LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਚੋਣਾਂ: PM ਮੋਦੀ ਦਾ ਜਲੰਧਰ ਦੌਰਾ ਅੱਜ, ਸੁਰੱਖਿਆ ਦੇ ਪੁਖਤਾ ਇੰਤਜ਼ਾਮ

14f pm modi

ਚੰਡੀਗੜ੍ਹ- ਪੰਜਾਬ ਚੋਣਾਂ ਨੂੰ ਲੈ ਕੇ ਸੂਬੇ ਵਿਚ ਸਿਆਸੀ ਅਖਾੜਾ ਭਖਿਆ ਹੋਇਆ ਹੈ। ਇਸੇ ਲੜੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰਾ ਕਰਨ ਵਾਲੇ ਹਨ। ਪ੍ਰਧਾਨ ਮੰਤਰੀ ਮੋਦੀ ਅੱਜ ਜਲੰਧਰ ਵਿਚ ਪੰਜਾਬ ਦੀ ਜਨਤਾ ਨੂੰ ਸੰਬੋਧਿਤ ਕਰਨਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਪੀਐਮ ਮੋਦੀ 5 ਜਨਵਰੀ ਨੂੰ ਪੰਜਾਬ ਆਏ ਸੀ ਪਰ ਪੀਐਮ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੀ ਘਟਨਾ ਤੋਂ ਬਾਅਦ ਉਹ ਸਮਾਗਮ ਵਾਲੀ ਥਾਂ ਨਹੀਂ ਪਹੁੰਚ ਸਕੇ ਸੀ।

Also Read: ਪਾਕਿ: ਕੁਰਾਨ ਦੇ ਅਪਮਾਨ ਦੇ ਦੋਸ਼ 'ਚ ਭੀੜ ਨੇ ਵਿਅਕਤੀ ਨੂੰ ਉਤਾਰਿਆ ਮੌਤ ਦੇ ਘਾਟ

ਪੀਐਮ ਮੋਦੀ ਦੀ ਰੈਲੀ ਨੂੰ ਲੈ ਕੇ ਪੰਜਾਬ ਪੁਲਿਸ 14, 16 ਅਤੇ 17 ਫਰਵਰੀ ਨੂੰ ਮੋਦੀ ਦੇ ਪੰਜਾਬ ਦੌਰੇ ਲਈ ਸੁਰੱਖਿਆ ਪ੍ਰਬੰਧ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਹੈ। ਸੂਬੇ 'ਚ 20 ਫਰਵਰੀ ਨੂੰ ਚੋਣਾਂ ਹੋਣੀਆਂ ਹਨ ਅਤੇ ਇਸ ਸਮੇਂ ਹਰ ਪਾਰਟੀ ਦੇ ਦਿੱਗਜ ਆਪਣੀ ਪਾਰਟੀ ਨੂੰ ਜੇਤੂ ਬਣਾਉਣ ਲਈ ਪੂਰੇ ਜੋਰਾਂ ਸ਼ੋਰਾਂ ਨਾਲ ਪ੍ਰਚਾਰ ਕਰ ਰਹੀ ਹੈ।

ਪੀਐਮ ਮੋਦੀ ਦੇ ਦੌਰੇ ਨੂੰ ਲੈ ਕੇ ਪੰਜਾਬ ਪੁਲਿਸ ਨੇ ਜ਼ੋਰਦਾਰ ਤਿਆਰੀਆਂ ਕੀਤੀਆਂ ਹਨ। ਪੁਲਿਸ ਨੇ 5000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਹਨ। ਪਿਛਲੀ ਵਾਰ ਫਿਰੋਜ਼ਪੁਰ ਯਾਤਰਾ ਦੌਰਾਨ 10,000 ਜਵਾਨ ਤਾਇਨਾਤ ਕੀਤੇ ਗਏ ਸੀ। ਚੋਣਾਂ ਕਾਰਨ ਸੂਬੇ ਵਿੱਚ ਸੀਏਪੀਐਫ ਦੇ ਜਵਾਨ ਪਹਿਲਾਂ ਹੀ ਡਿਊਟੀ ਕਰ ਰਹੇ ਹਨ। ਯਾਤਰਾ ਵਿੱਚ ਰੋਡਵੇਜ਼ ਦੀ ਵਰਤੋਂ ਨੂੰ ਘੱਟ ਤੋਂ ਘੱਟ ਰੱਖਿਆ ਗਿਆ ਹੈ ਅਤੇ ਆਖਰੀ ਮਿੰਟ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।

Also Read: ਸਾਡੀ ਸਰਕਾਰ ਬਣੀ ਤਾਂ ਗਰੀਬਾਂ, ਕਿਸਾਨਾਂ ਨੂੰ ਮੁਫ਼ਤ ’ਚ ਮਿਲੇਗਾ ਪੈਟਰੋਲ-ਡੀਜ਼ਲ ਅਤੇ ਖਾਦ'

ਪੰਜਾਬ ਪੁਲਿਸ ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਵਿੱਚ ਲੱਗੀ ਹੋਈ ਹੈ। ਦੂਜੇ ਪਾਸੇ ਸੁਪਰੀਮ ਕੋਰਟ ਦੀ ਸੇਵਾਮੁਕਤ ਜੱਜ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਪੰਜ ਮੈਂਬਰੀ ਕਮੇਟੀ 5 ਜਨਵਰੀ ਦੀ ਘਟਨਾ ਦੀ ਜਾਂਚ ਰਿਪੋਰਟ ਨੂੰ ਅੰਤਿਮ ਰੂਪ ਦੇ ਰਹੀ ਹੈ। ਪੀਐਮ ਮੋਦੀ 5 ਜਨਵਰੀ ਨੂੰ ਪੰਜਾਬ ਦੌਰੇ 'ਤੇ ਸੀ। ਉਨ੍ਹਾਂ ਨੇ ਫਿਰੋਜ਼ਪੁਰ 'ਚ ਰੈਲੀ ਨੂੰ ਸੰਬੋਧਨ ਕਰਨਾ ਸੀ ਪਰ ਰਸਤੇ 'ਚ ਇੱਕ ਫਲਾਈਓਵਰ 'ਤੇ ਕਰੀਬ 20 ਮਿੰਟ ਰੁਕ ਕੇ ਵਾਪਸ ਪਰਤਣਾ ਪਿਆ।

In The Market