LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ 'ਚ ਨਸ਼ਿਆਂ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, ਇਕ ਹਫ਼ਤੇ 'ਚ 676 ਨਸ਼ਾ ਤਸਕਰ ਫੜੇ

11july igp

ਚੰਡੀਗੜ੍ਹ- ਪੰਜਾਬ 'ਚ ਨਸ਼ਿਆਂ ਖਿਲਾਫ ਪੁਲਿਸ ਨੇ ਵੱਡੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਿਛਲੇ ਇੱਕ ਹਫ਼ਤੇ ਵਿੱਚ ਪੁਲਿਸ ਨੇ ਪੰਜਾਬ ਵਿੱਚੋਂ 676 ਨਸ਼ਾ ਤਸਕਰਾਂ ਅਤੇ ਸਪਲਾਇਰਾਂ ਨੂੰ ਫੜਿਆ ਹੈ। ਪੁਲਿਸ ਕਮਿਸ਼ਨਰ (ਸੀ.ਪੀ.) ਅਤੇ ਐੱਸ.ਐੱਸ.ਪੀ. ਵੱਲੋਂ ਨਸ਼ਿਆਂ ਵਿਰੁੱਧ ਸਖ਼ਤੀ ਕਰਨ ਲਈ ਹਰ ਹਫ਼ਤੇ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾਵੇਗੀ। ਜਿਨ੍ਹਾਂ ਦੇ ਇਲਾਕੇ 'ਚ ਨਸ਼ਾ ਨਹੀਂ ਫੜਿਆ ਜਾ ਰਿਹਾ, ਉਨ੍ਹਾਂ 'ਤੇ ਕਾਰਵਾਈ ਕਰਨ ਦਾ ਦਬਾਅ ਬਣਾਇਆ ਜਾਵੇਗਾ।

Also Read: 31 ਜੁਲਾਈ ਨੂੰ ਪੰਜਾਬ 'ਚ ਰੇਲਾਂ ਦਾ ਕੀਤਾ ਜਾਵੇਗਾ ਚੱਕਾ ਜਾਮ, SKM ਨੇ ਕੀਤਾ ਵੱਡਾ ਐਲਾਨ

ਸੋਮਵਾਰ ਨੂੰ ਪੰਜਾਬ ਪੁਲਿਸ ਦੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਆਈਜੀ ਡਾ.ਸੁਖਚੈਨ ਸਿੰਘ ਗਿੱਲ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਹਰ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਰਾਹੀਂ ਉਹ ਨਸ਼ਿਆਂ ਖ਼ਿਲਾਫ਼ ਕਾਰਵਾਈ ਅਤੇ ਪੰਜਾਬ ਪੁਲਿਸ ਨਾਲ ਸਬੰਧਤ ਸਵਾਲਾਂ ਦੇ ਜਵਾਬ ਦੇਣਗੇ।

ਇੱਕ ਹਫ਼ਤੇ 'ਚ ਹੋਈ ਬਰਾਮਦਗੀ
ਆਈਜੀ ਡਾ: ਸੁਖਨੈਨ ਸਿੰਘ ਗਿੱਲ ਨੇ ਦੱਸਿਆ ਕਿ ਪਿਛਲੇ ਇੱਕ ਹਫ਼ਤੇ ਦੌਰਾਨ ਪੰਜਾਬ ਵਿੱਚੋਂ 5.57 ਕਿਲੋ ਹੈਰੋਇਨ, 17 ਕਿਲੋ ਅਫੀਮ, 25 ਕਿਲੋ ਗਾਂਜਾ, 7 ਕੁਇੰਟਲ ਭੁੱਕੀ  ਅਤੇ 2.25 ਲੱਖ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਗਈਆਂ ਹਨ।

