LIVE TV
. . .
Punjab Chandigarh National Entertainment Sports Other News Photo Gallery Video Gallery Web Stories International News Hindi News Health Technology Business

ਫਰਜ਼ੀ ਰਾਸ਼ਨ ਕਾਰਡ ਵਾਲੇ ਹੋ ਜਾਓ ਸਾਵਧਾਨ! ਵੱਡੀ ਕਾਰਵਾਈ ਦੀ ਤਿਆਰੀ 'ਚ ਪੰਜਾਬ ਸਰਕਾਰ

7 sep ration card

ਚੰਡੀਗੜ੍ਹ: ਪੰਜਾਬ ਸਰਕਾਰ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਸ਼ਿਕੰਜਾ ਕੱਸਣ ਜਾ ਰਹੀ ਹੈ। ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਫਰਜ਼ੀ ਰਾਸ਼ਨ ਕਾਰਡ ਵਾਲਿਆਂ ਖਿਲਾਫ ਕਾਰਵਾਈ ਦੇ ਹੁਕਮ ਦਿੱਤੇ ਹਨ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਫਰਜ਼ੀ ਰਾਸ਼ਨ ਕਾਰਡਾਂ ਦੀ ਜਾਂਚ ਕਰਨ ਦੇ ਆਦੇਸ਼ ਹਨ। ਉਨ੍ਹਾਂ ਕਿਹਾ ਕਿ ਹੈ ਕਿ ਜਾਅਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਜਾਂਚ ਮਗਰੋਂ ਗਲਤ ਰਾਸ਼ਨ ਕਾਰਡ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

Also Read: Athiya Shetty-KL Rahul ਦਾ ਵਿਆਹ ਹੋਇਆ ਪੱਕਾ! ਜਲਦ ਲੈ ਸਕਦੇ ਨੇ ਸੱਤ ਫੇਰੇ

ਮੀਡੀਆ ਨੂੰ ਸੰਬੋਧਨ ਕਰਦੇ ਹੋਏ ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੈੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜ਼ਾਅਲੀ ਰਾਸ਼ਨ ਕਾਰਡ ਬਣਾਉਣ ਵਾਲਿਆਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ ਤਾਂ ਕਿ ਰਾਸ਼ਨ ਲੋੜਵੰਦਾਂ ਤੱਕ ਸਹੀ ਤਰੀਕੇ ਨਾਲ ਪਹੁੰਚਦਾ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਲੋੜਵੰਦ ਲੋਕਾਂ ਨੂੰ ਸਸਤਾ ਰਾਸ਼ਨ ਮੁਹੱਈਆ ਕਰਾਉਣ ਲਈ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਰਾਸ਼ਨ ਕਾਰਡ ਬਣਵਾਏ ਗਏ ਹਨ ਪਰ ਇਸ ਦਾ ਫਾਇਦਾ ਗਰੀਬਾਂ ਦੀ ਬਜਾਏ ਅਮੀਰ ਲੋਕਾਂ ਵੱਲੋਂ ਵੀ ਚੁੱਕਿਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਅਜਿਹੇ ਕਾਰਡਾਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ ਤੇ ਨਕਲੀ ਕਾਰਡ ਬਣਾਉਣ ਵਾਲਿਆਂ ਤੇ ਸਖਤ ਕਾਰਵਾਈ ਕੀਤੀ ਜਾਵੇਗੀ।

Also Read: ਰਾਸ਼ਟਰਪਤੀ ਭਵਨ ਤੋਂ ਇੰਡੀਆ ਗੇਟ ਤੱਕ ਜਾਣ ਵਾਲੇ ਰਾਜਪਥ ਦਾ ਬਦਲਿਆ ਨਾਂ, NDMC ਨੇ ਦਿੱਤੀ ਮਨਜ਼ੂਰੀ

ਦੱਸ ਦਈਏ ਕਿ ਬੀਤੇ ਦਿਨੀਂ ਇੱਕ ਵੀਡੀਓ ਵਾਇਰਲ ਹੋਈ ਸੀ। ਇੱਕ ਵਿਅਕਤੀ ਮਰਸਡੀਜ਼ ਕਾਰ ਤੋਂ ਉੱਤਰਿਆ ਤੇ ਗਰੀਬਾਂ ਲਈ ਆਈ ਦੋ ਰੁਪਏ ਕਿਲੋ ਕਣਕ ਲੈ ਲਈ। ਮਰਸਡੀਜ਼ 'ਚ ਆਏ ਵਿਅਕਤੀ ਨੂੰ ਦੇਖ ਕੇ ਲੋਕ ਦੰਗ ਰਹਿ ਗਏ। ਹਾਲਾਂਕਿ ਜਦੋਂ ਲੋਕਾਂ ਨੇ ਉਕਤ ਵਿਅਕਤੀ ਨੂੰ ਪੁੱਛਿਆ ਕਿ ਉਹ ਲਗਜ਼ਰੀ ਕਾਰ 'ਚ ਹੈ, ਉਹ ਗਰੀਬ ਕਿਵੇਂ ਹੋ ਸਕਦਾ ਹੈ। ਇਸ ‘ਤੇ ਸਰਕਾਰ ਵਿੱਲੋਂ ਅਧਿਕਾਰੀਆਂ ਨੂੰ ਨਕਲੀ ਕਾਰਡ ਬਣਾਉਣ ਵਾਲਿਆਂ ਦੀ ਨਿਸ਼ਾਨਦੇਹੀ ਕਰਨ ਦੇ ਆਦੇਸ਼ ਦਿੱਤੇ ਹਨ।

In The Market