ਨੇ ਦਾਅਵਾ ਕੀਤਾ ਹੈ ਕਿ ਜੰਗਲਾਤ ਮੰਤਰੀ ਰਹੇ ਸੰਗਤ ਸਿੰਘ ਗਿਲਜੀਆਂ ਨੇ ਟ੍ਰੀ ਗਾਰਡ ਵਿੱਚ 6 ਕਰੋੜ ਤੋਂ ਵੱਧ ਦੀ ਠੱਗੀ ਮਾਰੀ ਸੀ। ਚਰਨਜੀਤ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ 4 ਮਹੀਨੇ ਬਾਅਦ ਹੀ ਗਿਲਜੀਆਂ ਜੰਗਲਾਤ ਮੰਤਰੀ ਬਣੇ ਸਨ।

ਬਾਜਵਾ ਨੇ ਕਿਹਾ- ਸਮਾਂ ਦੇਣ ਤੋਂ ਬਾਅਦ ਵੀ ਨਹੀਂ ਮਿਲੇ
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਮਾਂ ਲਿਆ ਹੈ। ਇਸ ਦੇ ਬਾਵਜੂਦ ਉਸ ਨੂੰ ਬਾਹਰ ਖੜ੍ਹਾ ਰੱਖਿਆ ਗਿਆ। ਹਾਲਾਂਕਿ ਸੀਐਮ ਦਫ਼ਤਰ ਦਾ ਦਾਅਵਾ ਹੈ ਕਿ ਕਾਂਗਰਸ ਨੇ ਮੁਲਾਕਾਤ ਦਾ ਸਮਾਂ ਨਹੀਂ ਲਿਆ।

In The Market