ਹੁਣ ਜੰਮੂ-ਕਸ਼ਮੀਰ ਤੋਂ ਹੋ ਰਹੀ ਤਸਕਰੀ
ਆਈਜੀ ਡਾ: ਗਿੱਲ ਨੇ ਕਿਹਾ ਕਿ ਹੁਣ ਨਸ਼ਿਆਂ ਨੂੰ ਲੈ ਕੇ ਇੱਕ ਨਵਾਂ ਰੁਝਾਨ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਨਸ਼ਾ ਤਸਕਰੀ ਅਤੇ ਖਾਸ ਕਰਕੇ ਭੁੱਕੀ ਜੰਮੂ-ਕਸ਼ਮੀਰ ਤੋਂ ਆ ਰਹੀ ਹੈ। ਇਸ ਤੋਂ ਇਲਾਵਾ ਕਈ ਰਾਜਾਂ ਤੋਂ ਅਫੀਮ ਪੰਜਾਬ ਵਿੱਚ ਲਿਆਂਦੀ ਜਾ ਰਹੀ ਹੈ। ਜਿਸ ਲਈ ਪੁਲਿਸ ਨੇ ਪੂਰੀ ਵਿਉਂਤਬੰਦੀ ਨਾਲ ਤਸਕਰਾਂ ਨੂੰ ਫੜਨ ਦੀ ਰਣਨੀਤੀ ਬਣਾਈ ਹੈ।

Also Read: ਕੀ ਤੁਸੀਂ ਵੀ ਇਸੇ ਤਰ੍ਹਾਂ ਪਾਉਂਦੇ ਹੋ ਖਾਣੇ 'ਚ ਨਮਕ? ਸਮੇਂ ਤੋਂ ਪਹਿਲਾਂ ਮੌਤ ਦਾ ਵਧੇਰੇ ਖਤਰਾ

ਸੰਪਤੀਆਂ ਨੂੰ ਜ਼ਬਤ ਕਰਨ 'ਤੇ ਧਿਆਨ
ਡਾ: ਗਿੱਲ ਨੇ ਕਿਹਾ ਕਿ ਪੰਜਾਬ ਵਿਚ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਵੱਲ ਧਿਆਨ ਦਿੱਤਾ ਜਾਵੇਗਾ। ਇਸ ਦੇ ਲਈ ਫੀਲਡ ਦੇ ਅਧਿਕਾਰੀਆਂ ਨੂੰ ਐੱਨਡੀਪੀਐੱਸ ਦੀ ਧਾਰਾ 68ਐੱਫ ਤਹਿਤ ਕਾਰਵਾਈ ਕਰਨ ਲਈ ਵੀ ਕਿਹਾ ਗਿਆ ਹੈ।

ਸੀਪੀ ਅਤੇ ਐੱਸਐੱਸਪੀ ਜ਼ਮੀਨੀ ਪੱਧਰ 'ਤੇ ਕੰਮ ਕਰਨ
ਡੀਜੀਪੀ ਗੌਰਵ ਯਾਦਵ ਨੇ ਸਾਰੇ ਸੀਪੀ ਅਤੇ ਐੱਸਐੱਸਪੀ ਨੂੰ ਸਪੱਸ਼ਟ ਕੀਤਾ ਹੈ ਕਿ ਉਹ ਜ਼ਮੀਨੀ ਪੱਧਰ 'ਤੇ ਕੰਮ ਕਰਨ। ਆਪ ਫੀਲਡ ਵਿਚ ਜਾ ਕੇ ਨਸ਼ਿਆਂ ਨੂੰ ਰੋਕਣ ਲਈ ਕਦਮ ਪੁੱਟੇ ਜਾਣ। ਆਈ.ਜੀ. ਡਾ.ਗਿੱਲ ਨੇ ਕਿਹਾ ਕਿ ਜਦੋਂ ਤੱਕ ਸੀਨੀਅਰ ਅਧਿਕਾਰੀ ਖੁਦ ਇਲਾਕੇ ਪ੍ਰਤੀ ਜਾਗਰੂਕ ਨਹੀਂ ਹੋਣਗੇ, ਉਦੋਂ ਤੱਕ ਨਸ਼ਿਆਂ ਨੂੰ ਠੱਲ੍ਹ ਪਾਉਣ ਵਿਚ ਕੋਈ ਸਫਲਤਾ ਨਹੀਂ ਮਿਲੇਗੀ।

In The Market