LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਪੰਜਾਬ ਚੋਣਾਂ: ਨਤੀਜਿਆਂ ਦੀਆਂ ਤਿਆਰੀਆਂ ਮੁਕੰਮਲ, ਸਵੇਰੇ 8 ਵਜੇ ਤੋਂ ਸ਼ੁਰੂ ਹੋਵੇਗੀ ਗਿਣਤੀ

9m pun elec

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 'ਚ ਸਿਰਫ 1 ਦਿਨ ਬਾਕੀ ਹਨ। ਸਿਆਸੀ ਪਾਰਟੀਆਂ ਤੋਂ ਇਲਾਵਾ ਸੂਬੇ ਭਰ ਦੇ ਵੋਟਰ ਵੀ 10 ਮਾਰਚ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੌਰਾਨ ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਚੋਣ ਨਤੀਜਿਆਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। 

Also Read: ਲੁਧਿਆਣਾ ਦੇ ਧਰਮਪੁਰਾ ਇਲਾਕੇ 'ਚ ਜ਼ਮੀਨੀ ਵਿਵਾਦ ਕਾਰਨ ਹੋਈ ਫਾਇਰਿੰਗ

ਇਸ ਦੌਰਾਨ ਪੰਜਾਬ ਮੁੱਖ ਚੋਣ ਅਫਸਰ ਵਲੋਂ ਸੂਬੇ ਦੇ ਲੋਕਾਂ ਨੂੰ ਧੀਰਜ ਤੇ ਪਾਦਰਸ਼ਤਾ ਬਣਾਏ ਰੱਖਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਚੋਣ ਕਮਿਸ਼ਨ ਵਲੋਂ ਚੋਣਾਂ ਦੀ ਗਿਣਤੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਵੋਟਾਂ ਦੀ ਗਿਣਤੀ ਲਈ ਹਜ਼ਾਰਾਂ ਵਰਕਰਾਂ ਦੀ ਡਿਊਟੀ ਲਾਈ ਗਈ ਹੈ। ਇਸ ਦੌਰਾਨ ਮੀਡੀਆ ਕਰਮਚਾਰੀਆਂ ਲਈ ਮੀਡੀਆ ਸੈਂਟਰ ਵੀ ਬਣਾਏ ਗਏ ਹਨ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਗਿਣਤੀ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਨਿਯਮਾਂ ਨੂੰ ਵੀ ਸਪੱਸ਼ਟ ਕਰ ਦਿੱਤਾ ਹੈ।

Also Read: ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ, ਓਪੀਨੀਅਨ ਪੋਲ ਤੇ ਐਗਜ਼ਿਟ ਪੋਲ ਬਾਰੇ ਆਖੀ ਇਹ ਗੱਲ

ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੇ ਸੋਮਵਾਰ ਸ਼ਾਮ ਤੱਕ ਆਪਣੇ ਕਾਊਂਟਿੰਗ ਏਜੰਟਾਂ ਦੇ ਵੇਰਵੇ ਰਿਟਰਨਿੰਗ ਅਫ਼ਸਰਾਂ ਨੂੰ ਦੇ ਦਿੱਤੇ ਹਨ ਅਤੇ ਪਛਾਣ ਪੱਤਰ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਏਜੰਟਾਂ ਨੂੰ ਸਵੇਰੇ 7 ਵਜੇ ਤੋਂ ਪਹਿਲਾਂ ਕੇਂਦਰ ਵਿੱਚ ਪਹੁੰਚਣਾ ਜ਼ਰੂਰੀ ਹੈ। ਕਿਸੇ ਵੀ ਏਜੰਟ ਨੂੰ ਦੇਰੀ ਨਾਲ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਵਾਰ ਏਜੰਟ ਜਾਂ ਉਮੀਦਵਾਰ ਗੇੜ ਦੇ ਮੱਧ ਵਿਚ ਹੀ ਮੁੜ ਗਿਣਤੀ ਲਈ ਅਪੀਲ ਕਰ ਸਕਦੇ ਹਨ। ਉਸ ਦੇ ਕਹਿਣ 'ਤੇ ਵੀ ਦੋ ਵਾਰ ਹੀ ਮੁੜ ਗਿਣਤੀ ਕੀਤੀ ਜਾ ਸਕਦੀ ਹੈ।

Also Read: ਮੌੜ ਮੰਡੀ ਬੰਬ ਧਮਾਕੇ ਨੂੰ ਬੀਤੇ ਪੰਜ ਸਾਲ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਇਹ ਹੁਕਮ

ਮੋਬਾਈਲ ਅਤੇ ਇਲੈਕਟ੍ਰਾਨਿਕ ਯੰਤਰ ਲੈ ਕੇ ਜਾਣ ਦੀ ਮਨਾਹੀ
ਚੋਣ ਕਮਿਸ਼ਨ ਨੇ ਵੀ ਗਿਣਤੀ ਕੇਂਦਰਾਂ ਦੀ ਸੁਰੱਖਿਆ ਦਾ ਪੂਰਾ ਧਿਆਨ ਰੱਖਿਆ ਹੋਇਆ ਹੈ। ਕੋਈ ਵੀ ਉਮੀਦਵਾਰ ਜਾਂ ਏਜੰਟ ਆਪਣੇ ਨਾਲ ਮੋਬਾਈਲ ਅੰਦਰ ਨਹੀਂ ਲਿਜਾ ਸਕਦਾ। ਇੰਨਾ ਹੀ ਨਹੀਂ, ਹੋਰ ਇਲੈਕਟ੍ਰਾਨਿਕ ਯੰਤਰਾਂ ਨੂੰ ਅੰਦਰ ਲਿਜਾਣ ਦੀ ਵੀ ਮਨਾਹੀ ਹੋਵੇਗੀ।

In The Market